Menu

ਕੋਟਲੀ ਕਲਾਂ ਦੇ ਮਾਸੂਮ ਹਰਉਦੈਵੀਰ ਦੇ ਪਰਿਵਾਰ ਵੱਲੋਂ ਇਨਸਾਫ ਲਈ ਬਠਿੰਡਾ-ਮਾਨਸਾ ਰੋਡ ਜਾਮ 

ਮਾਨਸਾ, 26 ਮਾਰਚ (ਬੀਰਬਲ ਧਾਲੀਵਾਲ)-ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਵਿਚ 6 ਸਾਲਾ ਮਾਸੂਮ ਹਰਉਦੇਵੀਰ ਦੇ ਕਤਲ ਮਾਮਲੇ ਦੇ ਵਿੱਚ ਬੇਸ਼ੱਕ ਮਾਨਸਾ ਪੁਲਿਸ ਵੱਲੋਂ ਸੱਤ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਏ ਹਨ ਪਰ ਅਜੇ ਤੱਕ ਕੁਝ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਚੋਂ ਬਾਹਰ ਹਨ ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਮਾਸੂਮ ਹਰਉਦੇਵੀਰ ਦੇ ਪਰਿਵਾਰ ਵੱਲੋਂ ਬਠਿੰਡਾ ਰੋਡ ਤੇ ਕੱਲ੍ਹ ਜਾਮ ਕਰਕੇ ਪ੍ਰਸ਼ਾਸਨ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਛੇ ਸਾਲਾ ਮਾਸੂਮ ਹਰਊਦੇਵੀਰ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੁਲੀਸ ਵੱਲੋਂ ਹਮਲਾ ਕਰਨ ਵਾਲੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਉਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੇ ਚਾਰ ਵਿਅਕਤੀਆਂ ਨੂੰ ਹੋਰ ਨਾਮਜ਼ਦ ਕਰ ਲਿਆ ਗਿਆ ਹੈ। ਹੁਣ ਤੱਕ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ, ਪਰ ਅਜੇ ਵੀ ਕੁਝ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਵਾਉਣ ਦੇ ਲਈ ਪਰਿਵਾਰ ਵੱਲੋਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਬਠਿੰਡਾ-ਮਾਨਸਾ ਰੋਡ ਜਾਮ ਕਰ ਕੇ ਪ੍ਰਸ਼ਾਸਨ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਾਸੂਮ ਬੱਚੇ ਹਰਉਦੇਵੀਰ ਦੇ ਪਿਤਾ ਜਸਪ੍ਰੀਤ ਸਿੰਘ ਤੇ ਮ੍ਰਿਤਕ ਮਾਸੂਮ ਦੀ ਦਾਦੀ ਨੇ ਕਿਹਾ ਕਿ ਉਨ੍ਹਾਂ ਦੇ ਸਾਹਮਣੇ ਵਾਲੇ ਘਰਵਾਲੇ ਉਨ੍ਹਾਂ ਤੋਂ ਖਾਰ ਖਾਂਦੇ ਸਨ ਕਿਉਂਕਿ ਉਨ੍ਹਾਂ ਦੇ ਬੇਟਾ ਨਹੀਂ ਸੀ ਜਿਸ ਕਾਰਨ ਅਕਸਰ ਹੀ ਅਜਿਹੀਆਂ ਸਾਜ਼ਿਸ਼ਾਂ ਰਚਦੇ ਰਹਿੰਦੇ ਸਨ ਤਾਂ ਹੁਣ ਉਨ੍ਹਾਂ ਵੱਲੋਂ ਪਿਛਲੇ ਮਹੀਨਿਆਂ ਤੋਂ ਪਿਸਤੌਲ ਖਰੀਦ ਕੇ ਸੱਚ ਨੂੰ ਕਤਲ ਕਰਨ ਦੀ ਸਾਜ਼ਿਸ਼ ਘੜੀ ਗਈ ਸੀ ਜਿਸ ਦੇ ਤਹਿਤ ਉਸ ਨੂੰ ਕਤਲ ਕਰ ਦਿੱਤਾ ਗਿਆ, ਪਰ ਅਜੇ ਤੱਕ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਹਰਊਦੇਵੀਰ ਦਾ ਭੋਗ ਵੀ ਹੈ ਉਸ ਤੋਂ ਬਾਅਦ ਜੇਕਰ ਪੁਲਿਸ ਗ੍ਰਿਫ਼ਤਾਰ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਉਧਰ ਡੀਐਸਪੀ ਸੰਜੀਵ ਗੋਇਲ ਨੇ ਕਿਹਾ ਕਿ ਪਿਛਲੇ ਦਿਨੀਂ ਕੋਟਲੀ ਕਲਾਂ ਦੇ ਵਿੱਚ ਮਸ਼ਹੂਰ ਮਾਹਰ ਉਦੇਵੀਰ ਦਾ ਕਤਲ ਕੀਤਾ ਗਿਆ ਸੀ ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਸੀ ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਹੁਣ ਤਕ ਇਸ ਮਾਮਲੇ ਦੇ 7 ਵਿਅਕਤੀਆਂ ਦੇ ਨਾਮ ਲਿਖਾਏ ਹਨ ਜਿਨ੍ਹਾਂ ਵਿੱਚੋਂ 5 ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀ ਦੀ ਜਲਦ ਗ੍ਰਿਫ਼ਤਾਰ ਕਰ ਲਏ ਜਾਣਗੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans