Menu

ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਮੀਂਹ ’ਤੇ ਗੜ੍ਹੇਮਾਰੀ ਕਾਰਨ ਹੋਇਆ ਭਾਰੀ ਨੁਕਸਾਨ

-ਪੰਜਾਬ ਸਰਕਾਰ ਤੋਂ ਗਿਰਦਾਵਰੀ ਕਰਵਾ ਕੇ ਮੁਆਵਜਾ ਦੇਣ ਦੀ ਕੀਤੀ ਮੰਗ
ਬਾਜਾਖਾਨਾ, 25 ਮਾਰਚ (ਜਗਦੀਪ ਸਿੰਘ ਗਿੱਲ) : ਕਸਬਾ ਬਾਜਾਖਾਨਾ ਵਿਖੇ ਲਗਾਤਾਰ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਬਾਜਾਖਾਨਾ, ਮੱਲ੍ਹਾ, ਡੋਡ, ਲੰਭਵਾਲੀ ਅਤੇ ਹੋਰ ਵੀ ਪਿੰਡਾਂ ’ਚ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਕੁਲਵੀਰ ਸਿੰਘ ਢਿੱਲੋਂ, ਕੋਠੇ ਹਰੀ ਸਿੰਘ ਪਿੰਡ ਮੱਲ੍ਹਾ ਦੇ ਸਰਪੰਚ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਹਫ਼ਤੇ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਣਕ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ। ਹੁਣ ਫ਼ੇਰ ਅੱਜ ਪਏ ਮੀਂਹ ਅਤੇ ਗੜੇਮਾਰੀ ਕਾਰਨ ਬਚੀਆ ਫ਼ਸਲਾਂ ਦਾ ਵੀ ਭਾਰੀ ਨੁਕਸਾਨ ਹੋ ਗਿਆ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਸਮਸ਼ੇਰ ਸਿੰਘ ਮੱਲ੍ਹਾ ਨੇ ਦੱਸਿਆ ਕਿ ਬਾਜਾਖਾਨਾ ਇਲਾਕੇ ਵਿੱਚ ਪਿਛਲੇ ਹਫ਼ਤੇ ਹੋਈ ਗੜੇਮਾਰੀ ਕਾਰਨ ਬਹੁਤ ਨੁਕਸਾਨ ਹੋਇਆ ਸੀ ਪਰ ਸੁੱਕਰਵਾਰ ’ਤੇ ਸਨਿਚਰਵਾਰ ਦੀ ਵਿਚਕਾਰਲੀ ਰਾਤ ਨੂੰ ਦੁਬਾਰਾ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਣਕ, ਹਰਾ ਚਾਰਾ ਅਤੇ ਹੋਰ ਫ਼ਸਲਾਂ 100 ਫ਼ੀਸਦੀ ਖਰਾਬ ਹੋ ਚੁੱਕੀਆਂ ਹਨ। ਜਿਸ ਕਰਕੇ ਕਿਸਾਨਾਂ ਨੂੰ ਫ਼ਿਰ ਤੋਂ ਕਰਜੇ ਦੀ ਮਾਰ ਹੇਠ ਦੱਬੇ ਜਾਣ ਦਾ ਖਦਸਾ ਪੈਦਾ ਹੋ ਗਿਆ ਹੈ। ਕਿਸਾਨਾਂ ਵੱਲੋਂ ਪੁੱਤਾ ਵਾਂਗ ਪਾਲੀ ਹੋਈ ਫ਼ਸਲ ਅੱਜ ਮਿੱਟੀ ਹੋ ਗਈ ਹੈ। ਇਸ ਲਈ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਮਹਿਕਮੇਂ ਦੇ ਅਧਿਕਾਰੀਆਂ ਅਤੇ ਪ੍ਰਸਾਸ਼ਨ ਤੋਂ ਗਿਰਦਾਵਰੀਆਂ ਕਰਵਾ ਕੇ ਕਿਸਾਨਾਂ ਨੂੰ ਪੂਰਾ-ਪੂਰਾ ਮੁਆਵਜਾ ਦਿੱਤਾ ਜਾਵੇ ਤਾਂ ਜੋ ਕਰਜੇ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਕਿਸਾਨ ਅਮਰਜੀਤ ਸਿੰਘ ਢਿੱਲੋਂ, ਗੁਰਮੇਲ ਸਿੰਘ ਮੱਲ੍ਹਾ, ਕੁਲਵੰਤ ਸਿੰਘ ਪ੍ਰਧਾਨ ਮੱਲ੍ਹਾ, ਜਸਕਰਨ ਸਿੰਘ ਬਾਜਾਖਾਨਾ, ਹਰਜਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਬਰਾੜ, ਕੁਲਦੀਪ ਸਿੰਘ ਢਿੱਲੋਂ, ਜਗਸੀਰ ਸਿੰਘ ਢਿੱਲੋਂ, ਜਗਜੀਤ ਸਿੰਘ ਕਾਲਾ, ਰੇਸ਼ਮ ਸਿੰਘ ਮੱਲ੍ਹਾ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ, ਗੁਰਜੀਤ ਸਿੰਘ, ਜਗਸੀਰ ਸਿੰਘ, ਬਲਜੀਤ ਸਿੰਘ, ਗੁਪਤਾ ਸਿੰਘ, ਗੁਰਤੇਜ ਸਿੰਘ, ਤੇਜਾ ਸਿੰਘ, ਚਮਕੌਰ ਸਿੰਘ, ਜੁਗਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ ਅਤੇ ਹੋਰ ਹਾਜਰ ਕਿਸਾਨਾਂ ਵੱਲੋਂ ਵੀ ਮਾਨ ਸਰਕਾਰ ਤੋਂ ਮੁਆਵਜੇ ਦੀ ਮੰਗ ਕਰਦਿਆਂ ਕਿਸਾਨਾਂ ਦੀ ਸਾਰ ਲੈਣ ਲਈ ਬੇਨਤੀ ਕੀਤੀ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans