Menu

ਜ਼ਿਲ੍ਹਾ ਪ੍ਰਸ਼ਾਸਨ ਵੱਲ੍ਹੋਂ ਸਟੇਟ ਐਵਾਰਡੀ ਮਨੋਜ ਕੁਮਾਰ ਛਾਪਿਆਂਵਾਲੀ ਦਾ ਭਰਵਾਂ ਸਵਾਗਤ 

ਮਾਨਸਾ 25 ਮਾਰਚ(ਬੀਰਬਲ ਧਾਲੀਵਾਲ)-ਪੰਜਾਬ ਸਰਕਾਰ ਵੱਲ੍ਹੋਂ ਸ਼ਹੀਦੇ ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ ਨਾਲ ਸਨਮਾਨਿਤ ਕੀਤੇ ਨਹਿਰੂ ਯੁਵਾ ਕੇਂਦਰ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਵਲੰਟੀਅਰ ਮਨੋਜ ਕੁਮਾਰ ਦਾ ਮਾਨਸਾ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲ੍ਹੋਂ ਭਰਵਾਂ ਸਵਾਗਤ ਕੀਤਾ ਗਿਆ।ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਕਿਹਾ ਕਿ ਇਹ ਮਾਨਸਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਚੋਂ ਦੂਸਰੇ ਨੰਬਰ ‘ਤੇ ਮਨੋਜ ਕੁਮਾਰ ਨੂੰ ਰਾਜ ਪੱਧਰੀ ਪੁਰਸਕਾਰ ਮਿਲਿਆ ਹੈ। ਇਸ ਮੌਕੇ ਨਹਿਰੂ ਯੁਵਾ ਕੇਂਦਰ ਮਾਨਸਾ ਵੱਲ੍ਹੋਂ ਹਰ ਸਾਲ ਦਿੱਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਕਲੱਬ ਐਵਾਰਡ ਸ਼ਹੀਦ ਉਧਮ ਸਿੰਘ ਸਰਬ ਸਾਂਝਾ ਕਲੱਬ ਹੀਰਕੇ ਨੂੰ ਦਿੱਤਾ ਗਿਆ।ਡਿਪਟੀ ਕਮਿਸ਼ਨਰ ਵੱਲ੍ਹੋਂ ਕਲੱਬ ਨੂੰ 25 ਹਜ਼ਾਰ ਰੁਪਏ ਦਾ ਚੈੱਕ ,ਸਨਮਾਨ ਪੱਤਰ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਹੀਰਕੇ ਨੂੰ ਦਿੰਦਿਆ ਉਨਾਂ ਦੀ ਅਗਵਾਈ ਚ ਹੋਏ ਕਾਰਜਾਂ ਦੀ ਪ੍ਰਸ਼ੰਸਾ ਕੀਤੀ ਗਈ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਚਰਨਜੀਤ ਸਿੰਘ ਅੱਕਾਂਵਾਲੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ, ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਛੋਟੀ ਉਮਰੇ ਮਨੋਜ ਕੁਮਾਰ ਵੱਲ੍ਹੋਂ ਰਾਜ ਪੱਧਰੀ ਪੁਰਸਕਾਰ ਹਾਸਲ ਕਰਕੇ ਆਪਣੇ ਪਿੰਡ ਛਾਪਿਆਂਵਾਲੀ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ।ਇਹ ਸਟੇਟ ਪੱਧਰੀ ਪੁਰਸਕਾਰ ਹੋਰਨਾਂ ਯੁਵਕਾਂ ਲਈ ਵੀ ਪ੍ਰੇਰਨਾ ਬਣੇਗਾ। ਜ਼ਿਲ੍ਹੇ ਦੇ ਨੌਜਵਾਨ ਸਮਾਜਿਕ ਕਾਰਜਾਂ ਚ ਹੋਰ ਵੱਧ ਚੜ੍ਹਕੇ ਭਾਗ ਲੈਣਗੇ। ਉਨ੍ਹਾਂ ਇਸ ਗੱਲ ‘ਤੇ ਵੀ ਖੁਸ਼ੀ ਜ਼ਾਹਿਰ ਕੀਤੀ ਕਿ ਨਹਿਰੂ ਯੁਵਾ ਕੇਂਦਰ ਮਾਨਸਾ,ਯੁਵਕ ਸੇਵਾਵਾਂ ਵਿਭਾਗ, ਸਿੱਖਿਆ ਵਿਕਾਸ ਮੰਚ ਮਾਨਸਾ ਵੱਲੋਂ ਨੌਜਵਾਨਾਂ ਦੀ ਸੁਚੱਜੀ ਅਗਵਾਈ ਕਰਦਿਆਂ ਨਸ਼ਿਆਂ ਵਿਰੋਧੀ ਚੇਤਨਤਾ ਮੁਹਿੰਮ,ਵਾਤਾਵਰਨ ਦੀ ਸੰਭਾਲ, ਖੇਡਾਂ, ਸਭਿਆਚਾਰ ਅਤੇ ਲੋਕ ਭਲਾਈ ਕਾਰਜਾਂ ਚ ਵਿਸ਼ੇਸ਼ ਯੋਗਦਾਨ ਪਾਇਆ ਹੈ।  ਜ਼ਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ, ਪ੍ਰੋਗਰਾਮ ਅਫਸਰ ਡਾ ਸੰਦੀਪ ਘੰਡ ਨੇ ਵੀ ਸਟੇਟ ਐਵਾਰਡੀ ਮਨੋਜ ਕੁਮਾਰ ਅਤੇ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਹੀਰਕੇ ਨੂੰ ਵੀ ਵਧਾਈ ਦਿੱਤੀ, ਜਿੰਨਾਂ ਦੀ ਅਗਵਾਈ ਵਿਚ ਕਲੱਬ ਮੈਂਬਰਾਂ ਨੇ ਨਸ਼ਿਆਂ ਵਿਰੁੱਧ, ਖ਼ੂਨਦਾਨ ਮੁਹਿੰਮ,ਸਲਾਈ ਸੈਂਟਰ ਖੋਲ੍ਹਣ, ਸਫ਼ਾਈ ਮੁਹਿੰਮ, ਪਿੰਡ ਚ ਲਾਇਬ੍ਰੇਰੀ ਸਥਾਪਤ ਕਰਨ,ਕਰੋਨਾ ਦੌਰਾਨ ਅਤੇ ਲੰਬੇ ਸਮੇਂ ਤੋਂ ਸਮਾਜ ਭਲਾਈ ਕਾਰਜਾਂ ਚ ਵੱਡਾ ਰੋਲ ਅਦਾ ਕੀਤਾ।  ਇਸ ਮੌਕੇ ਹਰਦੀਪ ਸਿੰਘ ਸਿੱਧੂ ਪ੍ਰਧਾਨ ਸਿੱਖਿਆ ਵਿਕਾਸ ਮੰਚ, ਸਮਾਜ ਸੇਵੀ ਇੰਦਰਜੀਤ ਸਿੰਘ ਉੱਭਾ, ਤੋਤਾ ਸਿੰਘ ਹੀਰਕੇ, ਕਰਮਜੀਤ ਸਿੰਘ ਰਾਠੀ,ਜੋਨੀ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਭ੍ਰਿਸ਼ਟਾਚਾਰ ਮੁਕਤ ਪੰਜਾਬ

