ਬਠਿੰਡਾ, 27 ਮਾਰਚ (ਨਵਰੀਤ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ (ਰਜਿ.) ਬਠਿੰਡਾ ਵੱਲੋਂ ਮਰੀਜ਼ ਲਈ 2 ਯੂਨਿਟਾਂ ਖੂਨਦਾਨ ਕੀਤਾ ਗਿਆ। ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿੱਚ ਦਾਖ਼ਲ ਥੈਲੂਸੀਮੀਆ ਪੀੜਤ ਮਰੀਜ਼ ਨੂੰ ਦੋ ਯੂਨਿਟਾਂ ਬੀ ਪਾੱਜੀਟਿਵ ਬਲੱਡ ਦੀ ਬਹੁਤ ਜ਼ਰੂਰਤ ਸੀ, ਸੁਸਾਇਟੀ ਮੈਂਬਰ ਗੁਰਦੀਪ ਸਿੰਘ ਅਤੇ ਅਮਨਜੋਤ ਸਿੰਘ ਨੇ ਬਲੱਡ ਬੈਂਕ ਵਿੱਚ ਪਹੁੰਚਕੇ ਮਰੀਜ਼ ਲਈ ਐਮਰਜੈਂਸੀ ਖੂਨਦਾਨ ਕੀਤਾ। ਇਸ ਮੌਕੇ ਮਰੀਜ਼ ਦੇ ਪਰਿਵਾਰ ਵੱਲੋਂ ਸੁਸਾਇਟੀ ਅਤੇ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ ਗਿਆ।