Menu

ਪੰਜਾਬ ਸਰਕਾਰ ਨੁਕਸਾਨੀਆਂ ਫ਼ਸਲਾਂ ਦਾ 30 ਹਜਾਰ ਰੁਪਏ ਪ੍ਰਤੀ ਏਕੜ ਦੇਵੇ ਮੁਆਵਜਾ : ਸਹੋਤਾ

-ਗਰੀਬ ਮਜਦੂਰਾਂ ਲਈ ਵੀ ਕੁੱਝ ਨਾ ਕੁੱਝ ਸਹਾਇਤਾ ਜਰੂਰ ਦੇਵੇ ਪੰਜਾਬ ਸਰਕਾਰ
ਜੈਤੋ, 27 ਮਾਰਚ (ਜਗਦੀਪ ਸਿੰਘ ਗਿੱਲ) : ਬੇ ਮੌਸਮੇ ਮੀਂਹ ਅਤੇ ਭਾਰੀ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਪੰਜਾਬ ਸਰਕਾਰ 30 ਹਜਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਜਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਸਹੋਤਾ ਨੇ ਦੱਸਿਆ ਕਿ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਪਏ ਮੀਂਹ ਅਤੇ ਗੜਿਆ ਕਾਰਨ 100 ਫ਼ੀਸਦੀ ਨੁਕਸਾਨੀਆਂ ਗਈਆਂ ਫ਼ਸਲਾਂ ਦੀ ਪੰਜਾਬ ਸਰਕਾਰ ਜਲਦ ਤੋਂ ਜਲਦ ਗਿਰਦਾਵਰੀ ਕਰਵਾ ਕੇ ਪੀੜਿਤ ਕਿਸਾਨਾਂ ਨੂੰ ਘੱਟੋ-ਘੱਟ 30 ਹਜਾਰ ਰੁਪਏ ਪ੍ਰਤੀ ਏਕੜ ਦਾ ਮੁਆਵਜਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਇਸ ਮੀਂਹ ਅਤੇ ਗੜੇਮਾਰੀ ਕਾਰਨ ਸਭ ਤੋਂ ਜਿਆਦਾ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹਰਾ ਚਾਰਾ, ਸਰੋਂ ਦੀ ਫ਼ਸਲ ਅਤੇ ਹੋਰ ਵੀ ਮੌਸਮੀਂ ਫ਼ਸਲਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਜਿਸ ਕਰਕੇ ਕਿਸਾਨਾਂ ਨੂੰ ਦੁਬਾਰਾ ਕਰਜੇ ’ਚ ਡੁੱਬਣ ਅਤੇ ਖੁਦਕੁਸੀਆਂ ਦੇ ਰਾਹ ਪੈਣ ਦਾ ਖਦਸਾ ਪੈਦਾ ਹੋ ਰਿਹਾ ਹੈ। ਇਸ ਦੇ ਨਾਲ ਹੀ ਮੀਂਹ, ਗੜਿਆਂ ਅਤੇ ਤੇਜ ਹਵਾਵਾਂ ਕਾਰਨ ਕਈ ਗਰੀਬ ਪਰਿਵਾਰਾਂ ਦੇ ਘਰਾਂ ਅਤੇ ਪਸੂਆਂ ਦੇ ਨੁਕਸਾਨ ਹੋਣ ਦਾ ਪਤਾ ਲੱਗਿਆ ਹੈ, ਉਨ੍ਹਾਂ ਦੇ ਵੀ ਨੁਕਸਾਨ ਦਾ ਮੁਆਵਜਾ ਜਲਦ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਹੋਣ ਦੇ ਨਾਲ ਗਰੀਬ ਮਜਦੂਰਾਂ ਦੀਆਂ ਆਸਾ ਵੀ ਚੂਰ-ਚੂਰ ਹੋ ਗਈਆਂ ਹਨ, ਜਿਨ੍ਹਾਂ ਨੇ ਰੋਜੀ ਰੋਟੀ ਲਈ ਇਨ੍ਹਾਂ ਫ਼ਸਲਾਂ ਨੂੰ ਕੱਟਣ ਤੋਂ ਲੈ ਕੇ ਢੋਆ-ਢੋਆਈ ਲਈ ਮਜਦੂਰੀ ਦਾ ਕੰਮ ਕਰਨਾ ਸੀ ਉਨ੍ਹਾਂ ਲਈ ਪੰਜਾਬ ਸਰਕਾਰ ਨੂੰ ਗਰੀਬ ਮਜਦੂਰਾਂ ਲਈ ਵੀ ਕੁੱਝ ਨਾ ਕੁੱਝ ਸਹਾਇਤਾ ਜਰੂਰ ਦੇਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਸਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans