Menu

ਪੰਜਾਬ ਡਰੱਗ ਮਾਮਲਾ-ਹਾਈ ਕੋਰਟ ਨੇ SIT ਵੱਲੋਂ ਦਾਖ਼ਲ 3 ਸੀਲ ਬੰਦ ਰਿਪੋਰਟਾਂ ਖੋਲ੍ਹੀਆਂ,ਸਾਬਕਾ ਡੀਜੀਪੀ ਦਿਨਕਰ ਗੁਪਤਾ, ਚਟੋਪਾਧਿਆ ਅਤੇ ਸੁਰੇਸ਼ ਅਰੋੜਾ ਨੂੰ ਨੋਟਿਸ ਜਾਰੀ

29 ਮਾਰਚ 2023-ਪੰਜਾਬ ਡਰੱਗ ਮਾਮਲੇ ‘ਚ ਹਾਈ ਕੋਰਟ ਨੇ ਐਸ ਆਈ ਟੀ ਵੱਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ‘ਚੋ ਤਿੰਨ ‘ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਦਕਿ ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿੱਚ ਦਾਇਰ ਕੀਤੀ ਗਈ ਸੀ। ਹਾਈ ਕੋਰਟ ਦੀ ਬੈਂਚ ਨੇ ਉਸ ਸਮੇਂ ਦੇ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਅਤੇ ਤਤਕਾਲੀ ਐਸ.ਆਈ.ਟੀ. ਮੁਖੀ ਸਿਧਾਰਥ ਚਟੋਪਾਧਿਆਏ ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਵੱਲੋਂ ਚੌਥੀ ਰਿਪੋਰਟ ਦੁਬਾਰਾ ਸੀਲ ਕਰ ਦਿੱਤਾ ਗਿਆ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਮੰਗਲਵਾਰ ਨੂੰ ਡਰੱਗ ਮਾਮਲੇ ‘ਤੇ ਸੁਣਵਾਈ ਹੋਈ ।ਕੋਰਟ ਦੇ ਵਿੱਚ ਪੰਜਾਬ ਸਰਕਾਰ ਦੇ ਵਕੀਲ ਦੇ ਵੱਲੋਂ ਡਰੱਗ ਰਿਪੋਰਟ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ।ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ਵਿੱਚ ਕੁੱਲ 4 ਰਿਪੋਰਟਾਂ ਹਨ, ਜਿਨ੍ਹਾਂ ਵਿੱਚੋਂ 3 ਰਿਪੋਰਟਾਂ ਐਸਆਈਟੀ ਦੀਆਂ ਹਨ।ਜਿਨ੍ਹਾਂ ਦੇ ਵਿੱਚੋਂ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਲੋਂ ਇੱਕ ਰਿਪੋਰਟ ਤਿਆਰ ਕੀਤੀ ਗਈ ਹੈ। ਜਿਸ ਵਿੱਚ ਸਿਰਫ ਉਨ੍ਹਾਂ ਦੀ ਹੀ ਦਸਤਖਤ ਹਨ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਡੀ ਜੀ ਪੀ ਸੁਰੇਸ਼ ਅਰੋੜਾ ਨੇ ਡਰੱਗ ਮਾਮਲੇ ਚ ਪਾਰਟੀ ਬਣਾਉਣ ਲਈ ਅਰਜ਼ੀ ਦਿੱਤੀ ਹੈ ।ਇਸ ਮਾਮਲੇ ‘ਚ ਪੁਲਿਸ ਫੋਰਸ ਅਤੇ ਉਨ੍ਹਾਂ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਲਈ ਉਹ ਇਸ ਮਾਮਲੇ ਚ ਆਪਣਾ ਪੱਖ ਪੇਸ਼ ਕਰਨਾ ਚਾਹੁੰਦਾ ਹੈ।ਪੰਜਾਬ ਹਰਿਆਣਾ ਹਾਈ ਕੋਰਟ ਨੇ ਉਸ  ਸਮੇਂ ਦੇ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਅਤੇ ਤਤਕਾਲੀ ਐਸ.ਆਈ.ਟੀ. ਮੁਖੀ ਸਿਧਾਰਥ ਚਟੋਪਾਧਿਆਏ ਨੂੰ ਨੋਟਿਸ ਜਾਰੀ ਕੀਤਾ ਹੈ।। ਇਸ ਮਾਮਲੇ ਦੀ ਅਗਲੀ ਸੁਣਵਾਈ 4 ਮਈ ਨੂੰ ਹੋਵੇਗੀ ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans