Menu

ਪੰਜਾਬ ਸਣੇ ਇਨ੍ਹਾਂ ਸੂਬਿਆਂ ਚ ਫਿਰ ਹੋਵੇਗੀ ਬਾਰਿਸ਼, ਮੌਸਮ ਵਿਭਾਗ ਵਲੋਂ ਅਲਰਟ ਜਾਰੀ

1ਅਪ੍ਰੈਲ 2023- ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਸ਼ੁੱਕਰਵਾਰ ਨੂੰ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਫਰੀਦਕੋਟ, ਰੂਪਨਗਰ, ਮੋਹਾਲੀ ਸਮੇਤ ਕਈ ਇਲਾਕਿਆਂ ਵਿਚ ਮੀਂਹ ਪਿਆ, ਜਦਕਿ ਹਰਿਆਣਾ ਦੇ ਅੰਬਾਲਾ, ਹਿਸਾਰ, ਪੰਚਕੂਲਾ, ਕਰਨਾਲ, ਨਾਰਨੌਲ ਵਿਚ ਮੀਂਹ ਦਰਜ ਕੀਤਾ ਗਿਆ।ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਚ ਵੀ ਭਾਰੀ ਮੀਂਹ ਪਿਆ। ਇਹ ਮੀਂਹ ਅਜਿਹੇ ਸਮੇਂ ਹੋਇਆ ਜਦੋਂ ਕਣਕ ਦੀ ਫ਼ਸਲ ਵਾਢੀ ਲਈ ਲਗਭਗ ਤਿਆਰ ਹੈ। ਇਸ ਮੀਂਹ ਕਾਰਨ ਕਿਸਾਨਾਂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਚਲਦਿਆਂ ਮੌਸਮ ਵਿਭਾਗ ਨੇ 1 ਤੋਂ 4 ਅਪ੍ਰੈਲ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। 3 ਅਤੇ 4 ਅਪ੍ਰੈਲ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਤੇਜ਼ ਹਵਾ, ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਅਨੁਸਾਰ ਪੰਜਾਬ ਵਿਚ 5 ਅਪ੍ਰੈਲ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ ਅਤੇ ਤਾਪਮਾਨ ਵਿਚ ਵਾਧਾ ਹੋਵੇਗਾ। ਇਸ ਤੋਂ ਇਲਾਵਾ ਪਹਾੜੀ ਖੇਤਰ ਹਿਮਾਚਲ, ਉੱਤਰਾਖੰਡ ਤੋਂ ਇਲਾਵਾ ਦਿੱਲੀ ਸਮੇਤ ਕਈ ਸੂਬਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ 3 ਅਪ੍ਰੈਲ ਨੂੰ ਪੂਰੇ ਰਾਜ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਜਾਵੇਗੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans