Menu

 ‘ਕਾਂਗਰਸੀ ਨੂੰ ‘ਕਾਂਗਰਸੀ’ ਹੀ ਮਾਰਦੈ, ਮੈਂ ਇਹ ਨਹੀਂ ਹੋਣ ਦਿਆਂਗਾ’- ਸੁਖਜਿੰਦਰ ਰੰਧਾਵਾ

02, ਅਪ੍ਰੈਲ- ਰਾਜਸਥਾਨ ਕਾਂਗਰਸ ਦੇ ਇੰਚਾਰਜ ਤੇ ਪੰਜਾਬ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਕਾਂਗਰਸੀ ਹੀ ਕਾਂਗਰਸੀਆਂ ਨੂੰ ਮਾਰਦੇ ਹਨ। ਮੈਂ ਅਜਿਹਾ ਨਹੀਂ ਹੋਣ ਦਿਆਂਗਾ। ਰੰਧਾਵਾ ਨੇ ਕਿਹਾ ਕਿ ਮੈਨੂੰ ਰਾਜਸਥਾਨ ਵਿੱਚ ਕਿਸੇ ਨੇ ਨਹੀਂ ਦੱਸਿਆ ਕਿ ਇੱਥੇ ਧੜੇਬੰਦੀ ਹੈ। ਸਾਰਿਆਂ ਨੇ ਕਿਹਾ ਅਸੀਂ ਇੱਕ ਹਾਂ। ਮੇਰੇ ਲਈ ਉਹ ਕਾਂਗਰਸੀ ਸਭ ਤੋਂ ਵੱਡਾ ਨੇਤਾ ਹੈ ਜੋ ਕਾਂਗਰਸ ਦੀ ਗੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਤੁਸੀਂ ਮੈਨੂੰ 2023 ‘ਚ ਰਾਜਸਥਾਨ ਜਿਤਾ ਦਿਓ, ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ 2024 ‘ਚ ਭਾਜਪਾ ਦੇਸ਼ ‘ਤੇ ਰਾਜ ਨਹੀਂ ਕਰੇਗੀ।

ਭਾਜਪਾ ‘ਤੇ ਹਮਲਾ ਕਰਦਿਆਂ ਰੰਧਾਵਾ ਨੇ ਕਿਹਾ ਕਿ ਇਹ ਲੋਕ ਆਪਣੀਆਂ ਉਂਗਲਾਂ ਵੱਢ ਕੇ ਸ਼ਹੀਦ ਦਾ ਦਰਜਾ ਹਾਸਲ ਕਰਨਾ ਚਾਹੁੰਦੇ ਹਨ। ਪਰ ਸ਼ਹੀਦ ਦਾ ਦਰਜਾ ਉਸ ਨੂੰ ਹੀ ਮਿਲੇਗਾ ਜਿਸ ਨੇ ਸ਼ਹਾਦਤ ਦਿੱਤੀ ਹੋਵੇ।

ਰੰਧਾਵਾ ਸ਼ਨੀਵਾਰ ਨੂੰ ਜੈਪੁਰ ‘ਚ ਰਾਹੁਲ ਗਾਂਧੀ ਦੀ ਸੰਸਦ ਮੈਂਬਰੀ ਰੱਦ ਕੀਤੇ ਜਾਣ ਦੇ ਵਿਰੋਧ ‘ਚ ਆਯੋਜਿਤ ਕਾਂਗਰਸ ਦੇ ਮੰਡਲ ਪੱਧਰੀ ਵਰਕਰ ਸੰਮੇਲਨ ‘ਚ ਬੋਲ ਰਹੇ ਸਨ। ਸਾਂਗਾਨੇਰ ਸਟੇਡੀਅਮ ‘ਚ ਆਯੋਜਿਤ ਇਸ ਪ੍ਰੋਗਰਾਮ ‘ਚ ਸੀਐੱਮ ਅਸ਼ੋਕ ਗਹਿਲੋਤ ਨੇ ਇਸ ਮੁੱਦੇ ‘ਤੇ ਕਿਹਾ ਕਿ ਰਾਹੁਲ ਗਾਂਧੀ ਦੀ ਲੋਕਪ੍ਰਿਅਤਾ ਤੋਂ ਡਰਦਿਆਂ ਪੂਰੀ ਸਾਜ਼ਿਸ਼ ਰਚੀ ਗਈ ਹੈ। ਇਹ ਸਾਜ਼ਿਸ਼ ਉਦੋਂ ਸ਼ੁਰੂ ਹੋਈ ਜਦੋਂ ਭਾਰਤ ਜੋੜੋ ਯਾਤਰਾ ਰਾਜਸਥਾਨ ਵਿੱਚ ਸੀ। ਯਾਤਰਾ ਨੇ 3500 ਕਿਲੋਮੀਟਰ ਦਾ ਸਫ਼ਰ ਪੂਰਾ ਕਰ ਲਿਆ ਸੀ। ਰਾਹੁਲ ਗਾਂਧੀ ਦਾ ਜੋ ਵਿਗੜਿਆ ਅਕਸ ਸੀ ਉਹ ਬਦਲ ਗਿਆ ਸੀ। ਇਸ ਤੋਂ ਡਰਦਿਆਂ ਕਰਨਾਟਕ ਦਾ ਪੁਰਾਣਾ ਮਾਮਲਾ ਮੁੜ ਖੋਲ੍ਹਿਆ ਗਿਆ।

ਮੁੱਖ ਮੰਤਰੀ ਗਹਿਲੋਤ ਨੇ ਕਿਹਾ ਕਿ ਕਾਂਗਰਸ ਦੀ ਸਭ ਤੋਂ ਵੱਡੀ ਤਾਕਤ ਇਹ ਹੈ ਕਿ ਉਹ ਅਜਿਹੇ ਸਮੇਂ ‘ਚ ਸਾਰੇ ਮਤਭੇਦ ਭੁਲਾ ਕੇ ਇਕਜੁੱਟ ਹੋ ਜਾਂਦੀ ਹੈ। ਗਰੀਬ ਨੂੰ ਇਸ ਲਈ ਪੁੱਛਿਆ ਜਾਂਦਾ ਹੈ ਕਿਉਂਕਿ ਉਹ ਇੱਕ ਵੋਟ ਦਾ ਮਾਲਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦੇਸ਼ ਦੇ ਨਾਗਰਿਕਾਂ ਨੂੰ ਵੋਟ ਦਾ ਅਧਿਕਾਰ ਦਿੱਤਾ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans