Menu

ਅਮਨ ਅਰੋੜਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਆਦੇਸ਼

04, ਅਪ੍ਰੈਲ : ਸੂਬੇ ਦੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ  ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਵਿੱਚ ਹੁੰਦੀ ਦੇਰੀ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਲੋਕਾਂ ਨੂੰ ਮਿੱਥੇ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕਰਵਾਉਣਾ ਯਕੀਨੀ ਬਣਾਉਣ।
ਇੱਥੇ ਮੈਗਸੀਪਾ ਵਿਖੇ ਵੀਡੀਉ ਕਾਨਫ਼ਰੰਸ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਡਿਪਟੀ ਕਮਿਸ਼ਨਰਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਦੇਰੀ ਕਰਨ ਦੇ ਆਦੀ, ਬੇਲੋੜੇ ਦਸਤਾਵੇਜ਼ਾਂ ਦੀ ਮੰਗ ਕਰਨ ਅਤੇ ਫਾਈਲਾਂ ’ਤੇ ਅਣਉਚਿਤ ਇਤਰਾਜ਼ ਲਗਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਨਾਖ਼ਤ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਆਮ ਲੋਕਾਂ ਲਈ ਸੇਵਾਵਾਂ ਵਿੱਚ ਵਿਘਨ ਪਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ। ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਆਨਲਾਈਨ ਕਰਨ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਨਲਾਈਨ ਸੇਵਾਵਾਂ ਸਿਸਟਮ ਵਿੱਚ ਪਾਰਦਰਸ਼ਤਾ ਲਿਆ ਕੇ ਆਮ ਆਦਮੀ ਨੂੰ ਸਮਰੱਥ ਬਣਾ ਰਹੀਆਂ ਹਨ ਅਤੇ ਇਸ ਨਾਲ ਸਮਾਜ ਦੇ ਕਮਜ਼ੋਰ ਵਰਗ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਨੀਤੀਆਂ ਅਤੇ ਸਕੀਮਾਂ ਦਾ ਸਮਾਂਬੱਧ ਤਰੀਕੇ ਨਾਲ ਲਾਭ ਲੈਂਦੇ ਹਨ।
ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਸੇਵਾ ਕੇਂਦਰਾਂ ਵਿਖੇ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਏਅਰ ਕੰਡੀਸ਼ਨਰ, ਪੱਖੇ, ਕੁਰਸੀਆਂ ਆਦਿ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦੀ ਮੰਗ ਭੇਜਣ ਤਾਂ ਜੋ ਉਨ੍ਹਾਂ ਨੂੰ ਬਣਦੇ ਫ਼ੰਡ ਮੁਹੱਈਆ ਕਰਵਾਏ ਜਾ ਸਕਣ।
ਇਸ ਮੌਕੇ ਅਮਨ ਅਰੋੜਾ ਨੇ  ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਗੁਰਦਾਸਪੁਰ, ਜਲੰਧਰ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਕੀ ਜ਼ਿਲ੍ਹਿਆਂ ਨੂੰ ਵੀ ਇਨ੍ਹਾਂ ਵਾਂਗ ਜਨ ਸੇਵਾਵਾਂ ਸੰਬੰਧੀ ਲੰਬਿਤ ਪਏ ਕੇਸਾਂ ਨੂੰ ਘਟਾਉਣ ਅਤੇ ਕੰਟਰੋਲ ਕਰਨ ਲਈ ਢੁਕਵੇਂ ਉਪਰਾਲੇ ਕਰਨੇ ਚਾਹੀਦੇ ਹਨ। ਸੇਵਾ ਕੇਂਦਰਾਂ ਬਾਰੇ ਪੇਸ਼ਕਾਰੀ ਦਿੰਦਿਆਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਾਇਰੈਕਟਰ  ਗਿਰੀਸ਼ ਦਿਆਲਨ ਨੇ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਸਾਰੇ ਲੋੜੀਂਦੇ ਦਸਤਾਵੇਜ਼ ਮੁਕੰਮਲ ਹੋਣ ਅਤੇ ਚੈੱਕਲਿਸਟ ਸਹੀ ਢੰਗ ਨਾਲ ਭਰਨ ਉਪਰੰਤ ਹੀ ਫਾਈਲ ਮਨਜ਼ੂਰ ਕੀਤੀ ਜਾਵੇ।  ਤੇਜਵੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਜਾਣਬੁੱਝ ਕੇ ਕੰਮ ਨੂੰ ਲਟਕਾਉਣ ਅਤੇ ਕੁਤਾਹੀ ਕਰਨ ਵਾਲੇ ਅਮਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਕਿਉਂਕਿ ਅਜਿਹੇ ਵਤੀਰੇ ਕਾਰਨ ਲੋਕਾਂ ਦੀ ਹੋਣ ਵਾਲੀ ਬੇਲੋੜੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans