Menu

WPL 2023 ਦੇ ਫਾਈਨਲ ਮੁਕਾਬਲੇ ‘ਚ ਇਨ੍ਹਾਂ 5 ਖਿਡਾਰੀਆਂ ‘ਤੇ ਹੋਣਗੀਆਂ ਸਭ ਦੀਆਂ ਨਜ਼ਰਾਂ

25 ਮਾਰਚ 2023-ਮਹਿਲਾ ਪ੍ਰੀਮੀਅਰ ਲੀਗ  ਦਾ ਫਾਈਨਲ ਮੁਕਾਬਲਾ 26 ਮਾਰਚ ਨੂੰ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ‘ਚ ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਜ਼  ਵਿਚਕਾਰ ਖੇਡਿਆ ਜਾਣਾ ਹੈ। ਇਸ ਮੈਚ ‘ਚ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਮੁੰਬਈ ਇੰਡੀਅਨਜ਼ ਤੇ ਮੇਗ ਲੈਨਿੰਗ ਦੀ ਅਗਵਾਈ ਵਾਲੀ ਦਿੱਲੀ ਕੈਪੀਟਲਸ ਵਿਚਾਲੇ ਸਖ਼ਤ ਟੱਕਰ ਹੋਣ ਵਾਲੀ ਹੈ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਕੈਪੀਟਲਸ ਅੰਕ ਸੂਚੀ ਵਿਚ ਨੰਬਰ 1 ਸਥਾਨ ਹਾਸਲ ਕਰ ਕੇ ਸਿੱਧੇ ਫਾਈਨਲ ‘ਚ ਪਹੁੰਚ ਗਈ ਹੈ। ਦਿੱਲੀ ਦੀ ਟੀਮ ਨੇ 8 ਵਿੱਚੋਂ 6 ਮੈਚ ਜਿੱਤੇ। ਦੂਜੇ ਪਾਸੇ ਮੁੰਬਈ ਇੰਡੀਅਨਜ਼ ਨੇ ਐਲੀਮੀਨੇਟਰ ਮੈਚ ਵਿਚ ਯੂਪੀ ਵਾਰੀਅਰਜ਼ ਨੂੰ 72 ਦੌੜਾਂ ਨਾਲ ਹਰਾ ਕੇ ਫਾਈਨਲ ‘ਚ ਪ੍ਰਵੇਸ਼ ਕਰ ਲਿਆ। ਅਜਿਹੇ ‘ਚ ਇਸ ਲੇਖ ਦੇ ਜ਼ਰੀਏ ਆਓ ਜਾਣਦੇ ਹਾਂ ਦੋਵਾਂ ਟੀਮਾਂ ਦੇ ਉਨ੍ਹਾਂ 5 ਖਿਡਾਰੀਆਂ ਬਾਰੇ ਜਿਨ੍ਹਾਂ ‘ਤੇ ਫਾਈਨਲ ਮੈਚ ‘ਚ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਦਿੱਲੀ ਕੈਪੀਟਲਜ਼ ਦੀ ਕਪਤਾਨ ਮੇਗ ਲੈਨਿੰਗ ਇਸ ਸੂਚੀ ‘ਚ ਪਹਿਲੇ ਨੰਬਰ ‘ਤੇ ਹੈ, ਜਿਸ ਨੇ ਮਹਿਲਾ ਪ੍ਰੀਮੀਅਰ ਲੀਗ ‘ਚ 8 ਮੈਚ ਖੇਡਦੇ ਹੋਏ ਦੋ ਅਰਧ ਸੈਂਕੜੇ ਲਗਾਏ ਅਤੇ ਕੁੱਲ 310 ਦੌੜਾਂ ਬਣਾਈਆਂ। ਅਜਿਹੇ ‘ਚ ਮੁੰਬਈ ਖਿਲਾਫ ਫਾਈਨਲ ਮੁਕਾਬਲੇ ‘ਚ ਮੇਗ ਤੋਂ ਵੱਡੀ ਪਾਰੀ ਦੀ ਉਮੀਦ ਹੈ।ਇਸ ਸੂਚੀ ‘ਚ ਦੂਜੇ ਨੰਬਰ ‘ਤੇ ਮੁੰਬਈ ਇੰਡੀਅਨਜ਼ ਦੇ ਆਲਰਾਊਂਡਰ ਨੈਟ ਸੀਵਰ ਹਨ, ਜਿਨ੍ਹਾਂ ਨੇ 9 ਮੈਚਾਂ ‘ਚ 54.40 ਦੀ ਔਸਤ ਨਾਲ 272 ਦੌੜਾਂ ਬਣਾਈਆਂ ਹਨ, ਜਿਸ ‘ਚ ਦੋ ਅਰਧ ਸੈਂਕੜੇ ਸ਼ਾਮਲ ਹਨ। ਇਸ ਦੇ ਨਾਲ ਉਨ੍ਹਾਂ ਨੇ ਕੁੱਲ 13 ਵਿਕਟਾਂ ਆਪਣੇ ਨਾਂ ਕਰ ਲਈਆਂ। ਅਜਿਹੇ ‘ਚ ਫਾਈਨਲ ਮੈਚ ‘ਚ ਉਸ ਤੋਂ ਵੱਡੀ ਪਾਰੀ ਦੀ ਉਮੀਦ ਹੈ।

