Menu

ਬਿਜਲੀ ਵਿਭਾਗ ਵਿੱਚ ਨਵੀਂ ਭਰਤੀ ਦੀ ਪ੍ਰਕਿਰਿਆ ਮੁਕੰਮਲ, ਜਲਦੀ ਜਾਰੀ ਹੋਣਗੇ ਨਿਯੁਕਤੀ-ਪੱਤਰ

27, ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਬਿਜਲੀ ਵਿਭਾਗ ਵੱਲੋਂ ਛੇਤੀ ਹੀ 2424 ਖ਼ਾਲੀ ਅਸਾਮੀਆਂ ‘ਤੇ ਯੋਗ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵਿੱਚ ਗਰੁੱਪ ਏ, ਬੀ ਅਤੇ ਸੀ ਵੱਖ-ਵੱਖ 2424 ਅਸਾਮੀਆਂ ਵਿਰੁੱਧ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਨੇੜ ਭਵਿੱਖ ‘ਚ ਯੋਗ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਬਿਜਲੀ ਵਿਭਾਗ ਵਿੱਚ 1397 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।
ਕੈਬਨਿਟ ਮੰਤਰੀ ਨੇ ਨਵੀਂਆਂ 2424 ਅਸਾਮੀਆਂ ਸੰਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚ 02 ਅਸਿਸਟੈਂਟ ਮੈਨੇਜਰ (ਆਈ.ਟੀ., ਗਰੁੱਪ ਏ), 36 ਜੂਨੀਅਰ ਇਜੀਨੀਅਰ (ਗਰੁੱਪ ਬੀ) ਅਤੇ 2386 ਅਸਿਸਟੈਂਟ ਲਾਈਨਮੈਨ, ਐਲ.ਡੀ.ਸੀ., ਕਲਰਕ (ਗਰੁੱਪ ਬੀ) ਆਦਿ ਸ਼ਾਮਲ ਹਨ, ਜਿਨ੍ਹਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।
ਬਿਜਲੀ ਮੰਤਰੀ ਨੇ ਬੀਤੇ ਸਾਲ ਦੌਰਾਨ ਮੁਹੱਈਆਂ ਕਰਵਾਈਆਂ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 26 ਅਸਿਸਟੈਂਟ ਇੰਜੀਨੀਅਰ (ਇਲੈਕਟ੍ਰੀਕਲ), 05 ਅਸਿਸਟੈਂਟ ਮੈਨੇਜਰ (ਆਈ.ਟੀ.), 85 ਜੂਨੀਅਰ ਇੰਜੀਨੀਅਰ (ਇਲੈਕਟ੍ਰੀਕਲ), 59 ਜੂਨੀਅਰ ਇੰਜੀਨੀਅਰ (ਸਬ-ਸਟੇਸ਼ਨ), 14 ਜੂਨੀਅਰ ਇੰਜੀਨੀਅਰ (ਸਿਵਲ), 294 ਏ.ਐਸ.ਐਸ.ਏ., 08 ਇਲੈਕਟ੍ਰੀਸ਼ਨ (ਗਰੇਡ-2), 08 ਅਸਿਸਟੈਂਟ ਲਾਈਨਮੈਨ, 03 ਸੁਪਰਡੰਟ (ਡਵੀਜ਼ਨਲ ਅਕਾਊਂਟਸ), 25 ਰੈਵੇਨਿਊ ਅਕਾਊਂਟੈਂਟ, 677 ਐਲ.ਡੀ.ਸੀ./ਕਲਰਕ, 60 ਸੇਵਾਦਾਰ/ਚੌਂਕੀਦਾਰ (ਤਰਸ ਦੇ ਆਧਾਰ ‘ਤੇ) 38 ਐਲ.ਡੀ.ਸੀ. (ਤਰਸ ਦੇ ਆਧਾਰ ‘ਤੇ) ਅਤੇ 95 ਆਰ.ਟੀ.ਐਮ. ਆਦਿ ਨੂੰ ਭਰਤੀ ਕੀਤਾ ਗਿਆ ਹੈ।ਇਹ ਨੌਕਰੀਆਂ ਯੋਗਤਾ ਅਤੇ ਨਿਰੋਲ ਮੈਰਿਟ ਦੇ ਅਧਾਰ ‘ਤੇ ਮੁਹੱਈਆਂ ਕਰਵਾਈਆਂ ਗਈਆਂ ਹਨ।

ਹਰਿਆਣਾ ‘ਚ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ…

ਹਰਿਆਣਾ, 23 ਮਈ -25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਛੇਵੇਂ ਪੜਾਅ ਦੀ ਵੋਟਿੰਗ ਲਈ ਅੱਜ…

ਚੋਣ ਕਮਿਸ਼ਨ ਨੇ ਸੁਪਰੀਮ ਕੋਰਟ…

ਨਵੀਂ ਦਿੱਲੀ 23 ਮਈ  – ਚੋਣ ਕਮਿਸ਼ਨ…

ਭੋਜਪੁਰੀ ਸਟਾਰ ਪਵਨ ਸਿੰਘ ਨੂੰ…

ਨਵੀਂ ਦਿੱਲੀ, 22 ਮਈ, 2024 : ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40566 posts
  • 0 comments
  • 0 fans