27 ਮਾਰਚ 2023-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਦੇ ਸਾਥੀ ਵਰਿੰਦਰ ਸਿੰਘ ਦੀ ਗ੍ਰਿਫ਼ਤਾਰੀ ਪੱਟੀ ਤੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਰਿੰਦਰ ਅੰਮ੍ਰਿਤਪਾਲ ਸਿੰਘ ਦਾ ਗੰਨਮੈਨ ਹੈਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਉਤੇ NSA ਲਗਾਇਆ ਗਿਆ ਹੈ। ਅੰਮ੍ਰਿਤਪਾਲ ਦੇ ਗੰਨਮੈਨ ਵਰਿੰਦਰ ਜੌਹਲ ਤੇ ਇਹ ਸਖਤ ਕਾਨੂੰਨ ਲਗਾਇਆ ਗਿਆ ਹੈ।ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਜੌਹਲ ਏ.ਕੇ.ਐਫ ਵਿੱਚ ਸ਼ਾਮਲ ਨੌਜਵਾਨਾਂ ਨੂੰ ਹਥਿਆਰਾਂ ਦੀ ਵਰਤੋਂ ਕਰਨ ਦੀ ਸਿਖਲਾਈ ਦਿੰਦਾ ਸੀ। ਵਰਿੰਦਰ ਜੌਹਲ ਅੰਮ੍ਰਿਤਪਾਲ ਦੇ ਨਾਲ ਰਹਿੰਦਾ ਸੀ ਅਤੇ ਉਸ ਦਾ ਕਾਫੀ ਕਰੀਬੀ ਸੀ। ਉਸ ਉਤੇ NSA ਲਗਾਇਆ ਗਿਆ ਹੈ। ਉਸ ਨੂੰ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਵਰਿੰਦਰ ਜੌਹਲ ਅਠਵਾਂ ਸ਼ਖਸ ਹੈ, ਜਿਸ ਨੂੰ ਅਸਾਮ ਭੇਜਿਆ ਗਿਆ ਹੈ।