Menu

ਗੜੇਮਾਰੀ ਨਾਲ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਿਸਾਨ ਕਰ ਰਹੇ ਨੇ ਮੁਆਵਜ਼ੇ ਦੀ ਮੰਗ

ਮਾਨਸਾ, 25 ਮਾਰਚ (ਬੀਰਬਲ ਧਾਲੀਵਾਲ)-ਮਾਨਸਾ ਜ਼ਿਲ੍ਹੇ ਦੇ ਚ ਬੀਤੇ ਕੱਲ ਹੋਈ ਗੜ੍ਹੇਮਾਰੀ ਅਤੇ ਤੇਜ਼ ਬਾਰਿਸ਼ ਦੇ ਨਾਲ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਚੁੱਕੀ ਹੈ ਅਜੇ ਵੀ ਕਿਸਾਨਾਂ ਦੇ ਖੇਤਾਂ ਦੇ ਵਿੱਚ ਗੜ੍ਹੇ ਮੌਜੂਦ ਹਨ ਪਰ ਕਿਸਾਨਾਂ ਦੀ ਕਣਕ ਦੀ ਫਸਲ ਬਿਲਕੁਲ ਬਰਬਾਦ ਹੋ ਚੁੱਕੀ ਹੈ ਕਿਸਾਨਾਂ ਨੇ ਸਰਕਾਰ ਤੋਂ ਤੁਰੰਤ ਖਰਾਬ ਹੋਈ ਫਸਲ ਦਾ ਸੌ ਫ਼ੀਸਦੀ ਮੁਆਵਜ਼ੇ ਦੇਣ ਦੀ ਮੰਗ ਕੀਤੀ ਹੈ।- ਕਿਸਾਨਾਂ ਦੀਆਂ ਉਮੀਦਾਂ ਤੇ ਇੱਕ ਬਾਰ ਫਿਰ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਨੇ ਪਾਣੀ ਫੇਰ ਦਿੱਤਾ ਹੈ ਮਾਨਸਾ ਦੇ ਹਲਕਾ ਸਰਦੂਲਗੜ੍ਹ ਹੋਈ ਭਾਰੀ ਗੜੇਮਾਰੀ ਦੇ ਕਾਰਨ ਕਿਸਾਨਾਂ ਦੀ ਕਣਕ ਫਸਲ ਬਰਬਾਦ ਹੋ ਚੁੱਕੀ ਹੈ ਕਣਕ ਦੀਆਂ ਬੱਲੀਆਂ ਤੱਕ ਝਾੜ ਦਿੱਤੀਆਂ ਨੇ ਜਿਸ ਕਾਰਨ ਦੁਖੀ ਕਿਸਾਨਾਂ ਨੇ ਸਰਕਾਰ ਤੋਂ ਸੌ ਫ਼ੀਸਦੀ ਨੁਕਸਾਨ ਐਲਾਨ ਕੇ ਪ੍ਰਤੀ ਏਕੜ 60 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਦੁਖੀ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਠੇਕੇ ਤੇ ਜ਼ਮੀਨ ਲੈ ਕੇ ਕਣਕ ਦੀ ਬਿਜਾਈ ਕੀਤੀ ਪਰ ਬੇਮੌਸਮੀ ਬਾਰਸ਼ ਤੇ ਗੜੇਮਾਰੀ ਨੇ ਕਣਕ ਦੀ ਫ਼ਸਲ ਨੂੰ ਬਿਲਕੁਲ ਬਰਬਾਦ ਕਰ ਦਿੱਤਾ ਹੈ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਪੱਲੇ ਹੁਣ ਕੁਝ ਵੀ ਨਹੀਂ ਪਵੇਗਾ ਜਿਸ ਕਾਰਨ ਹੁਣ ਕਿਸਾਨਾਂ ਦੇ ਸਿਰ ਕਰਜੇ ਦਾ ਬੋਝ ਹੋਰ ਵਧੇਗਾ ਉਨ੍ਹਾਂ ਕਿਹਾ ਕਿ ਅਜੇ ਤੱਕ ਪ੍ਰਸ਼ਾਸ਼ਨ ਦੇ ਕਿਸੇ ਵੀ ਅਧਿਕਾਰੀ ਨੇ ਕਿਸਾਨਾਂ ਦੇ ਖੇਤਾਂ ਵਿਚ ਆ ਕੇ ਉਹਨਾਂ ਦੀ ਸਾਰ ਨਹੀਂ ਲਈ ਕਿਸਾਨਾਂ ਨੇ ਕਿਹਾ ਕਿ ਸਰਕਾਰ ਤੁਰੰਤ ਉਨ੍ਹਾਂ ਦੇ ਖੇਤਾਂ ਦੀ ਗਿਰਦਾਵਰੀ ਕਰਵਾ ਕੇ ਸੌ ਫ਼ੀਸਦੀ ਨੁਕਸਾਨ ਹੋਣ ਦੇ ਲਈ ਤੁਰੰਤ ਮੁਆਵਜ਼ਾ ਜਾਰੀ ਕਰੇ ਤਾਂ ਕਿ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ ਉਨ੍ਹਾਂ ਪਿਆਕੇ ਜੇਕਰ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਨਾ ਦਿੱਤਾ ਤਾਂ ਖੁਦਕੁਸ਼ੀਆਂ ਦੇ ਵਿਚ ਵਾਧਾ ਹੋਵੇਗਾ ਕਿਉਂਕਿ ਕਿਸਾਨਾਂ ਦੇ ਕੋਲ ਹੋਰ ਕੋਈ ਰਾਹ ਨਹੀਂ ਜਿਸ ਕਾਰਨ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ ਕਿ ਕਿਸਾਨ ਮਜਦੂਰ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans