Menu

ਜ਼ਿਲ੍ਹਾ ਮੈਜਿਸਟਰੇਟ, ਮਾਲੇਰਕੋਟਲਾ ਵਲੋਂ ਕੰਬਾਈਨਾਂ ਨਾਲ ਕਣਕ ਕੱਟਣ ‘ਤੇ ਸ਼ਾਮ 07 ਤੋਂ ਸਵੇਰ 10 ਵਜੇ ਤੱਕ ਪਾਬੰਦੀ

29, ਮਾਰਚ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸੰਯਮ ਅਗਰਵਾਲ ਵਲੋਂ ਜ਼ਾਬਤਾ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਾਮ 07:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ਦੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।  ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਇਹ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਕਟਾਈ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਰਾਤ ਸਮੇਂ ਕੰਬਾਈਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ।ਕੰਬਾਈਨਾਂ ਰਾਤ ਵੇਲੇ ਹਰੀ ਕਣਕ, ਜੋ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਕੱਚਾ ਦਾਣਾ ਵੀ ਕੱਟ ਦਿੰਦੀਆਂ ਹਨ, ਜਿਸ ਕਾਰਨ ਹਰਾ ਕੱਟਿਆ ਹੋਇਆ ਦਾਣਾ ਸੁੱਕਣ ਤੇ ਕਾਲਾ ਪੈ ਜਾਂਦਾ ਹੈ। ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਈਨਾਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਕਣਕ ਦੀ ਕੁਆਲਿਟੀ ਗਿਰ ਜਾਂਦੀ ਹੈ। ਇਸ ਤੋਂ ਇਲਾਵਾ ਕੰਬਾਈਨਾਂ ਵਿੱਚ ਮਕੈਨੀਕਲ ਨੁਕਸ ਹੋਣ ਕਾਰਨ ਵੀ ਕਣਕ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ, ਜਿਸ ਕਰਕੇ ਖ਼ਰੀਦ ਏਜੰਸੀਆਂ ਕਣਕ ਦੀ ਖ਼ਰੀਦ ਕਰਨ ਤੋਂ ਝਿਜਕਦੀਆਂ ਹਨ।ਜਿਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ, ਉੱਥੇ ਅਸਿੱਧਾ ਅਸਰ ਦੇਸ਼ ਦੇ ਉਤਪਾਦਨ ਤੇ ਵੀ ਪੈਂਦਾ ਹੈ। ਕਣਕ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਕਾਨੂੰਨ ਭੰਗ ਹੋਣ ਦੀ ਸਥਿਤੀ ਉਤਪੰਨ ਹੁੰਦੀ ਹੈ।

           ਜ਼ਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਕੋਈ ਵਾ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਫ਼ਸਲ ਦੀ ਕਟਾਈ ਨਹੀਂ ਕਰੇਗੀ ਤੇ ਹਾਰਵੈਸਟਰ ਕੰਬਾਈਨਜ਼ ਦੀ ਖੇਤੀਬਾੜੀ ਵਿਭਾਗ ਰਾਹੀਂ ਓਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਈ ਜਾਵੇ।  ਮੁੱਖ ਖੇਤੀਬਾੜੀ ਅਫ਼ਸਰ ਤੋਂ ਇਲਾਵਾ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ,ਕਾਰਜਕਾਰੀ ਇੰਜੀਨੀਅਰ,ਪ੍ਰਦੂਸ਼ਣ ਕੰਟਰੋਲ ਬੋਰਡ, ਸੰਗਰੂਰ,ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ, ਅਹਿਮਦਗੜ੍ਹ, ਅਮਰਗੜ੍ਹ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ, ਸੰਗਰੂਰ ਨੂੰ ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 31 ਮਈ 2023 ਤੱਕ ਲਾਗੂ ਰਹਿਣਗੇ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans