Menu

‘ਲਾਰੈਂਸ ਦਾ ਨਾਂ ਲਿਆ ਤਾਂ ਮਾਰ ਦਿਆਂਗੇ’, ਮਿਲੀ ਧਮਕੀ

26, ਮਾਰਚ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਮਰਹੂਮ ਪੰਜਾਬੀ ਗਾਇਕ ਦੇ ਪਿਤਾ ਨੇ ਦੋਸ਼ ਲਾਇਆ, “ਮੈਨੂੰ ਰਾਜਸਥਾਨ ਤੋਂ ਈਮੇਲ ਧਮਕੀਆਂ ਆਈਆਂ ਹਨ ਕਿ ਮੈਨੂੰ ਜਲਦੀ ਹੀ ਮਾਰ ਦਿੱਤਾ ਜਾਵੇਗਾ। ਮੈਨੂੰ ਲਾਰੈਂਸ ਬਿਸ਼ਨੋਈ ਦਾ ਨਾਂ ਲੈਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।” ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ 25 ਅਪਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।

ਉਨ੍ਹਾਂ ਕਿਹਾ, “ਮੈਂ ਕੀ ਗਲਤ ਕਰ ਰਿਹਾ ਹਾਂ? ਕੀ ਮੈਨੂੰ ਆਪਣੇ ਪੁਤ ਦਾ ਕੇਸ ਨਹੀਂ ਲੜਨਾ ਚਾਹੀਦਾ? ਮੈਨੂੰ 18, 24 ਅਤੇ 27 ਫਰਵਰੀ ਨੂੰ ਧਮਕੀ ਦਿੱਤੀ ਗਈ ਸੀ ਕਿ ਮੈਨੂੰ 25 ਅਪ੍ਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ। ਮੈਂ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਮੇਰੀ ਸੁਰੱਖਿਆ ਵਾਪਸ ਲਈ ਜਾਵੇ। ਮੈਂ ਲੜਦਾ ਰਹਾਂਗਾ।”

ਪੁਲਿਸ ਅਨੁਸਾਰ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। 7 ਮਾਰਚ ਨੂੰ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਆਪਣੇ ਪੁੱਤਰ ਦੇ ਕਤਲ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਇਸ ਮਾਮਲੇ ਦੀ ਕੋਈ ਜਾਂਚ ਨਹੀਂ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਸੀ ਕਿ ਪਿਛਲੇ 10 ਮਹੀਨਿਆਂ ਵਿੱਚ, ਮੈਂ ਕਈ ਵਾਰ ਪੁਲਿਸ ਅਤੇ ਪ੍ਰਸ਼ਾਸਨ ਕੋਲ ਗਿਆ। ਮੈਨੂੰ ਭਰੋਸਾ ਦਿੱਤਾ ਗਿਆ, ਪਰ ਇੱਥੇ ਜੋ ਕੁਝ ਹੋ ਰਿਹਾ ਹੈ, ਉਹ ਮੇਰੇ ਬੱਚੇ ਦੇ ਕਤਲ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਹੈ। ਕੁਝ ਵੀ ਮੇਰੇ ਹੱਕ ਵਿੱਚ ਨਹੀਂ ਜਾ ਰਿਹਾ ਹੈ।” ਉਨ੍ਹਾਂ ਨੇ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਲੈ ਕੇ ਵੀ ਸਰਕਾਰ ਨੂੰ ਸਵਾਲ ਕੀਤੇ।

ਗੁਜਰਾਤ ਦੇ ਭਰੂਚ ‘ਚ ਭਗਵੰਤ ਮਾਨ ਨੇ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਜਰਾਤ ਦੇ ਭਰੂਚ ਲੋਕ ਸਭਾ ਹਲਕੇ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

ਸਲਮਾਨ ਖਾਨ ਦੇ ਘਰ ‘ਤੇ…

17 ਅਪ੍ਰੈਲ 2024- ਬਾਲੀਵੁੱਡ ਅਦਾਕਾਰ ਸਲਮਾਨ ਖਾਨ…

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ…

17 ਅਪ੍ਰੈਲ 2024- ਇੰਦੌਰ ‘ਚ ਇਕ 40…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39782 posts
  • 0 comments
  • 0 fans