Menu

ਇੰਦਰਾ ਅਵਾਸ ਯੋਜਨਾ ਤਹਿਤ ਬਣਾਏ ਜਾਣ ਵਾਲੇ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

1ਅਪ੍ਰੈਲ 2023- ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਮਹਿਮਦਵਾਲ ਨਿਵਾਸੀ ਮਹਿੰਦਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪਿਛਲੇ 3 ਸਾਲ 4 ਮਹੀਨਿਆਂ ਤੋਂ ਫਰਾਰ ਚਲਿਆ ਆ ਰਿਹਾ ਸੀ। ਵਰਨਣਯੋਗ ਹੈ ਕਿ ਛੇ ਸਾਲ ਪਹਿਲਾਂ ਦਰਜ ਇਸ ਮੁਕੱਦਮੇ ਵਿੱਚ ਸ਼ਾਮਲ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 118 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ।

​​ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਢਿੱਲਵਾਂ ਅਧੀਨ ਆਉਦੇ ਪਿੰਡ ਮਹਿਮਦਵਾਲ ਦੇ ਗਰੀਬ ਅਤੇ ਬੇਘਰਿਆਂ ਲਈ ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ ਨੂੰ ਪ੍ਰਾਪਤ ਕੁੱਲ 13,50,000 ਰੁਪਏ ਦੀ ਗ੍ਰਾਂਟ ਨੂੰ ਤੱਤਕਾਲੀ ਏ.ਡੀ.ਸੀ ਵਿਕਾਸ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਪ੍ਰੀਸ਼ਦ ਕਪੂਰਥਲਾ ਸ਼ਤੀਸ਼ ਚੰਦਰ ਵਸ਼ਿਸ਼ਟ ਨੇ ਆਸਾ ਸਿੰਘ ਸਰਪੰਚ ਪਿੰਡ ਮਹਿਮਦਵਾਲ ਅਤੇ ਕੁਲਵੰਤ ਸਿੰਘ ਪੰਚਾਇਤ ਸਕੱਤਰ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਮ ਉਪਰ ਵੱਖ-ਵੱਖ ਚੈਕ ਕੱਟ ਕੇ ਉਸ ਗ੍ਰਾਂਟ ਨੂੰ ਖੁਰਦ-ਬੁਰਦ ਕਰ ਦਿੱਤਾ ਸੀ। ਉਨਾਂ ਦੱਸਿਆ ਕਿ ਉਪਰੰਤ ਤੱਤਕਾਲੀ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਸ਼ਿਫਾਰਸ਼ ਉਤੇ ਵੱਖ-ਵੱਖ ਅਧਿਕਾਰੀਆਂ ਦੀ ਪੰਜ ਮੈਂਬਰੀ ਕਮੇਟੀ ਨੇ ਫਿਜੀਕਲ ਵੈਰੀਫਿਕੇਸ਼ਨ ਕੀਤੀ ਤਾਂ ਜਿਲ੍ਹਾ ਕਪੂਰਥਲਾ ਵਿੱਚ ਪੈਂਦੇ 31 ਪਿੰਡਾਂ ਦੇ 411 ਆਯੋਗ ਲਾਭਪਾਤਰੀਆਂ ਨੂੰ ਸਾਲ 2011-12 ਦੌਰਾਨ 1,80,00,000 ਰੁਪਏ ਦੀ ਨਾਜਾਇਜ਼ ਅਦਾਇਗੀ ਕਰਨੀ ਪਾਈ ਗਈ।ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ ਵੱਲੋਂ 132 ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 01 ਮਿਤੀ 03-02-17 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਉਕਤ ਦੋਸ਼ੀ ਮਹਿੰਦਰ ਵਾਸੀ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪੜਤਾਲ ਉਪਰੰਤ ਮਿਤੀ 16-12-2019 ਨੂੰ ਨਾਮਜ਼ਦ ਕੀਤਾ ਗਿਆ ਸੀ ਜਿਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans