Menu

ਅਮਰੀਕਾ ‘ਚ ਤੂਫਾਨ ਨੇ ਮਚਾਈ ਤਬਾਹੀ, 26 ਲੋਕਾਂ ਦੀ ਮੌਤ, ਹਜ਼ਾਰਾਂ ਲੋਕਾਂ ਦੇ ਘਰਾਂ ਦੀ ਬੱਤੀ ਗੁੱਲ

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ ਦੇਰ ਰਾਤ ਆਏ ਤੂਫਾਨ ਕਾਰਨ 26 ਲੋਕਾਂ ਦੀ ਮੌਤ ਹੋ ਗਈ। ਖੇਤਰ ਵਿੱਚ ਭਾਰੀ ਮੀਂਹ ਦੌਰਾਨ ਗੋਲਫ ਦੀਆਂ ਗੇਂਦਾਂ ਜਿੰਨੇ ਵੱਡੇ ਗੜੇ ਡਿੱਗੇ। ਹਜ਼ਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ਗੁੱਲ ਹੋ ਗਈ। ਸ਼ਨੀਵਾਰ ਨੂੰ ਐਮਰਜੈਂਸੀ ਸੇਵਾਵਾਂ ਨੇ ਮਲਬੇ ‘ਚ ਫਸੇ ਲੋਕਾਂ ਨੂੰ ਕੱਢਣ ਲਈ ਬਚਾਅ ਮੁਹਿੰਮ ਚਲਾਈ। ਹਾਲਾਂਕਿ ਤੂਫਾਨ ਨਾਲ ਤਬਾਹ ਹੋਈਆਂ ਇਮਾਰਤਾਂ ‘ਚ ਅਜੇ ਵੀ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।

ਐਮਰਜੈਂਸੀ ਸੇਵਾਵਾਂ ਅਨੁਸਾਰ ਖ਼ਤਰਨਾਕ ਤੂਫ਼ਾਨ ਕਾਰਨ ਦਰਜਨਾਂ ਲੋਕ ਜ਼ਖ਼ਮੀ ਹੋਏ ਹਨ ਅਤੇ ਕਈ ਲਾਪਤਾ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਦੂਜੇ ਪਾਸੇ ਅੱਜ ਯਾਨੀ ਐਤਵਾਰ ਰਾਤ ਨੂੰ ਫਿਰ ਤੋਂ ਤੂਫਾਨ ਆਉਣ ਦੀ ਸੰਭਾਵਨਾ ਹੈ। ਅੱਧੇ ਤੋਂ ਵੱਧ ਸ਼ਹਿਰ ਪੂਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ। ਤੂਫਾਨ ਤੋਂ ਬਾਅਦ ਕਈ ਕਾਰਾਂ ਅਤੇ ਹੋਰ ਵਾਹਨ ਵੀ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ।

ਮੀਡੀਆ ਰਿਪੋਰਟ ਮੁਤਾਬਕ ਤੂਫ਼ਾਨ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਇਸ ਕਾਰਨ ਤਬਾਹੀ ਵਿੱਚ ਫੈਲਿਆ ਮਲਬਾ 30 ਹਜ਼ਾਰ ਫੁੱਟ ਤੱਕ ਉੱਡ ਗਿਆ। ਰਿਪੋਰਟ ਮੁਤਾਬਕ ਤੂਫਾਨ ਲਗਭਗ 1 ਘੰਟੇ ਤੱਕ ਰਿਹਾ ਸੀ। ਤੂਫ਼ਾਨ ਕਾਰਨ ਕਈ ਘਰ ਤਾਸ਼ ਦੇ ਪੱਤਿਆਂ ਵਾਂਗ ਢਹਿ ਗਏ ਹਨ। ਇੱਥੇ ਰਹਿਣ ਵਾਲੇ ਇੱਕ ਵਿਅਕਤੀ ਨੇ ਦੱਸਿਆ ਕਿ ਤੂਫ਼ਾਨ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਘਰ ਦੀਆਂ ਸਾਰੀਆਂ ਖਿੜਕੀਆਂ ਟੁੱਟ ਗਈਆਂ।

ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਮਦਦ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਮਿਸੀਸਿਪੀ ਦੇ ਮੇਅਰ ਟੇਟ ਰੀਵਜ਼ ਨੇ ਦੱਸਿਆ ਕਿ ਪ੍ਰਭਾਵਿਤ ਖੇਤਰ ‘ਚ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਸਭ ਤੋਂ ਵੱਧ ਤਬਾਹੀ ਮਿਸੀਸਿਪੀ ਦੇ ਰੋਲਿੰਗ ਫੋਰਕ ਕਸਬੇ ਵਿੱਚ ਹੋਈ ਹੈ।

ਚਾਚੇ ਨੇ 7 ਸਾਲਾ ਮਸੂਮ ਭਤੀਜੀ ਦਾ…

2 ਮਾਰਚ 2024: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ…

ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ…

ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ…

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼…

ਚੰਡੀਗੜ੍ਹ, 2 ਮਾਰਚ 2024 – ਸ਼ਾਨਨ ਪਾਵਰ…

ਗੌਤਮ ਗੰਭੀਰ ਵੱਲੋਂ ਰਾਜਨੀਤੀ ਤੋਂ…

ਨਵੀਂ ਦਿੱਲੀ, 2 ਮਾਰਚ 2024: ਸਾਬਕਾ ਕ੍ਰਿਕਟਰ…

Listen Live

Subscription Radio Punjab Today

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ,…

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ…

ਭਿਆਨਕ ਹਾਦਸਾ: ਪੁਲ ਤੋਂ ਹੇਠਾਂ…

28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ…

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ…

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ…

ਯੂਕੇ ਦੀ ਸੰਸਦ ‘ਚ ਸਿੱਖ…

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ…

Our Facebook

Social Counter

  • 38861 posts
  • 0 comments
  • 0 fans