Menu

ਦੇਸ਼ ਲਈ ਹਜ਼ਾਰਾਂ ਕਿਲੋਮੀਟਰ ਤੁਰਨ ਵਾਲਾ ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤ ਕਦੇ ਦੇਸ਼ ਦਾ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ ਗਾਂਧੀ

26, ਮਾਰਚ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਕਿ ਦੇਸ਼ ਨੂੰ ਜੋੜਨ ਲਈ ਹਜ਼ਾਰਾਂ ਕਿਲੋਮੀਟਰ ਤੁਰਨ ਵਾਲਾ ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤ ਕਦੇ ਵੀ ਦੇਸ਼ ਦਾ ਅਪਮਾਨ ਨਹੀਂ ਕਰ ਸਕਦਾ । ਦੱਸ ਦੇਈਏ ਕਿ ਕਾਂਗਰਸ ਨੇ ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਠਹਿਰਾਏ ਜਾਣ ਖ਼ਿਲਾਫ਼ ਐਤਵਾਰ ਨੂੰ ਪ੍ਰਦਰਸ਼ਨ ਕਰ ਰਹੀ ਹੈ । ਪ੍ਰਿਯੰਕਾ ਗਾਂਧੀ 2019 ਦੇ ਮਾਣਹਾਨੀ ਦੇ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਏ ਜਾਣ ਤੇ ਉਸਦੇ ਬਾਅਦ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਉਨ੍ਹਾਂ ਦੀ ਅਯੋਗਤਾ ਦੇ ਵਿਰੋਧ ਵਿੱਚ ਰਾਜਘਾਟ ‘ਤੇ ਸੰਬੋਧਿਤ ਕਰ ਰਹੀ ਸੀ।

ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਮੋਦੀ ਸਰਕਾਰ ਖ਼ਿਲਾਫ਼ ਆਵਾਜ਼ ਚੁੱਕੀ ਜਾਵੇ, ਕਿਉਂਕਿ ਰਾਹੁਲ ਗਾਂਧੀ ਨੂੰ ਚੋਣ ਲੜਨ ਤੋਂ ਰੋਕਣਾ ਦੇਸ਼ ਅਤੇ ਇਸ ਦੇ ਲੋਕਤੰਤਰ ਲਈ ਚੰਗਾ ਨਹੀਂ ਹੈ। ਕਾਂਗਰਸ ਨੇਤਾ ਨੇ ਦੋਸ਼ ਲਗਾਇਆ ਕਿ ਉਦਯੋਗਪਤੀ ਗੌਤਮ ਅਡਾਨੀ ਨੂੰ ਲੈ ਕੇ ਪ੍ਰਧਾਨ ਮੰਤਰੀ ਤੋਂ ਸਵਾਲ ਪੁੱਛਣ ਲਈ ਰਾਹੁਲ ਨੂੰ ਅਯੋਗ ਠਹਿਰਾਇਆ ਗਿਆ ਹੈ ਅਤੇ ਜਨਤਾ ਇਸ ਕਾਰਵਾਈ ਲਈ ਜ਼ਿੰਮੇਵਾਰ ਲੋਕਾਂ ਨੂੰ ਕਰਾਰਾ ਜਵਾਬ ਦੇਵੇਗੀ।

ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਮੇਰੇ ਪਰਿਵਾਰ ਦੇ ਖੂਨ ਨੇ ਇਸ ਦੇਸ਼ ਵਿੱਚ ਲੋਕਤੰਤਰ ਦਾ ਪਾਲਣ-ਪੋਸ਼ਣ ਕੀਤਾ ਹੈ । ਅਸੀਂ ਇਸ ਦੇਸ਼ ਦੇ ਲੋਕਤੰਤਰ ਦੇ ਲਈ ਕੁਝ ਵੀ ਕਰਨ ਨੂੰ ਤਿਆਰ ਹਾਂ। ਕਾਂਗਰਸ ਦੇ ਮਹਾਨ ਨੇਤਾਵਾਂ ਨੇ ਇਸ ਦੇਸ਼ ਵਿੱਚ ਲੋਕਤੰਤਰ ਦੀ ਨੀਂਹ ਰੱਖੀ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਅਤੇ ਅਸੀਂ ਹੁਣ ਚੁੱਪ ਨਹੀਂ ਰਹਾਂਗੇ ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39914 posts
  • 0 comments
  • 0 fans