Menu

ਰਾਹੁਲ ਗਾਂਧੀ ਮੈਂਬਰਸ਼ਿਪ ਰੱਦ ਕਰਨ ਵਾਲੀ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਨੀਤੀ ਖਿਲਾਫ ਕਾਂਗਰਸ ਸੜਕਾਂ ‘ਤੇ ਉਤਰੇਗੀ-ਪ੍ਰਗਟ ਸਿੰਘ

25 ਮਾਰਚ 2023-ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਸੰਸਦ ਮੈਂਬਰ ਵਜੋਂ ਮੈਂਬਰਸ਼ਿਪ ਰੱਦ ਕਰਨ ਦੇ ਮਾਮਲੇ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ । ਸੀਨੀਅਰ ਕਾਂਗਰਸੀ ਆਗੂ ਪਰਗਟ ਸਿੰਘ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਵੱਲੋਂ ਆਪਣੇ ਬਿਆਨ ਵਿੱਚ ਵਰਤੀ ਗਈ ਭਾਸ਼ਾ ਸਹੀ ਸੀ, ਇਸ ਚ ਕੁਝ ਵੀ ਗਲਤ ਨਹੀਂ ਸੀ, ਰਾਹੁਲ ਗਾਂਧੀ ਵੱਲੋਂ ਸਾਰੇ ਭਾਈਚਾਰੇ ਨੂੰ ਚੋਰ ਨਹੀਂ ਕਿਹਾ ਗਿਆ ਸੀ।ਇਸ ਦੇ ਨਾਲ ਹੀ ਪਰਗਟ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਨੇ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖਤਮ ਕਰਨ ‘ਚ ਤੇਜ਼ੀ ਦਿਖਾਈ ਹੈ, ਉਹ ਸੰਵਿਧਾਨ ਦੇ ਖਿਲਾਫ ਹੈ। ਸੀਨੀਅਰ ਕਾਂਗਰਸੀ ਆਗੂ ਪਰਗਟ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਵੇਲੇ ਜਿਸ ਤਰ੍ਹਾਂ ਵਿਰੋਧੀ ਧਿਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਉਹ ਦੇਸ਼ ਅਤੇ ਸੰਵਿਧਾਨ ਲਈ ਠੀਕ ਨਹੀਂ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਤਾਨਾਸ਼ਾਹੀ ਨੀਤੀ ਖਿਲਾਫ ਕਾਂਗਰਸ ਸੜਕਾਂ ‘ਤੇ ਉਤਰੇਗੀ ਅਤੇ ਇਸ ਦਾ ਵਿਰੋਧ ਕਰੇਗੀ।ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨ ਦੇ ਜ਼ਰੀਏ ਭਾਜਪਾ ‘ਤੇ ਦਬਾਅ ਬਣਾਇਆ ਜਾਵੇਗਾ ਕਿ ਜਿਸ ਤਰ੍ਹਾਂ ਭਾਜਪਾ ਕੇਂਦਰ ‘ਚ ਕੰਮ ਕਰ ਰਹੀ ਹੈ ਇਹ ਬਿਲਕੁਲ ਗਲਤ ਹੈ। ਇਸ ਤੋਂ ਇਲਾਵਾ ਪਰਗਟ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੇ ਮਾਮਲੇ ‘ਤੇ ਕਿਹਾ ਹੈ ਕਿ ਇਹ ਸਭ ਭਾਜਪਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਚੀ ਗਈ ਖੇਡ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਖਾਲਿਸਤਾਨ ਦੀ ਮੰਗ ਨਹੀਂ ਕਰ ਰਿਹਾ।ਪਰ ਇਸ ਤਰ੍ਹਾਂ ਦਿਖਾਇਆ ਜਾ ਰਿਹਾ ਹੈ ਕਿ ਸਾਰੇ ਸਿੱਖ ਵਿਰੋਧੀ ਹਨ। ਪੰਜਾਬ ਵਿੱਚ ਇੰਟਰਨੈੱਟ ਬੰਦ ਕੀਤਾ ਜਾ ਰਿਹਾ ਹੈ ਅਤੇ ਫਲੈਗ ਮਾਰਚ ਕੀਤਾ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਬਿਆਨ ਦਿੰਦੀ ਹੈ ।ਪਰ ਪੰਜਾਬ ਜਾ ਕੇ ਦੇਖੋ ਪੰਜਾਬ ਦਾ ਮਾਹੌਲ ਸ਼ਾਂਤ ਹੈ।ਕਿਤੇ ਵੀ ਕੋਈ ਖਾਲਿਸਤਾਨ ਦਾ ਪ੍ਰਚਾਰ ਨਹੀਂ ਕੀਤਾ ਜਾ ਰਿਹਾ ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans