27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ। ਦੋਵਾਂ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਗੋਲੀਬਾਰੀ ਕਿਸੇ ਨਫ਼ਰਤ ਅਪਰਾਧ ਨਾਲ ਸਬੰਧਤ ਨਹੀਂ ਹੈ, ਇਹ ਗੋਲੀਬਾਰੀ ਦੋ ਵਿਅਕਤੀਆਂ ਵਿਚਕਾਰ ਹੋਈ, ਜੋ ਇਕ ਦੂਜੇ ਨੂੰ ਜਾਣਦੇ ਸਨ। ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੇ ਨਗਰ ਕੀਰਤਨ ਸਜਾਇਆ ਗਿਆ ਸੀ।ਕੁੱਝ ਲੋਕਾਂ ਨੇ ਇਸੇ ਦੌਰਾਨ ਹੀ ਧਾਰਮਿਕ ਸਮਾਗਮ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ। ਗੁਰਦੁਆਰੇ ਨੇੜੇ ਗੋਲੀਬਾਰੀ ਉਸ ਸਮੇਂ ਹੋਈ ਜਦੋਂ ਹਜ਼ਾਰਾਂ ਸੰਗਤਾਂ ਇਕੱਠੀਆਂ ਸਨ। ਬਰੈਡਸ਼ਾ ਸਿੱਖ ਸੋਸਾਇਟੀ ਨੇ ਆਪਣੇ ਬਿਆਨ ਵਿਚ ਇਹ ਵੀ ਕਿਹਾ ਕਿ, ਅਸੀਂ ਉਮੀਦ ਕਰਦੇ ਹਾਂ ਕਿ ਦੋਸ਼ੀਆਂ ਨੂੰ ਕਾਨੂੰਨ ਮੁਤਾਬਿਕ ਸਜ਼ਾ ਦਿੱਤੀ ਜਾਵੇਗੀ। ਸੋਸਾਇਟੀ ਨੇ ਕਿਹਾ ਕਿ, ਜਿੰਨਾ ਲੋਕਾਂ ਨੇ ਗੋਲੀਬਾਰੀ ਕੀਤੀ, ਉਹ ਸਿੱਖ ਧਰਮ ਦੇ ਵਿਰੁੱਧ ਸਨ।