Menu

ਹਾਈਕੋਰਟ ਦੀ ਅਹਿਮ ਟਿੱਪਣੀ- ਜੇ ਪਤੀ ਭੀਖ ਮੰਗਦਾ ਹੈ ਤਾਂ ਵੀ ਪਤਨੀ ਨੂੰ ਗੁਜਾਰਾ ਭੱਤਾ ਦੇਣਾ ਉਸਦੀ ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ ਹੈ

30 ਮਾਰਚ 2023-ਤਲਾਕ ਜਾਂ ਕਿਸੇ ਹੋਰ ਕਾਰਨ ਪਤੀ-ਪਤਨੀ ਦੇ ਵੱਖ ਹੋਣ ਤੋਂ ਬਾਅਦ ਔਰਤਾਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਅਜਿਹੇ ਹੀ ਇੱਕ ਕੇਸ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ।ਇੱਥੇ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਹੈ ਕਿ ਜੇ ਪਤੀ ਭੀਖ ਮੰਗਦਾ ਹੈ ਤਾਂ ਵੀ ਪਤਨੀ ਨੂੰ ਗੁਜਾਰਾ ਭੱਤਾ ਦੇਣਾ ਉਸਦੀ ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ ਹੈ। ਇੱਥੇ ਹਾਈਕੋਰਟ ‘ਚ ਚਰਖੀ ਦਾਦਰੀ ਫੈਮਿਲੀ ਕੋਰਟ ਦੇ ਉਸ ਫੈਸਲੇ ‘ਤੇ ਸੁਣਵਾਈ ਚੱਲ ਰਹੀ ਸੀ, ਜਿਸ ‘ਚ ਪਤੀ ਨੂੰ ਪਤਨੀ ਨੂੰ ਗੁਜਾਰਾ ਭੱਤੇ ਵਜੋਂ ਹਰ ਮਹੀਨੇ ਪੰਜ ਹਜ਼ਾਰ ਰੁਪਏ ਦੇਣ ਲਈ ਕਿਹਾ ਗਿਆ ਸੀ।

ਇਸ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਹਾਈ ਕੋਰਟ ਨੇ ਪਤੀ ਦੀ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਭਾਵੇਂ ਪਤੀ ਪੇਸ਼ੇਵਰ ਭਿਖਾਰੀ ਹੈ, ਉਸ ਨੂੰ ਪਤਨੀ ਨੂੰ ਗੁਜਾਰਾ ਭੱਤਾ ਦੇਣਾ ਚਾਹੀਦਾ ਹੈ।ਪਤੀ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਹ ਬਹੁਤ ਘੱਟ ਪੈਸੇ ਕਮਾਉਂਦਾ ਹੈ ਅਤੇ ਅਜਿਹੀ ਹਾਲਤ ਵਿੱਚ ਪਤਨੀ ਨੂੰ ਗੁਜਾਰਾ ਭੱਤਾ ਦੇਣ ਵਿੱਚ ਅਸਮਰੱਥ ਹੈ। ਉਸ ਨੇ ਕਿਹਾ ਸੀ ਕਿ ਪਤਨੀ ਕੋਲ ਕਮਾਈ ਦਾ ਸਾਧਨ ਹੈ, ਫਿਰ ਵੀ ਉਹ ਉਸ ਤੋਂ ਗੁਜਾਰਾ ਭੱਤਾ ਮੰਗ ਰਹੀ ਹੈ। ਅਦਾਲਤ ਨੇ ਇਨ੍ਹਾਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਪਤਨੀ ਦੇ ਹੱਕ ਵਿੱਚ ਫੈਸਲਾ ਸੁਣਾ ਦਿੱਤਾ।ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਇਹ ਵੀ ਕਿਹਾ ਕਿ ਅੱਜ ਦੇ ਸਮੇਂ ‘ਚ ਵੀ ਦਿਹਾੜੀਦਾਰ ਰੋਜ਼ਾਨਾ 500 ਰੁਪਏ ਕਮਾ ਲੈਂਦੇ ਹਨ, ਅਜਿਹੇ ‘ਚ 5 ਹਜ਼ਾਰ ਪ੍ਰਤੀ ਮਹੀਨਾ ਦੀ ਰਕਮ ਜ਼ਿਆਦਾ ਨਹੀਂ ਹੈ। ਅਦਾਲਤ ਨੇ ਉਸ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ। ਇਸ ਦੇ ਨਾਲ ਹੀ ਪਟੀਸ਼ਨਰ ਅਦਾਲਤ ਦੇ ਸਾਹਮਣੇ ਅਜਿਹਾ ਕੋਈ ਸਬੂਤ ਪੇਸ਼ ਨਹੀਂ ਕਰ ਸਕਿਆ, ਜਿਸ ਨਾਲ ਇਹ ਪਤਾ ਲੱਗ ਸਕੇ ਕਿ ਉਸ ਦੀ ਪਤਨੀ ਕਿੰਨੀ ਅਤੇ ਕਿਵੇਂ ਕਮਾਈ ਕਰਦੀ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans