Menu

ਜਲਦ ਮੰਗਣੀ ਕਰ ਸਕਦੇ ਹਨ ਰਾਘਵ-ਪਰਨੀਤੀ

27, ਮਾਰਚ- ਆਮ ਆਦਮੀ ਪਾਰਟੀ ਤੋਂ ਰਾਜ ਸਭਾ ਸਾਂਸਦ ਰਾਘਵ ਚੱਢਾ ਤੇ ਐਕਟ੍ਰੈਸ ਪਰਨੀਤੀ ਜਲਦ ਮੰਗਣੀ ਕਰ ਸਕਦੇ ਹਨ। ਰਿਪੋਰਟ ਮੁਤਾਬਕ ਰਾਘਵ ਤੇ ਪਰਣੀਤੀ ਇਕ-ਦੂਜੇ ਨੂੰ ਪਸੰਦ ਕਰਦੇ ਹਨ। ਉਨ੍ਹਾਂ ਦਾ ਪਰਿਵਾਰ ਵੀ ਇਕ-ਦੂਜੇ ਨੂੰ ਪਸੰਦ ਕਰਦਾ ਹੈ।

ਰਾਘਵ-ਪਰਨੀਤੀ ਨੂੰ ਹੁਣੇ ਜਿਹੇ ਮੁੰਬਈ ਦੇ ਇਕ ਰੈਸਟੋਰੈਂਟ ਵਿਚ ਦੇਖਿਆ ਗਿਆ ਸੀ। ਦੋਵਾਂ ਨੇ ਇਕੱਠੇ ਲੰਚ ਤੇ ਡਿਨਰ ਕੀਤਾ ਸੀ। ਹੁਣ ਇਸ ਨੂੰ ਲੈ ਕੇ ਚਰਚਾ ਹੈ ਕਿ ਦੋਵੇਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਦੋਵਾਂ ਦੇ ਪਰਿਵਾਰਕ ਮੈਂਬਰ ਆਪਣੇ ਕੰਮ ਵਿਚ ਬਿਜ਼ੀ ਹਨ। ਇਸ ਲਈ ਤਰੀਖ ਦੇ ਐਲਾਨ ਵਿਚ ਸਮਾਂ ਲੱਗ ਰਿਹਾ ਹੈ। ਇਸ ਸੰਬੰਧੀ ਚਰਚਾ ਹੋ ਰਹੀ ਹੈ ਤੇ ਜਲਦ ਐਲਾਨ ਹੋ ਸਕਦਾ ਹੈ।

ਮਿਲੀ ਜਾਣਕਾਰੀ ਮੁਤਾਬਕ ਦੋਵੇਂ ਉਦੋਂ ਤੋਂ ਇਕ ਦੂਜੇ ਨੂੰ ਜਾਣਦੇ ਹਨ ਜਦੋਂ ਉਹ ਇੰਗਲੈਂਡ ਵਿਚ ਪੜ੍ਹਾਈ ਕਰ ਰਹੇ ਸਨ। ਪਰਣੀਤੀ ਨੇ ਮੈਨਚੈਸਟਰ ਬਿਜ਼ਨੈੱਸ ਸਕੂਲ ਵਿਚ ਪੜ੍ਹਾਈ ਕੀਤੀ ਹੈ ਜਦੋਂ ਕਿ ਰਾਘਵ ਨੇ ਲੰਦਨ ਸਕੂਲ ਆਫ਼ ਇਕਨਾਮਿਕਸ ਵਿਚ ਪੜ੍ਹਾਈ ਕੀਤੀ। ਪਰਨੀਤੀ ਤੇ ਰਾਘਵ ਨੂੰ ਇੰਗਲੈਂਡ ਵਿਚ ‘ਚ ‘ਭਾਰਤ ਯੂਕੇ ਆਊਟਸਟੈਂਡਿੰਗ ਅਚੀਵਰ ਆਨਰਸ’ ਦੇ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਈਵੈਂਟ ਵਿਚ 75 ਲੋਕਾਂ ਨੂੰ ਐਵਾਰਡ ਦਿੱਤਾ ਗਿਆ ਸੀ।

ਜਦੋਂ ਰਾਘਵ ਚੱਡਾ ਤੋਂ ਇਸ ਮੁਲਾਕਾਤ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਇਸ ਨੂੰ ਟਾਲ ਦਿੱਤਾ। ਰਾਘਵ ਜਦੋਂ ਸੰਸਦ ਤੋਂ ਬਾਹਰ ਆ ਰਹੇ ਸਨ ਤਾਂ ਉਸ ਸਮੇਂ ਮੀਡੀਆ ਨੇ ਉਨ੍ਹਾਂ ਤੋਂ ਪਰਨੀਤੀ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਤੁਸੀਂ ਮੇਰੇ ਕੋਲੋਂ ਸਿਆਸਤ ਬਾਰੇ ਸਵਾਲ ਕਰੋ, ਪਰਨੀਤੀ ਬਾਰੇ ਨਹੀਂ।

ਦੱਸਣਾ ਬਣਦਾ ਹੈ ਕਿ ਰਾਘਵ ਚੱਢਾ ਪੰਜਾਬ ਤੋਂ ਰਾਜ ਸਭਾ ਸਾਂਸਦ ਹਨ। ਉਹ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸਲਾਹਕਾਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਾਫ਼ੀ ਖਾਸ ਮੰਨੇ ਜਾਂਦੇ ਹਨ। ਉਹ ਪੇਸ਼ੇ ਤੋਂ ਚਾਰਟਰਡ ਅਕਾਊਂਟੈਂਟ ਹਨ।

ਨਹੀਂ ਰਹੇ IAF ਦੇ ਸਭ ਤੋਂ ਬਜ਼ੁਰਗ…

ਨਵੀਂ ਦਿੱਲੀ, 17 ਅਪ੍ਭਾਰੈਲ 2024- ਰਤੀ ਹਵਾਈ ਸੈਨਾ ਦੇ ਸਭ ਤੋਂ ਬਜ਼ੁਰਗ ਅਤੇ ਸਾਬਕਾ ਪਾਇਲਟ ਸਕੁਐਡਰਨ ਲੀਡਰ (ਸੇਵਾਮੁਕਤ) ਦਲੀਪ…

ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ…

17 ਅਪ੍ਰੈਲ 2024-: ਵਾਰਿਸ ਪੰਜਾਬ ਦੇ (WPD)…

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39770 posts
  • 0 comments
  • 0 fans