Menu

ਮੁੱਖ ਮੰਤਰੀ ਨੇ ਇੰਡਸਟਰੀ ਲਈ ਬਿਜਲੀ ਦਰਾਂ ਵਧਾ ਕੇ ਇੰਡਸਟਰੀ ਸੈਕਟਰ ਨਾਲ ਕੀਤਾ ਧੋਖਾ – ਬਾਦਲ

30,  ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇੰਡਸਟਰੀ ਲਈ ਬਿਜਲੀ ਦਰਾਂ ਵਧਾ ਕੇ ਇੰਡਸਟਰੀ ਸੈਕਟਰ ਨਾਲ ਧੋਖਾ ਕੀਤਾ ਹੈ ਕਿਉਂਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਇੰਡਸਟਰੀ ਲਈ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਪ੍ਰਦਾਨ ਕੀਤੀ ਜਾਵੇਗੀ। ਇਥੇ ਜਾਰੀ ਕੀਤੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ  ਸਰਕਾਰ ਨੇ ਇੰਡਸਟਰੀ ਲਈ ਬਿਜਲੀ ਦਰ ਵਿਚ 60 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਹੈ ਜਿਸ ਨਾਲ ਉਨ੍ਹਾਂ ਦੀ ਮੁਕਾਬਲਾ ਕਰਨ ਦੀ ਸਮਰਥਾ ਪ੍ਰਭਾਵਿਤ ਹੋਵੇਗੀ। ਪੰਜਾਬ ਤੋਂ ਇੰਡਸਟਰੀ ਪਹਿਲਾਂ ਹੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਵਿਚ ਸ਼ਿਫਟ ਹੋ ਰਹੀ ਹੈ।  ਹੁਣ ਬਿਜਲੀ ਦਰਾਂ ਵਿਚ ਤਾਜ਼ਾ ਵਾਧੇ ਨਾਲ ਇਨ੍ਹਾਂ ਦੇ ਹੋਰ ਰਾਜਾਂ ਵਿਚ ਸ਼ਿਫਟ ਹੋਣ ਦੀ ਰਫ਼ਤਾਰ ਵਿਚ ਵਾਧਾ ਹੋਵੇਗਾ ਤੇ ਇਸ ਨਾਲ ਸੂਬੇ ਦੇ ਅਰਥਚਾਰੇ ’ਤੇ ਮਾੜਾ ਪ੍ਰਭਾਵ ਪਵੇਗਾ ਤੇ ਵੱਡੀ ਪੱਧਰ ’ਤੇ ਬੇਰੋਜ਼ਗਾਰੀ ਵਧੇਗੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ ਕੁਪ੍ਰਬੰਧਨ ਦਾ ਖਮਿਆਜ਼ਾ ਇੰਡਸਟਰੀ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਨਿਗਮ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਦੇਸ਼ ਵਿਚ ਨੰਬਰ ਇਕ ਹੁੰਦਾ ਸੀ, ਉਹ ਕੰਗਾਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੂੰ ਸਬਸਿਡੀ ਦੇ 9020 ਕਰੋੜ ਰੁਪਏ ਅਦਾ ਨਹੀਂ ਕੀਤੇ ਗਏ ਜਦੋਂ ਕਿ ਇਸਦੇ ਨਾਲ ਹੀ ਸਰਕਾਰੀ ਵਿਭਾਗਾਂ ਦੇ ਬਿਜਲੀ ਬਿੱਲਾਂ ਦੇ 2548 ਕਰੋੜ ਰੁਪਏ ਵੱਖਰੇ ਤੌਰ ’ਤੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਦਾ ਵਿੱਤੀ ਭਵਿੱਖ ਕਮਜ਼ੋਰ ਹੈ ਕਿਉਂਕਿ ਆਪ ਸਰਕਾਰ ਜਾਣ ਬੁੱਝ ਕੇ ਸਬਸਿਡੀ ਦੀ ਰਾਸ਼ੀ 7000 ਕਰੋੜ ਰੁਪਏ ਦੱਸ ਰਹੀ ਹੈ ਜਿਸਦਾ  ਖੁਲਾਸਾ ਇੰਜੀਨੀਅਰ ਐਸੋਸੀਏਸ਼ਨ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਬਿਜਲੀ ਨਿਗਮ ਬੈਂਕਾਂ ਤੇ ਹੋਰ ਵਿੱਤੀ ਸੰਸਥਾਵਾਂ ਤੋਂ ਮਹਿੰਗੀਆਂ ਵਿਆਜ਼ ਦਰਾਂ ’ਤੇ ਕਰਜ਼ੇ ਲੈਣ ਲਈ ਮਜਬੂਰ ਹੈ।

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ , ਅਗਲੇ…

17 ਮਈ 2024- ਪੰਜਾਬ , ਹਰਿਆਣਾ , ਦਿੱਲੀ , ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਹੀਟ ਵੇਵ…

ਨਜਾਇਜ਼ ਹਥਿਆਰਾਂ ਦੇ ਮਾਮਲੇ ‘ਚ…

ਨਵੀਂ ਦਿੱਲੀ, 17 ਮਈ : ਦਿੱਲੀ ਦੀ…

BJP ਦੀ ਦੂਜੀ ਵੱਡੀ ਰੈਲੀ…

ਚੰਡੀਗੜ੍ਹ, 16 ਮਈ 2024- ਚੰਡੀਗੜ੍ਹ ਵਿੱਚ ਲੋਕ…

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40415 posts
  • 0 comments
  • 0 fans