Menu

ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ “ਯਾਦਗਾਰੀ ਚਿੰਨ੍ਹ ਵਿਕਰੀ ਕੇਂਦਰ ਸ਼ੁਰੂ

 ਫ਼ਿਰੋਜ਼ਪੁਰ, 25 ਮਾਰਚ 2023 (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) – ਜਿੱਥੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ  ਰਾਜੇਸ਼ ਧੀਮਾਨ ਆਈ.ਏ.ਐਸ. ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵਿਕਾਸ ਲਈ ਹੰਭਲੇ ਮਾਰੇ ਜਾ ਰਹੇ ਹਨ। ਸਾਡੇ ਕੌਮੀ ਸ਼ਹੀਦਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਆਦਿ ਦੀਆਂ ਹੁਸੈਨੀਵਾਲਾ ਵਿਖੇ ਸਥਿਤ ਕੌਮੀ ਯਾਦਗਾਰਾਂ ਦੀ ਸੰਭਾਲ, ਨਵੀਨੀਕਰਨ ਕਰਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਲਈ ਸਹੂਲਤਾਂ ਮੁਹੱਈਆ ਕਰਵਾ ਕੇ ਹੋਰ ਖਿੱਚ ਦਾ ਕੇਂਦਰ ਬਣਾਉਣ ਲਈ ਵੱਡੇ ਉਪਰਾਲੇ ਆਰੰਭੇ ਗਏ ਹਨ। ਇਸੇ ਤਹਿਤ ਹੀ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਯਾਦਗਾਰੀ ਚਿੰਨ੍ਹ ਵਿਕਰੀ ਕੇਂਦਰ (ਸੋਵੀਨਰ ਸ਼ਾਪ)ਸ਼ੁਰੂ ਕੀਤਾ ਗਿਆ ਹੈ ਜਿਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਵੱਲੋਂ ਲੰਘੀ 23 ਮਾਰਚ ਨੂੰ ਕੀਤਾ ਗਿਆ । ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਰਣਬੀਰ ਸਿੰਘ  ਭੁੱਲਰ, ਵਿਧਾਇਕ ਰਜਨੀਸ਼ ਦਹੀਆ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ  ਆਉਣ ਵਾਲੇ ਸੈਲਾਨੀਆਂ ਨੂੰ ਕੌਮੀ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਅਤੇ ਇਤਿਹਾਸ ਦੀ ਜਾਣਕਾਰੀ ਦੇਣ ਲਈ ਇਸ ਯਾਦਗਾਰੀ ਚਿੰਨ੍ਹ ਵਿਕਰੀ ਕੇਂਦਰ ਤੋਂ ਸ਼ਹੀਦਾਂ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਯਾਦਗਾਰੀ ਚਿੰਨ੍ਹ, ਵਸਤੂਆਂ ਮਿਲਣਗੀਆਂ ਜੋ ਉਨ੍ਹਾਂ ਦੇ ਹੁਸੈਨੀਵਾਲਾ ਵਿਖੇ ਆਉਣ ਦੀ ਯਾਦ ਨੂੰ ਵੀ ਤਾਜ਼ਾ ਰੱਖਣਗੇ।  ਉਨ੍ਹਾਂ ਦੱਸਿਆ ਕਿ ਇਸ ਯਾਦਗਾਰੀ ਵਿਕਰੀ ਕੇਂਦਰ ਤੋਂ ਘੜੀਆਂ, ਟੀ-ਸ਼ਰਟਾਂ, ਪੈੱਨ, ਡਾਇਰੀ, ਚਾਬੀਆਂ ਵਾਲੇ ਛੱਲੇ, ਕੱਪ, ਕਿਤਾਬਾਂ , ਕਲਾਕ ਆਦਿ ਯਾਦਗਾਰੀ ਚਿੰਨ੍ਹ ਮਿਲਣਗੇ।ਇਸ ਵਿਕਰੀ ਕੇਂਦਰ ਦਾ ਸੰਚਾਲਨ ਰੈਡ ਕਰਾਸ ਸੰਸਥਾ ਵੱਲੋਂ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹੀਦੀ ਸਮਾਰਕ ਨੂੰ ਹੋਰ ਆਕਰਸ਼ਿਤ ਬਣਾਉਣ ਲਈ ਵੀ ਵੱਡੇ ਉਪਰਾਲੇ ਆਰੰਭੇ ਜਾ ਰਹੇ ਹਨ ਤਾਂ ਜੋ ਇਥੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸਰਧਾਲੂਆਂ/ਸੈਲਾਨੀਆਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਪ੍ਰੇਰਣਾ ਸਰੋਤ ਹਨ ਤੇ ਇਨ੍ਹਾਂ ਸਬੰਧੀ ਜਾਣਕਾਰੀ ਨੂੰ ਘਰ-ਘਰ ਪਹੁੰਚਾਉਣਾ ਸਾਡੇ ਸਾਰਿਆਂ ਦਾ ਫਰਜ਼ ਹੈ।ਇਸ ਮੌਕੇ ਸਕੱਤਰ ਰੈਡ ਕਰਾਸ  ਅਸ਼ੋਕ ਬਹਿਲ ਵੀ ਹਾਜ਼ਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans