Menu

ਮੁੰਬਈ ਪੁਲਿਸ ਨੇ ਕੀਤੀ ਵੱਡੀ ਕਾਰਵਾਈ, ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਮੁਲਜ਼ਮ ਜੋਧਪੁਰ ਤੋਂ ਗ੍ਰਿਫ਼ਤਾਰ

26, ਮਾਰਚ- ਸਲਮਾਨ ਖਾਨ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਮੁਲਜ਼ਮ ਧਾਕੜ ਰਾਮ ਬਿਸ਼ਨੋਈ ਨੂੰ ਪੁਲਿਸ ਨੇ ਜੋਧਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁੰਬਈ ਪੁਲਿਸ ਤੇ ਲੂਣੀ ਥਾਣਾ ਪੁਲਿਸ ਨੇ ਸਾਂਝੀ ਕਾਰਵਾਈ ਕੀਤੀ। ਮੁਲਜ਼ਮ ਨੇ ਈ-ਮੇਲ ਜ਼ਰੀਏ ਸਲਮਾਨ ਖਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ।

ਜਾਨ ਤੋਂ ਮਾਰਨ ਦੀ ਧਮਕੀ ਦਾ ਮਾਮਲਾ ਮੁੰਬਈ ਦੇ ਬਾਂਦ੍ਰਾ ਥਾਣੇ ਵਿਚ ਦਰਜ ਹੋਇਆ ਸੀ। ਗ੍ਰਿਫ਼ਤਾਰੀ ਦੇ ਬਾਅਦ ਪੁਲਿਸ ਰੋਹਿਚਾ ਕਲਾ ਵਾਸੀ 21 ਸਾਲਾ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਲੈ ਗਈ ਹੈ। ਧਾਕੜ ਰਾਮ ਬਿਸ਼ਨੋਈ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਵੀ ਧਮਕੀ ਦੇਣ ਦਾ ਦੋਸ਼ ਹੈ। ਸਲਮਾਨ ਖਾਨ ਨੂੰ ਮਿਲ ਰਹੀਆਂ ਧਮਕੀਆਂ ਦੇ ਬਾਅਦ ਪੁਲਿਸ ਨੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਸੀ।

ਗੈਂਗਸਟਰ ਲਾਰੈਂਸ ਨੇ ਸਲਮਾਨ ਖਾਨ ਨੂੰ ਮਾਫੀ ਮੰਗਣ ਨੂੰ ਕਿਹਾ ਸੀ। ਮਾਫੀ ਨਾ ਮੰਗਣ ‘ਤੇ ਅੰਜਾਮ ਭੁਗਤਣ ਦੀ ਚੇਤਾਵਨੀ ਦਿੱਤੀ ਗਈ ਸੀ। ਸਲਮਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ‘ਤੇ ਪੁਲਿਸ ਨੇ ਗੈਂਗਸਟਰ ਲਾਰੈਂਸ ਤੇ ਸਾਥੀ ਗੋਲਡੀ ਬਰਾੜ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। FIR ਸਲਮਾਨ ਖਾਨ ਦੇ ਦੋਸਤ ਪ੍ਰਸ਼ਾਂਤ ਗੁੰਜਾਲਕਰ ਵੱਲੋਂ ਦਰਜ ਕਰਾਈ ਗਈ। ਦੋ ਅਸਿਸਟੈਂਟ ਪੁਲਿਸ ਇੰਸਪੈਕਟਰ ਰੈਂਕ ਦੇ ਅਧਿਕਾਰੀ ਤੇ 8-10 ਕਾਂਸਟੇਬਲਾਂ ਦੀ 24 ਘੰਟੇ ਸਲਮਾਨ ਦੀ ਸੁਰੱਖਿਆ ਵਿਚ ਤਾਇਨਾਤੀ ਕੀਤੀ ਗਈ ਸੀ।

ਦੱਸਣਾ ਬਣਦਾ ਹੈ ਕਿ ਲਾਰੈਂਸ ਬਿਸ਼ਨੋਈ ਨੇ ਕਿਹਾ ਸੀ ਕਿ ਸਲਮਾਨ ਖਾਨ ਬਿਸ਼ਨੋਈ ਸਮਾਜ ਦੇ ਦੇਵਤਾ ਜੰਬੇਸ਼ਵਰਜੀ ਮੰਦਰ ਜਾਵੇ ਤੇ ਕਾਲੇ ਹਿਰਨ ਦੀ ਹੱਤਿਆ ਦੇ ਮਾਮਲੇ ਵਿਚ ਮਾਫੀ ਮੰਗੇ। ਅਜੇ ਮੈਂ ਗੁੰਡਾ ਨਹੀਂ ਹਾਂ ਪਰ ਸਲਮਾਨ ਖਾਨ ਦੀ ਹੱਤਿਆ ਦੇ ਬਾਅਦ ਗੁੰਡਾ ਬਣ ਜਾਵਾਂਗਾ। ਮੇਰੀ ਜ਼ਿੰਦਗੀ ਦਾ ਇਕ ਹੀ ਮਕਸਦ ਹੈ ਸਲਮਾਨ ਖਾਨ ਨੂੰ ਮਾਰਨਾ। ਸੁਰੱਖਿਆ ਹਟਦੇ ਹੀ ਸਲਮਾਨ ਖਾਨ ਦਾ ਮਰਡਰ ਕਰਾਂਗਾ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans