Menu

ਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ

29, ਮਾਰਚ : ਸੂਬੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ  ਅਮਨ ਅਰੋੜਾ ਵੱਲੋਂ ਅੱਜ ਸਾਰੀਆਂ ਸਬੰਧਤ ਧਿਰਾਂ ਦਾ ਇਕ ਵਰਕਿੰਗ ਗਰੁੱਪ ਗਠਿਤ ਕਰਨ ਦੇ ਆਦੇਸ਼ ਦਿੱਤੇ। ਇਸ ਗਰੁੱਪ ਵੱਲੋਂ ਅਪਰੈਲ ਮਹੀਨੇ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਈ ਜਾਵੇਗੀ। ਪੇਡਾ ਭਵਨ ਵਿਖੇ ਸੀ.ਬੀ.ਜੀ. ਡਿਵੈੱਲਪਰਾਂ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਗੇਲ, ਆਈ.ਸੀ.ਏ.ਆਰ. ਅਤੇ ਬੈਂਕਾਂ ਦੇ ਨੁਮਾਇੰਦਿਆਂ ਨਾਲ  ਮੀਟਿੰਗਾਂ ਕੀਤੀਆਂ ਤਾਂ ਜੋ ਸੀ.ਬੀ.ਜੀ. ਪਲਾਂਟਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵਿੱਚ ਲਟਕ ਰਹੇ ਮਸਲਿਆਂ ਦਾ ਨਿਬੇੜਾ ਕੀਤਾ ਜਾ ਸਕੇ।
ਸੀ.ਬੀ.ਜੀ. ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਪੱਧਰ ‘ਤੇ ਬਕਾਇਆ ਪਈਆਂ ਮਨਜ਼ੂਰੀਆਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੰਬਿਤ ਪਏ ਕੇਸਾਂ ਦੇ ਜਲਦੀ ਨਿਬੇੜੇ ਲਈ ਸਬੰਧਤ ਵਿਭਾਗਾਂ ਨਾਲ ਸੰਪਰਕ ਕਰਨ ਤਾਂ ਜੋ ਸੀ.ਬੀ.ਜੀ. ਪ੍ਰਾਜੈਕਟਾਂ ਦੀ ਸਥਾਪਨਾ ਲਈ ਮਨਜ਼ੂਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕੁਝ ਅਧਿਕਾਰੀਆਂ ਨੂੰ ਫੋਨ ਕਰਕੇ ਸਾਰੇ ਲੰਬਿਤ ਕੇਸਾਂ ਨੂੰ ਬਗ਼ੈਰ ਕਿਸੇ ਦੇਰੀ ਤੋਂ ਕਲੀਅਰ ਕਰਨ ਲਈ ਵੀ ਕਿਹਾ।
ਅਮਨ ਅਰੋੜਾ ਨੇ ਸੀ.ਬੀ.ਜੀ. ਡਿਵੈੱਲਪਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪ੍ਰਮੁੱਖ ਤੌਰ ’ਤੇ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਝੋਨੇ ਦੀ ਪਰਾਲੀ ਅਤੇ ਖੇਤੀ ਰਹਿੰਦ-ਖੂੰਹਦ ’ਤੇ ਆਧਾਰਤ ਸੀ.ਬੀ.ਜੀ. ਪ੍ਰਾਜੈਕਟ ਲਗਾਉਣ ਦੀਆਂ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਇੱਥੇ ਹਰ ਸਾਲ 20 ਮਿਲੀਅਨ ਟਨ ਤੋਂ ਵੱਧ ਪਰਾਲੀ ਦਾ ਉਤਪਾਦਨ ਹੋ ਰਿਹਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਪੇਡਾ ਦੁਆਰਾ ਪਹਿਲਾਂ ਹੀ 43 ਸੀ.ਬੀ.ਜੀ. ਪ੍ਰਾਜੈਕਟ ਅਲਾਟ ਕੀਤੇ ਜਾ ਚੁੱਕੇ ਹਨ ਅਤੇ ਇਹ 43 ਪ੍ਰਾਜੈਕਟ ਮੁਕੰਮਲ ਹੋਣ ‘ਤੇ ਸਾਲਾਨਾ ਲਗਭਗ 18 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ, ਜਿਸ ਤੋਂ ਰੋਜ਼ਾਨਾ 510.58 ਟਨ ਸੀ.ਬੀ.ਜੀ. ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪ੍ਰਤੀ ਦਿਨ 33.23 ਟਨ (ਟੀਪੀਡੀ) ਦੀ ਕੁੱਲ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਕਾਰਜਸ਼ੀਲ ਹੋ ਚੁੱਕਾ ਹੈ ਅਤੇ 12 ਟੀ.ਪੀ.ਡੀ. ਸਮਰੱਥਾ ਦਾ ਇੱਕ ਹੋਰ ਸੀ.ਬੀ.ਜੀ. ਪ੍ਰਾਜੈਕਟ ਖੰਨਾ ਵਿਖੇ ਕਾਰਜਸ਼ੀਲ ਹੋ ਚੁੱਕਾ ਹੈ ਜਿਸ ਦਾ ਟਰਾਇਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 52.25 ਟੀਪੀਡੀ ਦੀ ਕੁੱਲ ਸਮਰੱਥਾ ਵਾਲੇ ਚਾਰ ਹੋਰ ਪ੍ਰਾਜੈਕਟ ਅਗਲੇ 4-5 ਮਹੀਨਿਆਂ ਵਿੱਚ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ।

ਇਸ ਦੌਰਾਨ ਕੈਬਨਿਟ ਮੰਤਰੀ ਨੇ  ਕਿਹਾ ਕਿ ਇਹ ਮੀਟਿੰਗਾਂ ਸੀ.ਬੀ.ਜੀ. ਡਿਵੈੱਲਪਰਾਂ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਗੌਰ ਕਰਨ ਅਤੇ ਇਨ੍ਹਾਂ ਦੇ ਜਲਦੀ ਤੋਂ ਜਲਦੀ ਹੱਲ ਦੇ ਸਬੰਧ ਵਿੱਚ ਬੁਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੀ.ਬੀ.ਜੀ. ਪਲਾਂਟ ਵਿਗਿਆਨਕ ਤਰੀਕੇ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਦਾ ਸਭ ਤੋਂ ਵਧੀਆ ਹੱਲ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਵਿਆਉਣਯੋਗ ਊਰਜਾ ਉਤਪਾਦਨ ਅਤੇ ਇਸ ਦੀ ਵਰਤੋਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। ਸੀ.ਬੀ.ਜੀ. ਡਿਵੈੱਲਪਰਾਂ ਨੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਣਨ ਲਈ ਮੀਟਿੰਗਾਂ ਬੁਲਾਉਣ ਅਤੇ ਸਾਰੇ ਸੀ.ਬੀ.ਜੀ.  ਪ੍ਰਾਜੈਕਟਾਂ ਦੇ ਸਟੇਟਸ ਬਾਰੇ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਲਈ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ।
ਮੀਟਿੰਗਾਂ ਵਿੱਚ ਪੇਡਾ ਦੇ ਚੇਅਰਮੈਨ  ਐਚ.ਐਸ. ਹੰਸਪਾਲ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ  ਨਵਜੋਤ ਸਿੰਘ ਮੰਡੇਰ (ਜਰਗ), ਪੇਡਾ ਦੇ ਡਾਇਰੈਕਟਰ  ਐਮ.ਪੀ.ਸਿੰਘ, ਸੀ.ਜੀ.ਐਮ. ਗੇਲ  ਪ੍ਰਵੀਰ ਅਗਰਵਾਲ, ਐਸ.ਐਮ. ਮਾਰਕੀਟਿੰਗ ਗੇਲ  ਧਰੁਵ ਅਟਲ,  ਇੰਡੀਅਨ ਆਇਲ ਕਾਰਪੋਰੇਸ਼ਨ ਦੇ  ਕਸ਼ਤਿਜ ਸੰਧਿਆ, ਡੀ.ਜੀ.ਐਮ. ਇੰਡੀਅਨ ਆਇਲ  ਜੀ ਜੌਹਲ, ਏ.ਜੀ.ਐਮ. ਐਸਬੀਆਈ ਮੋਹਾਲੀ  ਕੇ. ਪੰਤ, ਡੀ.ਜੀ.ਐਮ. ਐਸਬੀਆਈ ਮੋਹਾਲੀ ਅਰੁਣਾ ਠਾਕੁਰ, ਏ.ਜੀ.ਐਮ. ਕੇਨਰਾ ਬੈਂਕ  ਸੁਨੀਲ ਖੁਮਾਰੀ ਤੋਂ ਇਲਾਵਾ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ, ਐਨਰਨੈਕਸਟ ਪ੍ਰਾਈਵੇਟ ਲਿਮਟਿਡ (ਥਰਮੈਕਸ ਗਰੁੱਪ), ਐਵਰ ਐਨਵਾਇਰੋ ਰਿਸੋਰਸ ਪ੍ਰਾਈਵੇਟ ਲਿਮਟਿਡ, ਆਈ.ਆਰ.ਐਮ. ਐਨਰਜੀ, ਪੀ.ਈ.ਐਸ. ਰੀਨਿਊਬਲਜ਼ ਪ੍ਰਾਈਵੇਟ ਲਿਮਟਿਡ, ਥਿੰਦ ਸੀ.ਬੀ.ਜੀ. ਪ੍ਰਾਈਵੇਟ ਲਿਮਟਿਡ, ਟੋਰੈਂਟ ਗੈਸ, ਥਿੰਕ ਗੈਸ ਅਤੇ ਗੁਜਰਾਤ ਗੈਸ ਦੇ ਨੁਮਾਇੰਦੇ ਹਾਜ਼ਰ ਸਨ।

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39875 posts
  • 0 comments
  • 0 fans