25 ਮਾਰਚ 2023-ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਨਜ਼ਦੀਕੀ ਅਤੇ ਨਿੱਜੀ ਪੀਏ ਰਿਸ਼ਮ ਗਰਗ ਦੀ ਜ਼ਮਾਨਤ ਦੀ ਅਰਜ਼ੀ ਸ਼ੁੱਕਰਵਾਰ ਨੂੰ ਜ਼ਿਲ੍ਹਾ ਅਦਾਲਤ ਨੇ ਖਾਰਜ ਕਰ ਦਿੱਤੀ ਹੈ। 16 ਫਰਵਰੀ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਰਿਸ਼ਮ ਗਰਗ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਜਿਸ ਦੇ ਖਿਲਾਫ ਭ੍ਰਿਸ਼ਟਾਚਾਰ ਐਕਟ ਤਹਿਤ ਮਾਮਲਾ ਦਰਜ ਕਰਕੇ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਬਠਿੰਡਾ ਸੈਂਟਰਲ ਜੇਲ੍ਹ ਭੇਜ ਦਿੱਤਾ ਗਿਆ। ਸ਼ੁੱਕਰਵਾਰ ਨੂੰ ਰਿਸ਼ਮ ਗਰਗ ਨੇ ਆਪਣੇ ਵਕੀਲ ਰਾਹੀਂ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ‘ਚ ਉਕਤ ਮਾਮਲੇ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ | ਅਦਾਲਤ ਨੇ ਰਿਸ਼ਮ ਗਰਗ ਦੀ ਪਟੀਸ਼ਨ ਨੂੰ ਸੁਣਨ ਤੋਂ ਬਾਅਦ ਖਾਰਜ ਕਰ ਦਿੱਤਾ ਹੈ। ਰਿਸ਼ਵ ਨੂੰ ਜ਼ਮਾਨਤ ਲਈ ਪੰਜਾਬ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨੀ ਪਵੇਗੀ।