Menu

ਚੋਣ ਜ਼ਾਬਤਾ ਲਾਗੂ ਹੁੰਦੇ ਹੀ ਚੋਣ ਕਮਿਸ਼ਨ ਕੋਲ ਪੁੱਜੀ ਪਹਿਲੀ ਸ਼ਿਕਾਇਤ

30 ਮਾਰਚ 2023-ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਬੁੱਧਵਾਰ ਨੂੰ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਲਿਖੇ ਪੱਤਰ ’ਚ ਕਰਮਜੀਤ ਕੌਰ ਚੌਧਰੀ ਨੇ ਪੰਜਾਬ ਸਰਕਾਰ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀਆਂ ਤਿੰਨ ਸੰਭਾਵੀ ਉਲੰਘਣਾਵਾਂ ਵੱਲ ਧਿਆਨ ਦਿਵਾਇਆ। ਇਨ੍ਹਾਂ ਵਿਚ ਜਲੰਧਰ ਸੰਸਦੀ ਹਲਕੇ ’ਚ ਤਾਇਨਾਤ ਕਈ ਆਈ ਪੀ ਐੱਸ, ਪੀ ਸੀ ਐੱਸ ਤੇ ਪੀ ਪੀ ਐੱਸ ਅਧਿਕਾਰੀਆਂ ਦੇ ਤਬਾਦਲੇ, ਆਮ ਆਦਮੀ ਕਲੀਨਿਕਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਸਵੀਰਾਂ ਅਤੇ ਪਿ੍ੰਟ, ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ’ਚ ਸਰਕਾਰੀ ਇਸ਼ਤਿਹਾਰਾਂ ਦਾ ਪ੍ਰਕਾਸ਼ਨ ਸ਼ਾਮਲ ਹਨ। ਉਨ੍ਹਾਂ ਲਿਖਿਆ ਕਿ ਤਬਾਦਲੇ ਦੇ ਹੁਕਮ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਸੱਤਾਧਾਰੀ ਪਾਰਟੀ ਦਾ ਪ੍ਰਭਾਵ ਵਧਾਉਣ ਦੇ ਇਰਾਦੇ ਨਾਲ ਪਾਸ ਕੀਤੇ ਗਏ ਪ੍ਰਤੀਤ ਹੁੰਦੇ ਹਨ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਨੂੰ ਅਪੀਲ ਕਰਦਿਆਂ ਕਿਹਾ ਕਿ ਤਬਾਦਲੇ ਦੇ ਹੁਕਮਾਂ ਨੂੰ ਰੱਦ ਕੀਤਾ ਜਾਵੇ ਅਤੇ ਪਹਿਲਾਂ ਵਾਲੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇ। ਕਰਮਜੀਤ ਚੌਧਰੀ ਨੇ ਆਮ ਆਦਮੀ ਕਲੀਨਿਕਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਸਵੀਰਾਂ ਹਟਾਉਣ ਅਤੇ ਕਲੀਨਿਕਾਂ ਦੇ ਨਾਵਾਂ ਤੋਂ ‘ਆਮ ਆਦਮੀ’ ਸ਼ਬਦ ਹਟਾਉਣ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਬੇਨਤੀ ਕੀਤੀ ਕਿ ਜ਼ਿਮਨੀ ਚੋਣ ਪੂਰੀ ਹੋਣ ਤੱਕ ਕਿਸੇ ਵੀ ਤਰ੍ਹਾਂ ਦੇ ਮੀਡੀਆ ਵਿਚ ਕੋਈ ਵੀ ਸਰਕਾਰੀ ਇਸ਼ਤਿਹਾਰ ਪ੍ਰਕਾਸ਼ਿਤ ਨਾ ਕੀਤਾ ਜਾਵੇ।

ਅਟਾਰੀ ਸਰਹੱਦ ’ਤੇ 700 ਕਰੋੜ ਰੁਪਏ ਦੇ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅਟਾਰੀ ਸਰਹੱਦ ‘ਤੇ 700 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40046 posts
  • 0 comments
  • 0 fans