Menu

ਮੁੱਖ ਮੰਤਰੀ ਸ੍ਰੀ ਅਕਾਲ ਤਖਤ ਸਾਹਿਬ ਦਾ ਅਪਮਾਨ ਕਰਨ ਲਈ ਸਿੱਖ ਸੰਗਤ ਤੋਂ ਮੁਆਫੀ ਮੰਗਣ- ਅਕਾਲੀ ਦਲ

29, ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ  ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਪਮਾਨ ਕਰਨ ਲਈ ਸਿੱਖ ਸੰਗਤ ਤੋਂ ਤੁਰੰਤ ਮੁਆਫੀ ਮੰਗਣ ਅਤੇ ਸੂਬੇ ਵਿਚ ਗਲਤ ਢੰਗ ਨਾਲ ਹਿਰਾਸਤ ਵਿਚ ਲਏ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।  ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਜਥੇਦਾਰ ਸਾਹਿਬ ਦੇ ਸੋਸ਼ਲ ਮੀਡੀਆ ’ਤੇ ਪਾਏ ਟਵੀਟ ਨੂੰ ਹਟਵਾਉਣ ਲਈ ਸ਼ਿਕਾਇਤ ਕਰਨ ਤੇ ਸਿੰਘ ਸਾਹਿਬ ’ਤੇ ਭਾਵਨਾਵਾਂ ਭੜਕਾਉਣ ਦੇ ਦੋਸ਼ ਲਾਉਣ ਲਈ ਵੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ  ਕੇ ਮੁਆਫੀ ਮੰਗਣ। ਸਿੰਘ ਸਾਹਿਬ ਨੇ ਸਿੱਖ ਬੁੱਧੀਜੀਵੀਆਂ ਤੇ ਸਿਆਸੀ ਆਗੂਆਂ ਦੀ ਮੀਟਿੰਗ ਸੱਦੀ ਸੀ ਤਾਂ ਜੋ ਨਿਰਦੋਸ਼ ਸਿੱਖ ਨੌਜਵਾਨਾਂ ਦੀ ਗ੍ਰਿਫ਼ਤਾਰੀ ’ਤੇ ਚਰਚਾ ਕੀਤਾ ਜਾ ਸਕੇ।
ਡਾ. ਚੀਮਾ ਨੇ  ਕਿਹਾ ਕਿ ਇਸ ਸਭ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤਹੀ  ਨਿੰਦਣਯੋਗ ਗੱਲ ਹੈ ਕਿ ਬਜਾਏ ਆਪਣੀ ਗਲਤੀ ਦਾ ਅਹਿਸਾਸ ਕਰਨ ਦੇ ਮੁੱਖ ਮੰਤਰੀ ਹੰਕਾਰ ਵਿਖਾ ਰਹੇ ਹਨ। ਇਹ ਇਕ ਸੱਚਾਈ ਹੈ ਕਿ ਰਾਜ ਸਰਕਾਰ ਨੂੰ ਝੂਠੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੱਡੀ ਗਿਣਤੀ ਨੌਜਵਾਨਾਂ ਨੂੰ ਰਿਹਾਅ ਕਰਨਾ ਪਿਆ ਹੈ। ਉਹਨਾਂ ਮੰਗ ਕੀਤੀ ਕਿ ਜਿਹੜੇ ਨੌਜਵਾਨਾਂ ਨੂੰ ਜ਼ਮਾਨਤਾਂ ਮਿਲ ਗਈਆਂ ਹਨ, ਉਹਨਾਂ ਦੇ ਕੇਸ ਵੀ ਖਾਰਜ ਕੀਤੇ ਜਾਣ। ਉਹਨਾਂ ਇਹ ਵੀ ਮੰਗ ਕੀਤੀ ਕਿ ਨੌਜਵਾਨਾਂ, ਬੁੱਧੀਜੀਵੀਆਂ, ਕਲਾਕਾਰਾਂ ਤੇ ਮੀਡੀਆ ਨੁਮਾਇੰਦਿਆਂ ’ਤੇ ਜ਼ੁਲਮ ਢਾਹੁਣਾ ਬੰਦ ਕੀਤਾ ਜਾਵੇ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੇ ਮਾਣ ਦਾ ਪ੍ਰਤੀਕ ਹੈ ਤੇ ਇਸਨੇਹਮੇਸ਼ਾ  ਜ਼ਬਰ ਤੇ ਜ਼ੁਲਮ ਤੇ ਵਧੀਕੀ ਦਾ ਵਿਰੋਧ ਕੀਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਨੇ ਹਮੇਸ਼ਾ ਮਨੁੱਖੀ ਕਦਰਾਂ ਕੀਮਤਾਂ ਦਾ ਸਤਿਕਾਰ ਕੀਤਾ ਹੈ। ਉਹਨਾਂ ਕਿਹਾ ਕਿ ਭਾਵੇਂ ਅਫਗਾਨਾਂ ਨੇ ਅਤੇ ਬਾਅਦ ਵਿਚ ਆਜ਼ਾਦ ਭਾਰਤ ਵਿਚ ਇੰਦਰਾ ਗਾਂਧੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹਿਆ ਪਰ ਸ੍ਰੀ ਅਕਾਲ ਤਖਤ ਸਾਹਿਬ ਹਮੇਸ਼ਾ ਸਰਵਉੱਚ ਹੋ ਕੇ ਨਿਤਰਿਆ ਹੈ।
ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੇਂਦਰ ਸਰਕਾਰ ਨਾਲ ਰਲ ਕੇ ਪੰਜਾਬੀਆਂ ਦਾ ਅਪਮਾਨ ਕਰ ਰਹੇ ਹਨ। ਉਹਨਾਂ ਕਿਹਾ ਕਿ ਧਰੁਵੀਕਰਨ ਦੀ ਮੌਜੂਦਾ ਸਿਆਸਤ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਲਿਜਾ ਰਹੀ ਹੈ। ਉਹਨਾਂ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਕਿ ਉਹ ਵੰਡ ਪਾਊ ਰਾਜਨੀਤੀ ਕਰਨ ਤੋਂ ਗੁਰੇਜ਼ ਕਰੇ ਅਤੇ ਕਿਹਾ ਕਿ ਇਹ ਪੰਜਾਬੀਆਂ ਨੂੰ ਸਪਸ਼ਟ ਹੈ ਕਿ ਇਹ ਸਭ ਕੁਝ ਸਰਕਾਰ ਦੇ ਹਰ ਮੁਹਾਜ਼ ’ਤੇ ਭਾਵੇਂ ਉਹ ਕਾਨੂੰਨ ਵਿਵਸਥਾ ਹੋਵੇ, ਵਿੱਤੀ ਪ੍ਰਬੰਧਨ ਹੋਵੇ, ਵਿਕਾਸ ਕਾਰਜ ਕਰਨ ਦੀ ਗੱਲ ਹੋਵੇ ਜਾਂ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਹੂਲਤਾਂ ਦੇਣ ਦੀ ਗੱਲਹੋਵੇ,  ਹਰ ਮੁਹਾਜ਼ ’ਤੇ ਸਰਕਾਰ ਦੀ ਅਸਫਲਤਾ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਅਜਿਹਾ ਕੀਤਾ ਜਾ ਰਿਹਾ ਹੈ। 

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans