Menu

ਕਿਸਾਨਾਂ ਲਈ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ਵਿੱਚ 25 ਫ਼ੀਸਦੀ ਵਾਧੇ ਦਾ ਐਲਾਨ

ਫ਼ੋਟੋ : ਰਾਮ ਸਿੰਘ ਗਿੱਲ

ਫ਼ੋਟੋ : ਰਾਮ ਸਿੰਘ ਗਿੱਲ

ਫ਼ੋਟੋ : ਰਾਮ ਸਿੰਘ ਗਿੱਲ

ਘਰਾਂ ਦੇ ਹੋਏ ਮੁਕੰਮਲ ਨੁਕਸਾਨ ਲਈ 95100 ਤੇ ਥੋੜ੍ਹੇ ਨੁਕਸਾਨ ਲਈ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ

ਬਠਿੰਡਾ, 26 ਮਾਰਚ (ਰਾਮ ਸਿੰਘ ਗਿੱਲ)- ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ।  ਜ਼ਿਲ੍ਹੇ ਦੇ ਪਿੰਡ ਸੇਲਬਰਾਹ, ਗੁੰਮਟੀ ਕਲਾਂ ਅਤੇ ਭਾਈਰੂਪਾ ਦੇ ਬੇਮੌਸਮੀ ਬਰਸਾਤ ਨਾਲ ਪ੍ਰਭਾਵਿਤ ਹੋਏ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਸੂਬਾ ਸਰਕਾਰ ਇਸ ਸਮੇਂ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਸਰਕਾਰ ਵੱਲੋਂ ਜਲਦ ਹੀ ਸਪੈਸ਼ਲ ਗਿਰਦਾਵਰੀ ਕਰਵਾਕੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ ਅਤੇ ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਿਸ਼ੇਸ ਤੌਰ ਤੇ ਮੌਜੂਦ ਸਨ।

        ਇਸ ਮੌਕੇ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇ ਫ਼ਸਲ ਦਾ ਨੁਕਸਾਨ 75 ਫ਼ੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਜੇਕਰ ਨੁਕਸਾਨ 33 ਤੋਂ 75 ਫ਼ੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।

        ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫ਼ਸਲ ਬੀਮਾ ਯੋਜਨਾ ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫ਼ਸਲ ਬੀਮਾ ਯੋਜਨਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਅੱਜ-ਕੱਲ੍ਹ 20 ਮਿੰਟ ਦੀ ਗੜ੍ਹੇਮਾਰੀ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸੀਬਤ ਲਿਆ ਦਿੰਦੀ ਹੈ ਪਰ ਇਹ ਸਕੀਮ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

        ਖ਼ਰਾਬ ਮੌਸਮ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ ਅਤੇ ਰਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਹਮਾਇਤੀ ਰਹੀ ਹੈ ਅਤੇ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਯੋਗ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਵੱਡੀ ਗਿਣਤੀ ਕਿਸਾਨਾਂ ਦੀ ਪੀੜ ਅਤੇ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਜਿਨ੍ਹਾਂ ਨੂੰ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਭਾਰੀ ਨੁਕਸਾਨ ਝੱਲਣਾ ਪਿਆ ਹੈ।

        ਇਸ ਮੌਕੇ ਮੁੱਖ ਮੰਤਰੀ  ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਖ਼ਰਾਬ ਹੋਈਆਂ ਫ਼ਸਲਾਂ ਸੰਬੰਧੀ ਪ੍ਰਭਾਵਿਤ ਪਿੰਡਾਂ ਵਿੱਚ ਸਪੈਸ਼ਲ ਅਨਾਊਂਸਮੈਂਟ ਕਰਵਾਕੇ ਗਿਰਦਾਵਰੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ 10-12 ਦਿਨਾਂ ਵਿੱਚ ਹੀ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਪ੍ਰਭਾਵਿਤ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਖਾਸ ਤੌਰ ਤੇ ਇਹ ਵੀ ਕਿਹਾ ਕਿ ਮੁਆਵਜ਼ੇ ਦੀ ਰਾਸ਼ੀ ਕਾਸ਼ਤਕਾਰ ਨੂੰ ਹੀ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਲਈ ਨਹਿਰੀ ਪਾਣੀ ਉਪਲਬਧ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਪਾਹ ਦੇ ਕਾਸ਼ਤਕਾਰਾਂ ਨੂੰ ਵੱਡੇ ਪੱਧਰ ‘ਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਦੇ ਸੀਜ਼ਨ ਦੌਰਾਨ ਨਰਮਾ ਕਾਸ਼ਤਕਾਰਾਂ ਨੂੰ ਪਾਣੀ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ।

        ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧ ਵਿੱਚ ਕਈ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ/ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਸੂਬੇ ਦੇ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਉਣ ਲਈ ਬਦਲਵੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਪ੍ਰਵਾਨਿਤ ਬੀਜਾਂ ਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਤੀ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਨ ‘ਤੇ ਵੱਡਾ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।

        ਇਸ ਮੌਕੇ ਏ.ਡੀ.ਜੀ.ਪੀ. ਬਠਿੰਡਾ ਰੇਂਜ ਐਸ.ਪੀ.ਐਸ ਪਰਮਾਰ, ਜ਼ਿਲ੍ਹਾ ਪੁਲਿਸ ਮੁਖੀ  ਗੁਲਨੀਤ ਸਿੰਘ ਖੁਰਾਣਾ, ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਅੰਮ੍ਰਿਤਲਾਲ ਅਗਰਵਾਲ, ਸਿਖਲਾਈ ਅਧੀਨ ਆਈਏਐਸ ਮੈਡਮ ਮਾਨਸੀ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ  ਓਮ ਪ੍ਰਕਾਸ਼, ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ  ਅਮਰਦੀਪ ਰਾਜਨ ਤੋਂ ਇਲਾਵਾ ਪਿੰਡਾਂ ਦੇ ਸਰਪੰਚ, ਪੰਚ ਅਤੇ ਹੋਰ ਮੋਹਤਬਰ ਲੋਕ ਹਾਜ਼ਰ ਸਨ।

ਭ੍ਰਿਸ਼ਟਾਚਾਰ ਮੁਕਤ ਪੰਜਾਬ

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

8 ਸਾਲਾਂ ਬੱਚੇ ਦੇ ਨਾਂ…

10 ਜੂਨ 2023-ਸੋਨੀਪਤ ਦੇ ਸੈਕਟਰ 23 ਵਿੱਚ…

ਖੇਤਾਂ ਚੋਂ ਮਿਲੀ ਦਸਵੀਂ ਜਮਾਤ…

ਫਿਰੋਜ਼ਾਬਾਦ ‘ਚ 10ਵੀਂ ਜਮਾਤ ਦੀ ਵਿਦਿਆਰਥਣ ਦਾ…

ਭਾਜਪਾ ਅਤੇ ਜੇ ਜੇ ਪੀ…

10 ਜੂਨ 2023-ਹਰਿਆਣਾ ਦੇ ਉਪ ਮੁੱਖ ਮੰਤਰੀ…

Listen Live

Subscription Radio Punjab Today

Our Facebook

Social Counter

  • 32542 posts
  • 0 comments
  • 0 fans

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

ਚਾਰ ਸਾਲ ਪਹਿਲਾਂ ਰੋਜੀ ਰੋਟੀ…

9 ਜੂਨ 2023-ਮਨੀਲਾ ‘ਚ  ਇਕ ਪੰਜਾਬੀ ਨੌਜਵਾਨ…

ਪ੍ਰਦਰਸ਼ਨਕਾਰੀ ਭਾਰਤੀ ਵਿਦਿਆਰਥੀਆਂ ਨੂੰ ਟਰੂਡੋ…

8 ਜੂਨ 2023- ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ …

ਭੰਗੜਚੀ ਜੱਗੀ ਯੂਕੇ ਦਾ ਫਰਿਜਨੋ…

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ 07,…