29 ਮਾਰਚ, 2023: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ’ਤੇ ਦਿੱਤੇ ਮੋੜਵੇਂ ਜਵਾਬ ਦੇ ਟਵੀਟ ਦੇ ਹੇਠਾਂ ਟਵਿੱਟਰ ਵੱਲੋਂ ਇਹ ਟਵੀਟ ਭਾਰਤ ਚ ਰੋਕੇ ਹੋਣ ਦੀ ਗੱਲ ਲਿਖਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ’ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਲਿਖਿਲਾ ਕਿ ਹੁਣ ਤਾਂ ਸਰਕਾਰਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਸ਼ਬਦ ਵੀ ਬੈਨ ਕਰਨ ਤੱਕ ਉਤਰ ਆਈਆਂ ਹਨ। ਮੇਰੀ ਭਗਵੰਤ ਮਾਨ ਨੂੰ ਚੇਤਵਾਨੀ ਹੈ ਕਿ ਗੁਰੂ ਘਰ ਨਾਲ ਮੱਥਾ ਨਾ ਲਾਓ। ਛੇਵੇਂ ਪਾਤਸ਼ਾਹ ਵੱਲੋਂ ਸਿਰਜੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਉੱਤੇ ਹਮਲੇ ਬੰਦ ਕਰੋ ਨਹੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਹਸ਼ਰ ਯਾਦ ਰੱਖਣਾ। ਦਿਲਚਸਪੀ ਵਾਲੀ ਗੱਲ ਇਹ ਹੈ ਕਿ ਭਾਵੇਂ ਟਵਿੱਟਰ ਵੱਲੋਂ ਲਿਖਿਆ ਗਿਆ ਹੈ ਕਿ ਇਹ ਟਵੀਟ ਭਾਰਤ ਚ ਰੋਕਿਆ ਗਿਆ ਪਰ ਅਸਲ ਚ ਟਵੀਟ ਦਿਸਦਾ ਵੀ ਹੈ ਤੇ ਉਸ ’ਤੇ ਰੀਐਕਸ਼ਨ ਵੀ ਹੁੰਦੇ ਹਨ।