Menu

ਬਠਿੰਡਾ ਬਰਨਾਲਾ ਬਾਈਪਾਸ ਪੁਲ ਬਣਾਉਣ ਲਈ ਪ੍ਰਸ਼ਾਸ਼ਨ ਨੂੰ ਦਿੱਤਾ ਅਲਟੀਮੇਟਮ

ਬਠਿੰਡਾ, 3 ਅਪ੍ਰੈਲ (ਵੀਰਪਾਲ ਕੌਰ) ਬਠਿੰਡਾ ਬਰਨਾਲਾ ਹਾਈਵੇ ਬਾਈਪਾਸ ਤੇ ਬਣਨ ਵਾਲਾ ਪੁਲ ਲਗਭਗ 7 ਸਾਲ ਤੋ ਸਿਆਸਤ ਦੀ ਭੇਂਟ ਚੜ੍ਹਨ ਕਰਕੇ ਮੁੱਖ ਹਾਈਵੇ ਸੜਕ ਬੰਦ ਪਈ ਹੈ। ਜਿਸ ਕਾਰਨ ਆਏ ਦਿਨ ਭਿਆਨਕ ਹਾਦਸੇ ਵਾਪਰਦੇ ਰਹਿੰਦੇ ਹਨ। ਇਹਨਾਂ ਹਾਦਸਿਆਂ ਕਾਰਨ ਬੀਤੇ ਸਾਲਾਂ ਚ ਕਈ ਕੀਮਤੀ ਜਾਨਾਂ ਮੌਤ ਦੇ ਮੂੰਹ ਚ ਜਾ ਚੁੱਕੀਆਂ ਹਨ ਅਤੇ ਬਹੁਤ ਸਾਰੇ ਲੋਕ ਗੰਭੀਰ ਜਖਮੀ ਹੋ ਚੁੱਕੇ ਹਨ। ਬਰਨਾਲਾ ਅੰਮ੍ਰਿਤਸਰ ਬਾਈਪਾਸ ਹਾਈਵੇ ਤੇ ਇਹ ਅੱਧਾ ਕਿਲੋਮੀਟਰ ਸੜਕ ਤੇ ਟੋਟਾ ਬੰਦ ਹੋਣ ਕਾਰਨ ਦੋਵੇਂ ਪਾਸੇ ਸਰਵਿਸ ਰੋਡ ਤੇ ਹਰ ਸਮੇਂ ਲੰਬਾ ਜਾਮ ਲੱਗਿਆ ਰਹਿੰਦਾ ਹੈ ਜਿਸ ਕਾਰਨ ਦੋਵੇਂ ਪਾਸੇ ਦੁਕਾਨਦਾਰਾਂ ਦਾ ਧੰਦਾ ਬੰਦ ਹੋਣ ਕਿਨਾਰੇ ਹੈ। ਅੱਜ ਬਠਿੰਡਾ ਬਰਨਾਲਾ ਬਾਈਪਾਸ ਪੁਲ ਬਣਾਓ ਸੰਘਰਸ਼ ਕਮੇਟੀ ਵੱਲੋਂ ਦੁਕਾਨਦਾਰਾਂ ਅਤੇ ਆਮ ਜਨਤਾ ਨਾਲ ਮਿਲਕੇ ਇਸ ਬਰਨਾਲਾ ਬਾਈਪਾਸ ਪੁਲ ਨੂੰ ਬਣਾਉਣ ਲਈ ਸੰਘਰਸ਼ ਸ਼ੁਰੂ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ। ਮੌਕੇ ਤੇ ਮੌਜੂਦ ਦਰਜਨਾਂ ਦੁਕਾਨਦਾਰਾਂ ਅਤੇ ਸਮਾਜਸੇਵੀ ਆਗੂਆਂ ਵਲੋਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਕਿ ਜੇਕਰ 10 ਅਪ੍ਰੈਲ ਤੱਕ ਇਸ ਬਾਈਪਾਸ ਉਪਰ ਪੁਲ ਬਣਾਉਣ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਬਠਿੰਡਾ ਸਹਿਰ ਦੀਆਂ ਸਮਾਜਸੇਵੀ, ਧਾਰਮਿਕ ਜਥੇਬੰਦੀਆਂ ਅਤੇ ਇਸ ਸੜਕ ਉਪਰ ਵਿਸ਼ਵਕਰਮਾ ਮਾਰਕੀਟ ਦੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਭੁੱਖ ਹੜਤਾਲ ਸ਼ੁਰੂ ਕਰਨਗੇ।

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਗ੍ਰਿਫਤਾਰੀ ਦੇ ਬਾਵਜੂਦ ਅਰਵਿੰਦ ਕੇਜਰੀਵਾਲ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਹਾਈ…

ਰਾਜਨਾਥ ਸਿੰਘ ਨੇ ਦਾਖਲ ਕੀਤਾ…

ਨਵੀਂ ਦਿੱਲੀ, 29 ਅਪ੍ਰੈਲ 2024-: ਭਾਰਤੀ ਜਨਤਾ ਪਾਰਟੀ…

ਅਰਵਿੰਦਰ ਸਿੰਘ ਲਵਲੀ ਦਾ ਅਸਤੀਫਾ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਕਾਂਗਰਸ…

Listen Live

Subscription Radio Punjab Today

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ…

Our Facebook

Social Counter

  • 40014 posts
  • 0 comments
  • 0 fans