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

8 ਸਾਲਾਂ ਬੱਚੇ ਦੇ ਨਾਂ…

10 ਜੂਨ 2023-ਸੋਨੀਪਤ ਦੇ ਸੈਕਟਰ 23 ਵਿੱਚ…

ਖੇਤਾਂ ਚੋਂ ਮਿਲੀ ਦਸਵੀਂ ਜਮਾਤ…

ਫਿਰੋਜ਼ਾਬਾਦ ‘ਚ 10ਵੀਂ ਜਮਾਤ ਦੀ ਵਿਦਿਆਰਥਣ ਦਾ…

ਭਾਜਪਾ ਅਤੇ ਜੇ ਜੇ ਪੀ…

10 ਜੂਨ 2023-ਹਰਿਆਣਾ ਦੇ ਉਪ ਮੁੱਖ ਮੰਤਰੀ…

Listen Live

Subscription Radio Punjab Today

Our Facebook

Social Counter

  • 32542 posts
  • 0 comments
  • 0 fans

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

ਚਾਰ ਸਾਲ ਪਹਿਲਾਂ ਰੋਜੀ ਰੋਟੀ…

9 ਜੂਨ 2023-ਮਨੀਲਾ ‘ਚ  ਇਕ ਪੰਜਾਬੀ ਨੌਜਵਾਨ…

ਪ੍ਰਦਰਸ਼ਨਕਾਰੀ ਭਾਰਤੀ ਵਿਦਿਆਰਥੀਆਂ ਨੂੰ ਟਰੂਡੋ…

8 ਜੂਨ 2023- ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ …

ਭੰਗੜਚੀ ਜੱਗੀ ਯੂਕੇ ਦਾ ਫਰਿਜਨੋ…

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ 07,…