25 ਮਾਰਚ 2023-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਬੱਲਾਂ ਪਹੁੰਚ ਗਏ ਹਨ। ਕੇਜਰੀਵਾਲ ਤੇ ਮਾਨ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਣਗੇ ਤੇ 25 ਕਰੋੜ ਦੀ ਪਹਿਲੀ ਕਿਸ਼ਤ ਵੀ ਜਾਰੀ ਕਰਨਗੇ। ਇਸ ਤੋਂ ਪਹਿਲਾਂ ਦੋਵੇਂ ਜਣੇ ਕੈਬਨਿਟ ਮੰਤਰੀ ਪੰਜਾਬ ਹਰਜੋਤ ਬੈਂਸ ਤੇ ਆਈਪੀਐੱਸ ਜੋਤੀ ਯਾਦਵ ਦੇ ਵਿਆਹ ‘ਚ ਸ਼ਾਮਲ ਹੋਣ ਨੰਗਲ ਪੁੱਜੇ ਸਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ਼ਨਿਚਰਵਾਰ ਨੂੰ ਬੱਲਾਂ ਪਹੁੰਚੇ। ਉਨ੍ਹਾਂ ਦੇ ਨਾਲ ਰਾਘਵ ਚੱਢਾ ਵੀ ਮੌਜੂਦ ਹਨ। ਇੱਥੇ ਕੇਜਰੀਵਾਲ ਤੇ ਮਾਨ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਤੇ 25 ਕਰੋੜ ਦੀ ਪਹਿਲੀ ਕਿਸ਼ਤ ਵੀ ਜਾਰੀ ਕੀਤੀ।ਦੋਵਾਂ ਮੁੱਖ ਮੰਤਰੀਆਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਗੁਰੂ ਘਰ ਦਾ ਆਸ਼ੀਰਵਾਦ ਲਿਆ। ਰਾਘਵ ਚੱਢਾ ਵੀ ਉਨ੍ਹਾਂ ਦੇ ਨਾਲ ਹੀ ਮੌਜੂਦ ਹਨ। ਵਿਧਾਇਕ ਰਮਨ ਅਰੋੜਾ ਤੇ ਸ਼ੀਤਲ ਅੰਗੁਰਾਲ ਵੀ ਨਾਲ ਬੈਠੇ ਹਨ। ਡੇਰਾ ਬੱਲਾਂ ‘ਚ ਵੱਡੀ ਗਿਣਤੀ ‘ਚ ਸੰਗਤ ਵੀ ਪਹੁੰਚੀ ਹੋਈ ਹੈ। ਇਸ ਤੋਂ ਪਹਿਲਾਂ ਦੋਵੇਂ ਜਣੇ ਕੈਬਨਿਟ ਮੰਤਰੀ ਪੰਜਾਬ ਹਰਜੋਤ ਬੈਂਸ ਤੇ ਆਈਪੀਐੱਸ ਜੋਤੀ ਯਾਦਵ ਦੇ ਵਿਆਹ ‘ਚ ਸ਼ਾਮਲ ਹੋਣ ।ਨੰਗਲ ਪੁੱਜੇ ਸਨ।