26, ਮਾਰਚ- ਪੰਜਾਬ ਵਿਚ ਪਿਛਲੇ ਦਿਨੀਂ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੀ ਵੱਡੇ ਪੱਧਰ ਤੇ ਤਬਾਹੀ ਹੋਣ ਕਾਰਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਦੇ ਇਲਾਕੇ ਦਾ ਦੌਰਾ ਕਰਦੇ ਹੋਏ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਹੁੰਚ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸੇਲਬਰਾਹ ਦੀ ਦਾਣਾ ਮੰਡੀ ਵਿਖੇ ਬਾਅਦ ਦੁਪਹਿਰ 2:30 ਵਜੇ ਪਹੁੰਚ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਦੁਪਹਿਰ 3 ਵਜੇ ਭਾਈਰੂਪਾ ਦੇ ਆਸ-ਪਾਸ ਦੇ ਖੇਤਰਾਂ ਦੇ ਖੇਤਾਂ ਦਾ ਜਾਇਜ਼ਾ ਲਿਆ ਜਾਵੇਗਾ। ਮੀਂਹ ਅਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਫ਼ਸਲਾਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਕੁੱਝ ਰਾਹਤ ਮਿਲ ਸਕੇ।