Menu

7 ਅਪ੍ਰੈਲ ਨੂੰ ਬੇਰੁਜ਼ਗਾਰ ਘੇਰਨਗੇ ਮੁੱਖ ਮੰਤਰੀ ਦੀ ਕੋਠੀ

ਬਠਿੰਡਾ, 02, ਅਪ੍ਰੈਲ (ਵੀਰਪਾਲ ਕੌਰ)- ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਵੱਲੋਂ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਖਾਲੀ ਸਾਰੀਆਂ ਅਸਾਮੀਆਂ ਉੱਤੇ ਭਰਤੀ ਕਰਨ ਅਤੇ ਉਮਰ ਹੱਦ ਵਿਚ ਛੋਟ ਦੀ ਮੰਗ ਨੂੰ ਲੈਕੇ 7 ਅਪ੍ਰੈਲ ਮੁੱਖ ਮੰਤਰੀ ਭਗਵੰਤ  ਮਾਨ ਦੀ ਕੋਠੀ ਦੇ ਘਿਰਾਓ ਨੂੰ ਕਾਮਯਾਬ ਕਰਨ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਹੈ। ਇਸ ਦੇ ਅੰਤਰਗਤ ਬੇਰੁਜ਼ਗਾਰਾਂ ਦੀ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਅਤੇ ਸੂਬਾ ਮੀਤ ਪ੍ਰਧਾਨ ਤਜਿੰਦਰ ਸਿੰਘ ਮਾਨ ਵਾਲਾ ਦੀ ਅਗਵਾਈ ਵਿੱਚ ਟੀਚਰਜ਼ ਹੋਮ ਬਠਿੰਡਾ ਵਿਖੇ ਕੀਤੀ ਗਈ। ਇਸ ਮੌਕੇ ਰਮਨ ਕੁਮਾਰ ਮਲੋਟ ਨੇ ਕਿਹਾ ਸਿੱਖਿਆ ਅਤੇ ਸਿਹਤ ਵਿਭਾਗ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਵਿਚ ਛੋਟ ਦੇ ਕੇ ਭਰਨ ਅਤੇ ਹੋਰ ਵੀ ਇਸ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਓਵਰਏਜ਼ ਵੱਲੋਂ ਇਨਕਲਾਬੀ ਯੋਧਿਆਂ ਦੀ ਸ਼ਹਾਦਤ ਦਾ ਨਾਮ ਵਰਤ ਕੇ ਸੱਤਾ ਉੱਤੇ ਕਾਬਜ਼ ਹੋਈ ਬੇਰੁਜ਼ਗਾਰ ਵਿਰੋਧੀ ਅਖੌਤੀ ਇਨਕਲਾਬੀ ਸਰਕਾਰ ਦੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਕਿਰਨਜੀਤ ਕੌਰ ਬਠਿੰਡਾ, ਸੁਖਦੀਪ ਕੌਰ ਤਲਵੰਡੀ ਸਾਬੋ, ਆਸ਼ਾ ਗੋਇਲ ਬਠਿੰਡਾ, ਨਵਨੀਤ ਕੌਰ ਬਠਿੰਡਾ ਆਦਿ ਹਾਜ਼ਰ ਸਨ।

 

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans