Menu

ਲੜਾਈ ‘ਚ ਦੂਜੀ ਧਿਰ ਦਾ ਸਾਥ ਦੇਣ ‘ਤੇ ਨੌਜਵਾਨ ਦਾ ਵੱਢਿਆ ਅੰਗੂਠਾ

27 ਮਾਰਚ 2023-ਥਾਣਾ ਪਾਤੜਾਂ ਅਧੀਨ ਪੈਂਦੇ ਖਾਨੇਵਾਲਾ ਬੱਸ ਸਟੈਂਡ ‘ਤੇ ਕੁਝ ਵਿਅਕਤੀਆਂ ਨੇ ਮਿਲ ਕੇ ਇਕ ਨੌਜਵਾਨ ਦਾ ਅੰਗੂਠਾ ਵੱਢ ਕੇ ਉਸ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ‘ਚ ਜ਼ਖਮੀ ਹੋਏ ਪਿੰਡ ਕੱਲਰਭੈਣੀ ਦੇ ਵਾਸੀ ਗੁਰਵਿੰਦਰ ਸਿੰਘ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਪੀ ਜੀ ਆਈ ਰੈਫਰ ਕਰ ਦਿੱਤਾ ਗਿਆ। ਘਟਨਾ 24 ਮਾਰਚ ਨੂੰ ਸ਼ਾਮ 4.30 ਵਜੇ ਵਾਪਰੀ, ਜਿਸ ਤੋਂ ਬਾਅਦ ਪੁਲਿਸ ਨੇ ਗੁਰਵਿੰਦਰ ਸਿੰਘ ਦੇ ਬਿਆਨ ਦਰਜ ਕੀਤੇ। ਗੁਰਵਿੰਦਰ ਦੇ ਬਿਆਨਾਂ ’ਤੇ ਮੁਲਜ਼ਮ ਅਮਨਦੀਪ ਸਿੰਘ ਵਾਸੀ ਕੱਲਰਭੈਣੀ, ਪ੍ਰੇਮ ਸਿੰਘ ਵਾਸੀ ਦੇਵਗੜ੍ਹ, ਅੰਗਰੇਜ਼ ਸਿੰਘ ਵਾਸੀ ਪਿੰਡ ਹਰਿਆਊ ਖੁਰਦ ਪੱਤਣ ਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਗੁਰਵਿੰਦਰ ਗਿਰ ਦੇ ਪਿਤਾ ਕਰਮਾ ਗਿਰ ਨੇ ਦੱਸਿਆ ਕਿ ਉਸਦਾ ਲੜਕਾ ਆਪਣੇ ਦੋਸਤ ਸੰਨੀ ਨਾਲ ਬਾਈਕ ‘ਤੇ ਪਿੰਡ ਖਾਨੇਵਾਲਾ ਦੇ ਬੱਸ ਸਟੈਂਡ ਨੇੜਿਓਂ ਲੰਘ ਰਿਹਾ ਸੀ। ਇਸੇ ਥਾਂ ’ਤੇ ਬਿਨਾਂ ਨੰਬਰ ਪਲੇਟ ਵਾਲੀ ਕਾਰ ਵਿੱਚ ਆਏ ਮੁਲਜ਼ਮਾਂ ਨੇ ਗੁਰਵਿੰਦਰ ਨੂੰ ਘੇਰ ਲਿਆ। ਇਸ ਦੌਰਾਨ ਹੋਰ ਮੁਲਜ਼ਮ ਵੀ ਬਾਈਕ ‘ਤੇ ਆਏ ਅਤੇ ਇਨ੍ਹਾਂ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਮੁਲਜ਼ਮਾਂ ਨੇ ਗੁਰਵਿੰਦਰ ਨੂੰ ਫੜਨ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਉਸ ਦਾ ਅੰਗੂਠਾ ਵੱਢ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।

ਕਰਮਾ ਗਿਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੰਡ ਦੇ ਨੌਜਵਾਨਾਂ ਵਿਚਕਾਰ ਲੜਾਈ ਹੋਈ ਸੀ। ਉਕਤ ਹਮਲਾਵਰਾਂ ਦੇ ਵਿਰੋਧੀ ਧੜੇ ਦੇ ਇਕ ਨੌਜਵਾਨ ਨਾਲ ਉਨ੍ਹਾਂ ਲੜਕਾ ਗੁਰਵਿੰਦਰ ਵੀ ਸੀ, ਹਾਲਾਂਕਿ ਬਾਅਦ ਵਿੱਚ ਦੋਵੇਂ ਧਿਰਾਂ ਵਿੱਚ ਸਮਝੌਤਾ ਹੋ ਗਿਆ। ਬੇਟੇ ਨੇ ਦੱਸਿਆ ਕਿ ਕੁਝ ਲੋਕ ਉਸ ਦਾ ਪਿੱਛਾ ਕਰ ਰਹੇ ਹਨ ਤੇ ਉਸ ‘ਤੇ ਹਮਲਾ ਕਰ ਸਕਦੇ ਹਨ। ਉਸ ਨੇ ਆਪਣੇ ਪੁੱਤਰ ਨੂੰ ਕਿਸੇ ਨਾਲ ਝਗੜਾ ਨਾ ਕਰਨ ਲਈ ਸਮਝਾਇਆ ਸੀ। ਇਸ ਦੇ ਬਾਵਜੂਦ ਉਨ੍ਹਾਂ ਦੇ ਬੇਟੇ ਨੂੰ ਇਕੱਲਾ ਦੇਖ ਕੇ ਉਸ ‘ਤੇ ਜਾਨਲੇਵਾ ਹਮਲਾ ਕੀਤਾ ਗਿਆ।

ਚਾਚੇ ਨੇ 7 ਸਾਲਾ ਮਸੂਮ ਭਤੀਜੀ ਦਾ…

2 ਮਾਰਚ 2024: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ…

ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ…

ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ…

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼…

ਚੰਡੀਗੜ੍ਹ, 2 ਮਾਰਚ 2024 – ਸ਼ਾਨਨ ਪਾਵਰ…

ਗੌਤਮ ਗੰਭੀਰ ਵੱਲੋਂ ਰਾਜਨੀਤੀ ਤੋਂ…

ਨਵੀਂ ਦਿੱਲੀ, 2 ਮਾਰਚ 2024: ਸਾਬਕਾ ਕ੍ਰਿਕਟਰ…

Listen Live

Subscription Radio Punjab Today

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ,…

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ…

ਭਿਆਨਕ ਹਾਦਸਾ: ਪੁਲ ਤੋਂ ਹੇਠਾਂ…

28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ…

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ…

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ…

ਯੂਕੇ ਦੀ ਸੰਸਦ ‘ਚ ਸਿੱਖ…

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ…

Our Facebook

Social Counter

  • 38861 posts
  • 0 comments
  • 0 fans