ਸੂਚੀ ਵਿਚ ਤੀਜੇ ਨੰਬਰ ‘ਤੇ ਮੁੰਬਈ ਇੰਡੀਅਨਜ਼ ਦੀ ਹਰਮਨਪ੍ਰੀਤ ਕੌਰ ਦਾ ਨਾਂ ਹੈ, ਜਿਸ ਨੇ ਇਸ ਟੂਰਨਾਮੈਂਟ ਵਿਚ ਆਪਣੇ ਆਪ ਨੂੰ ਇਕ ਸ਼ਾਨਦਾਰ ਕਪਤਾਨ ਸਾਬਤ ਕੀਤਾ ਹੈ। ਹਰਮਨਪ੍ਰੀਤ ਨੇ ਬੱਲੇਬਾਜ਼ੀ ਦੇ ਨਾਲ-ਨਾਲ ਸ਼ਾਨਦਾਰ ਕਪਤਾਨੀ ਵੀ ਕੀਤੀ। ਕੁਲ ਮਿਲਾ ਕੇ ਉਸ ਨੇ ਕਪਤਾਨ ਦੇ ਤੌਰ ‘ਤੇ 9 ਮੈਚਾਂ ‘ਚ 244 ਦੌੜਾਂ ਬਣਾਈਆਂ, ਜਿਸ ‘ਚ ਤਿੰਨ ਅਰਧ ਸੈਂਕੜੇ ਸ਼ਾਮਲ ਹਨ।

4. ਮਾਰਿਜ਼ਾਨ ਕੈਪ ( Marizanne Kapp)

ਮਾਰਿਜਨ ਕੈਪ ਨੇ ਇਸ ਲੀਗ ਵਿੱਚ ਬੱਲੇ ਅਤੇ ਗੇਂਦ ਦੋਵਾਂ ਨਾਲ ਅਹਿਮ ਯੋਗਦਾਨ ਪਾਇਆ। ਉਸ ਨੇ 8 ਮੈਚ ਖੇਡ ਕੇ 9 ਵਿਕਟਾਂ ਲਈਆਂ। ਇਸ ਤੋਂ ਇਲਾਵਾ 21 ਮਾਰਚ ਨੂੰ ਯੂਪੀ ਖਿਲਾਫ ਖੇਡੇ ਗਏ ਮੈਚ ‘ਚ ਉਸ ਨੇ 34 ਦੌੜਾਂ ਦੀ ਅਜੇਤੂ ਪਾਰੀ ਖੇਡ ਕੇ ਟੀਮ ਨੂੰ ਜਿੱਤ ਦਿਵਾਈ ਸੀ।

5. ਹੀਲੀ ਮੈਥਿਊਜ਼ (Healy Matthews)

ਹੀਲੀ ਮੈਥਿਊਜ਼ ਸੂਚੀ ‘ਚ ਪੰਜਵੇਂ ਨੰਬਰ ‘ਤੇ ਹੈ ਜਿਸ ਨੇ ਇਸ ਪੂਰੀ ਲੀਗ ‘ਚ ਸਰਵੋਤਮ ਆਲਰਾਊਂਡਰ ਦੀ ਭੂਮਿਕਾ ਨਿਭਾਈ ਹੈ। ਉਹ ਸਭ ਤੋਂ ਵੱਧ ਦੌੜਾਂ ਤੇ ਸਭ ਤੋਂ ਵੱਧ ਵਿਕਟਾਂ ਲੈਣ ਵਾਲਿਆਂ ਦੀ ਸੂਚੀ ਵਿਚ ਚੋਟੀ ਦੇ 5 ਵਿੱਚ ਸ਼ਾਮਲ ਹੈ, ਜਿਸ ਨੇ ਹੁਣ ਤੱਕ 9 ਮੈਚ ਖੇਡੇ ਹਨ, 13 ਵਿਕਟਾਂ ਲਈਆਂ ਹਨ ਅਤੇ 258 ਦੌੜਾਂ ਬਣਾਈਆਂ ਹਨ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans