Menu

ਕੌਮੀ ਇਨਸਾਫ਼ ਮੋਰਚੇ ਨੇੜਿਓਂ ਝੌਂਪੜੀ ਚੋਂ ਮਿਲੀ ਨਿਹੰਗ ਦੀ ਗਲੀ ਸੜੀ ਲਾਸ਼

25 ਮਾਰਚ 2023-ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਤੇ ਬੇਅਦਬੀ ਦੇ ਮਾਮਲਿਆਂ ਨੂੰ ਇਨਸਾਫ਼ ਦਿਵਾਉਣ ਲਈ ਬੀਤੀ 7 ਜਨਵਰੀ ਤੋਂ ਮੁਹਾਲੀ-ਚੰਡੀਗੜ੍ਹ ਸਰਹੱਦ ਨੇੜੇ ਪੱਕਾ ਮੋਰਚਾ ਲਾਇਆ ਹੋਇਆ ਹੈ। ਸ਼ੁੱਕਰਵਾਰ ਸ਼ਾਮ ਨੂੰ ਉਥੇ ਇਕ ਨਿਹੰਗ ਦੀ ਲਾਸ਼ ਮਿਲੀ, ਜਿਸ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਸ਼ੁੱਕਰਵਾਰ ਦੇਰ ਸ਼ਾਮ ਅਚਾਨਕ ਉਥੇ ਇਕ ਝੌਂਪੜੀ ’ਚੋਂ ਤੇਜ਼ ਬਦਬੂ ਆਉਣ ਲੱਗੀ। ਜਦੋਂ ਲੋਕਾਂ ਨੇ ਝੌਂਪੜੀ ਨੇੜੇ ਜਾ ਕੇ ਦੇਖਿਆ ਤਾਂ ਉਥੇ ਨਿਹੰਗ ਦੀ ਲਾਸ਼ ਪਈ ਸੀ, ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਇਸ ਤੋਂ ਬਾਅਦ ਥਾਣਾ ਫੇਜ਼-8 ਅਤੇ ਮਟੌਰ ਥਾਣੇ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫੇਜ਼-6 ਦੇ ਮੁਰਦਾਘਰ ’ਚ ਭੇਜ ਦਿੱਤਾ।ਇਸ ਸਬੰਧੀ ਡੀਐੱਸਪੀ ਸਿਟੀ-2 ਹਰਸਿਮਰਤ ਸਿੰਘ ਬੱਲ ਨੇ ਦੱਸਿਆ ਕਿ ਮੋਰਚੇ ਤੋਂ ਇੱਕ ਲਾਸ਼ ਮਿਲੀ ਹੈ, ਜਿਸ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਮੁੱਢਲੀ ਜਾਂਚ ’ਚ ਅਜੇ ਤੱਕ ਲਾਸ਼ ’ਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਮਿਲਿਆ ਹੈ। ਮ੍ਰਿਤਕ ਦੀ ਪੂਰੀ ਪਛਾਣ ਨਹੀਂ ਹੋ ਸਕੀ ਹੈ। ਉਸ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ ਹੈ, ਜਿਸ ਨਾਲ ਕਿਸੇ ਗੱਲ ਦੀ ਪੁਸ਼ਟੀ ਹੋ ਸਕੇ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans