Menu

ਅਮਰੀਕਾ ‘ਚ ਗਰਮਖਿਆਲੀ ਸਮਰਥਕਾਂ ਨੇ ਸੀ ਐਮ ਮਾਨ ਦੀ ਧੀ ਨੂੰ ਦਿੱਤੀ ਧਮਕੀ

30 ਮਾਰਚ 2023-ਅਮਰੀਕਾ ਚ ਭਾਰਤ ਖਿਲਾਫ ਪ੍ਰਦਰਸ਼ਨ ਕਰ ਰਹੇ ਗਰਮਖਿਆਲੀ ਸਮਰਥਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੱਚਿਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਗਰਮਖਿਆਲੀ ਸਮਰਥਕਾਂ ਨੇ ਨਾ ਸਿਰਫ ਭਗਵੰਤ ਮਾਨ ਦੀ ਧੀ ਸੀਰਤ ਕੌਰ ਨੂੰ ਫੋਨ ‘ਤੇ ਧਮਕੀਆਂ ਦਿੱਤੀਆਂ ਹਨ, ਸਗੋਂ ਉਸ ਨਾਲ ਗਲਤ ਸ਼ਬਦਾਵਲੀ ਵੀ ਵਰਤੀ ਹੈ।ਇਹ ਖੁਲਾਸਾ ਭਗਵੰਤ ਮਾਨ ਦੀ ਸਾਬਕਾ ਪਤਨੀ ਇੰਦਰਪ੍ਰੀਤ ਕੌਰ ਨੇ ਫੇਸਬੁੱਕ ਰਾਹੀਂ ਕੀਤਾ ਹੈ। ਪਟਿਆਲਾ ਦੇ ਇਕ ਵਕੀਲ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਗਰਮਖਿਆਲੀ ਸਮਰਥਕਾਂ ਵੱਲੋਂ ਧਮਕੀਆਂ ਅਤੇ ਗਾਲੀ-ਗਲੋਚ ਬਾਰੇ ਇਕ ਪੋਸਟ ਸਾਂਝੀ ਕੀਤੀ ਹੈ, ਜਦਕਿ ਭਗਵੰਤ ਮਾਨ ਦੀ ਸਾਬਕਾ ਪਤਨੀ ਨੇ ਇਸ ਦੀ ਪੁਸ਼ਟੀ ਕਰਦਿਆਂ ਖੁਲਾਸਾ ਕੀਤਾ ਹੈ ਕਿ ਅਮਰੀਕਾ ਦੇ ਇਕ ਗੁਰਦੁਆਰੇ ਵਿਚ ਇਕ ਮਤਾ ਵੀ ਪਾਸ ਕੀਤਾ ਗਿਆ ਹੈ। ਮਤੇ ਵਿਚ ਭਗਵੰਤ ਮਾਨ ਦੇ ਦੋਵੇਂ ਬੱਚਿਆਂ ਦਾ ਘਿਰਾਓ ਕਰਨ ਲਈ ਕਿਹਾ ਗਿਆ ਹੈ।ਦੱਸ ਦੇਈਏ  ਕਿ ਮੁੱਖ ਮੰਤਰੀ ਭਗਵੰਤ ਦੀ ਸਾਬਕਾ ਪਤਨੀ ਆਪਣੇ ਦੋ ਬੱਚਿਆਂ ਬੇਟੀ ਸੀਰਤ ਅਤੇ ਬੇਟੇ ਦਿਲਸ਼ਾਨ ਸਿੰਘ ਨਾਲ ਅਮਰੀਕਾ ‘ਚ ਰਹਿੰਦੀ ਹੈ। ਪਟਿਆਲਾ ਦੇ ਵਕੀਲ ਨੇ ਇਹ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਕੀ ਬੱਚਿਆਂ ਨੂੰ ਧਮਕੀਆਂ ਦੇਣ ਅਤੇ ਗਾਲ੍ਹਾਂ ਕੱਢਣ ਨਾਲ ਖਾਲਿਸਤਾਨ ਬਣੇਗਾ? ਉਹਨਾਂ ਅੱਗੇ ਲਿਖਿਆ- “ਤੁਸੀਂ ਇਸ ਤਰ੍ਹਾਂ ਬੱਚਿਆਂ ਨੂੰ ਧਮਕੀਆਂ ਦੇ ਕੇ ਅਤੇ ਦੁਰਵਿਵਹਾਰ ਕਰਕੇ ਖਾਲਿਸਤਾਨ ਦੀ ਪ੍ਰਾਪਤੀ ਕਰਨ ਜਾ ਰਹੇ ਹੋ?” ਇਸ ‘ਤੇ ਇੰਦਰਪ੍ਰੀਤ ਕੌਰ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਲਿਖਿਆ: “ਤੁਹਾਡਾ ਧੰਨਵਾਦ, ਮੈਂ ਸੱਚਮੁੱਚ ਇਸ ਦੀ ਪ੍ਰਸ਼ੰਸਾ ਕਰਦੀ ਹਾਂ।”

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans