Menu

ਮਿਸ਼ਨ ਅਬਾਦ 30 ਤਹਿਤ ਸਰਹੱਦੀ ਪਿੰਡ ਮੁਹੰਦਮ ਪੀਰਾ ਵਿਚ ਲਗਾਇਆ ਸਰਕਾਰ ਤੁਹਾਡੇ ਦੁਆਰ ਕੈਂਪ

03, ਅਪ੍ਰੈਲ – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਦੇ ਵਿਕਾਸ ਲਈ ਆਰੰਭ ਕੀਤੇ ਮਿਸ਼ਨ ਅਬਾਦ 30 ਤਹਿਤ ਪਿੰਡ ਮੁਹੰਮਦ ਪੀਰਾ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਲਗਾਇਆ ਗਿਆ। ਕੈਂਪ ਵਿਚ ਹਲਕਾ ਫ਼ਾਜ਼ਿਲਕਾ ਦੇ ਵਿਧਾਇਕ  ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਅਵਨੀਤ ਕੌਰ ਸਿੱਧੂ ਨੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸਕਿਲਾਂ ਸੁਣੀਆਂ।
ਇਸ ਮੌਕੇ ਵਿਧਾਇਕ  ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ਤੱਕ ਪੁੱਜ ਕੇ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਨੂੰ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਇਹ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਹੱਦੀ ਪਿੰਡਾਂ ਵਿਚ ਵੱਖ-ਵੱਖ ਵਿਭਾਗ ਆ ਕੇ ਆਪਣਾ ਕੈਂਪ ਲਗਾਉਂਦੇ ਹਨ ਅਤੇ ਮੌਕੇ ਤੇ ਹੀ ਵੱਖ-ਵੱਖ ਜਨ ਸੇਵਾਵਾਂ ਮੁਹਈਆ ਕਰਵਾਉਂਦੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਮਿਸ਼ਨ ਆਬਾਦ 30 ਤਹਿਤ ਸ਼ੁਰੂ ਕੀਤੇ ਕੈਂਪ ਸਰਹੱਦੀ ਪਿੰਡਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਅਤੇ ਲੋਕਾਂ ਨੂੰ ਵੱਖ ਵੱਖ ਕੰਮਾਂ ਲਈ ਦਫ਼ਤਰਾਂ ਵਿਚ ਨਹੀਂ ਆਉਣਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਕ ਦਰਜਨ ਤੋਂ ਵੱਧ ਵਿਭਾਗਾਂ ਵੱਲੋਂ ਪਿੰਡ ਵਿਚ ਪਹੁੰਚ ਕੇ ਲੋਕਾਂ ਨੂੰ ਸੁਵਿਧਾ ਦਿੱਤੀ ਜਾਂਦੀ ਹੈ।ਉਨ੍ਹਾਂ ਨੇ ਮੌਕੇ ਤੇ ਹੀ ਲਾਭਪਾਤਰੀਆਂ ਨੂੰ ਕੈਂਪ ਦੌਰਾਨ ਬਣਾਏ ਗਏ ਸਰਟੀਫਿਕੇਟ ਵੀ ਤਕਸੀਮ ਕੀਤੇ।
ਇਸ ਮੌਕੇ ਐਸਐਸਪੀ ਅਵਨੀਤ ਕੌਰ ਸਿੱਧੂ ਨੇ  ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਨਸ਼ੇ ਦੀ ਤਸਕਰੀ ਕਰਦਾ ਹੋਵੇ ਤਾਂ ਉਸਦੀ ਸੂਚਨਾ ਪੁਲਿਸ ਨੂੰ ਦਿਓ। ਉਨ੍ਹਾਂ ਨੇ ਡਰੋਨ ਗਤੀਵਿਧੀ ਦੀ ਸੂਚਨਾ ਵੀ ਪੁਲਿਸ ਨੂੰ ਦੇਣ ਦੀ ਅਪੀਲ ਪਿੰਡ ਵਾਸੀਆਂ ਨੂੰ ਕੀਤੀ। ਇਸ ਮੌਕੇ ਤਹਿਸੀਲਦਾਰ ਸੁਖਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans