Menu

1984 ਵਾਲੇ ਹਾਲਾਤ ਬਣਾ ਕੇ ਆਪਣੇ ਸਵਾਰਥਾਂ ਦੀ ਪੂਰਤੀ ਕਰਨ ਲਈ ਖੇਡੀ ਜਾ ਰਹੀ ਖੇਡ:ਆਗੂ

25 ਮਾਰਚ 2023-ਦੇਸ਼ ਦੀਆਂ ਸਰਕਾਰਾਂ ਵੱਲੋਂ ਰਾਜਸੀ ਢੰਗ ਨਾਲ  ਪੰਜਾਬ ਸੂਬੇ ਪੰਜਾਬੀਆਂ ਅਤੇ ਸਿੱਖ ਕੌਮ ਨੂੰ ਨਿਸ਼ਾਨਾ ਬਣਾ ਕੇ ਫਿਰ ਤੋਂ 1984 ਵਾਲੇ ਹਾਲਾਤ ਬਣਾ ਕੇ ਆਪਣੇ ਸਵਾਰਥਾਂ ਦੀ ਪੂਰਤੀ ਕਰਨ ਲਈ ਖੇਡੀ ਜਾ ਰਹੀ ਖੇਡ ਨੂੰ ਰੋਕਣ ਲਈ ਰੋਕਿਆ ਜਾਵੇ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਦਲ ਖਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕੀਤਾ| ਉਹਨਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਸਿੱਖਾਂ ਨੂੰ ਬਦਨਾਮ ਕਰਨ ਲਈ ਡੂੰਘੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ| ਪੰਜਾਬ ਦੇ ਮਾਹੌਲ ਨੂੰ ਵਿਸਫੋਟਕ ਬਣਾ ਕੇ ਸਮੁੱਚੇ ਭਾਰਤ ਅਤੇ ਬਾਹਰਲੇ ਮੁਲਕਾਂ ਵਿਚ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਂਦੇ ਹੋਏ ਰਾਜਨੀਤਕ ਪਾਰਟੀਆਂ ਵੱਲੋਂ ਸਿਆਸੀ ਸਵਾਰਥਾਂ ਦੀ ਪੂਰਤੀ ਕੀਤੀ ਜਾ ਰਹੀ ਹੈ। ਸਿੱਖ ਕੌਮ ਨੂੰ ਨਿਸ਼ਾਨਾ ਬਣਾ ਕੇ ਘਨਾਉਣੀ ਖੇਡ ਖੇਡਣ ਦੇ ਅਮਲ ਹੋ ਰਹੇ ਹਨ, ਫਿਰ ਤੋਂ 1984 ਵਾਲਾ ਮਾਹੌਲ ਸਿਰਜਿਆ ਜਾ ਰਿਹਾ ਹੈ,ਜਿਸ ਨਾਲ ਪੰਜਾਬੀ ਸੂਬੇ, ਪੰਜਾਬੀਆਂ ਅਤੇ ਸਿੱਖ ਕੌਮ ਦਾ ਵੱਡਾ ਨੁਕਸਾਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ,ਜਿਸ ਨੇ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਸਰਹੱਦਾਂ ਉੱਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਦੇ ਹੋਏ ਸ਼ਹਾਦਤਾਂ ਹੀ ਨਹੀਂ ਦਿੱਤੀਆਂ ਬਲਕਿ ਸਰਬੱਤ ਦੇ ਭਲੇ ਦੀ ਸੋਚ ਨੂੰ ਮੁੱਖ ਰੱਖ ਕੇ ਸਮੁੱਚੇ ਵਰਗਾਂ ਦੇ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ| ਪਰ ਦੁੱਖ ਤੇ ਅਫਸੋਸ ਹੈ ਕੇਂਦਰ ਦੇ ਹੁਕਮਰਾਨ ਪੰਜਾਬ ਦੀ ਸਰਕਾਰ ਨਾਲ ਮਿਲ ਮਿਲੀਭੁਗਤ ਕਰਕੇ ਪੰਜਾਬ ਵਿਚ ਵਾਪਰਨ ਵਾਲੀ ਘਟਨਾ ਨੂੰ ਵੱਡੀ ਬਣਾ ਕੇ ਮੀਡੀਆ ਰਾਹੀਂ ਕੌਮਾਂਤਰੀ ਪੱਧਰ ਤੇ ਪੰਜਾਬੀ ਤੇ ਸਿੱਖ ਕੌਮ ਨੂੰ ਬਦਨਾਮ ਕੀਤਾ ਜਾ ਰਿਹਾ ਹੈ|ਬਾਬਾ ਹਰਦੀਪ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਅਮਨ ਚੈਨ ਨਾਲ ਵਸਦੇ ਪੰਜਾਬੀਆਂ ਅਤੇ ਸਿੱਖਾਂ ਨੂੰ ਤੰਗ ਕਰਨ ਲਈ ਹੁਕਮਰਾਨਾਂ ਨੇ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨਾਂ ਨੂੰ ਗੈਰ-ਕਨੂੰਨੀ ਢੰਗ ਨਾਲ ਗ੍ਰਿਫਤਾਰ ਕਰ ਲਿਆ ਹੈ| ਪੈਰਾ ਮਿਲਟਰੀ ਫੋਰਸਾਂ ਤੋਂ ਬਾਅਦ ਕਰਵਾ ਕੇ ਪੰਜਾਬ ਵਿਚ ਸਹਿਮ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ| ਸਾਰੇ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ, ਜਿਸ ਕਰਕੇ ਸਰਕਾਰ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ| ਸਰਕਾਰਾਂ ਨੇ ਅਜਿਹੀਆਂ ਚਾਲਾਂ ਕਰਕੇ ਪੰਜਾਬ ਦਾ ਮਾਹੌਲ ਕਿਸੇ ਸਮੇਂ ਵੀ ਵਿਗੜ ਸਕਦਾ ਹੈ| ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਬੁੱਧੀਜੀਵੀਆਂ, ਸਿੱਖ ਵਕੀਲ, ਸਿੱਖ ਜਥੇਬੰਦੀਆਂ ਦੇ ਆਗੂਆਂ ਤੇ ਅੰਮ੍ਰਤਧਾਰੀ ਨੌਜਵਾਨ ਨੂੰ ਤੰਗ ਪਰੇਸ਼ਾਨ ਕਰਨਾ ਬੰਦ ਕੀਤਾ ਜਾਵੇ, ਧਾਰਾ-144 ਹਟਾਈ ਜਾਵੇ ਤੇ ਨਜਾਇਜ਼ ਤੌਰ ਤੇ ਗ੍ਰਿਫਤਾਰ ਕੀਤੇ ਗਏ ਨੌਜਵਾਨ ਰਿਹਾਅ ਕੀਤੇ ਜਾਣ।

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40018 posts
  • 0 comments
  • 0 fans