Menu

ਪਲੇਸਮੈਂਟ ਕੈਂਪ 6 ਅਪ੍ਰੈਲ ਨੂੰ

ਬਠਿੰਡਾ, 4 ਅਪ੍ਰੈਲ (ਨਵਰੀਤ): ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਠਿੰਡਾ ਵਿਖੇ 06 ਅਪ੍ਰੈਲ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ.  ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

        ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਕੈਂਪ ਵਿੱਚ ਰੱਕਸ਼ਾ ਸਕਿਉਰਿਟੀ ਸਰਵਿਸ ਲਿਮਟਿਡ ਦੇ ਸਹਿਯੋਗ ਨਾਲ ਸਕਿਉਰਿਟੀ ਗਾਰਡ (ਕੇਵਲ ਲੜਕੇ) ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਉਮਰ ਹੱਦ 21 ਤੋਂ 35 ਸਾਲ ਅਤੇ ਕੱਦ 167 ਸੈਂਟੀਮੀਟਰ, ਭਾਰ 56 ਕਿਲੋ, ਛਾਤੀ 80 ਸੈਂਟੀਮੀਟਰ ਤੋਂ 85 ਸੈਂਟੀਮੀਟਰ ਹੋਣੀ ਚਾਹੀਦੀ ਹੈ।

        ਇਸ ਮੌਕੇ ਡਿਪਟੀ ਸੀ.ਈ.ਓ. ਤੀਰਥਪਾਲ ਸਿੰਘ ਨੇ ਦੱਸਿਆ ਕਿ ਇੰਟਿਰਵਿਊ ਲਈ ਆਉਣ ਵਾਲੇ ਪ੍ਰਾਰਥੀ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਅਧਾਰ ਕਾਰਡ, ਪੇਨ ਕਾਰਡ, ਬੈਂਕ ਪਾਸ ਬੁੱਕ ਅਤੇ ਤਿੰਨ ਫ਼ੋਟੋਆਂ ਲੈ ਕੇ ਆਉਣਾ ਯਕੀਨੀ ਬਣਾਉਣ। ਇੰਟਰਵਿਓ ਵਿੱਚ ਸਿਲੈਕਟ ਹੋਏ ਪ੍ਰਾਰਥੀਆਂ ਦੀ ਤਨਖਾਹ 13000 ਤੋਂ 18000/-  ਰੁਪਏ ਪ੍ਰਤੀ ਮਹੀਨਾ ਅਤੇ ਨਾਲ ਹੀ ਈ.ਐਸ.ਆਈ., ਪੀ.ਐਫ., ਓਵਰ ਟਾਇਮ ਦੀ ਸਹੂਲਤ ਵੀ ਦਿੱਤੀ ਜਾਵੇਗੀ। ਸਿਲੈਕਟ ਹੋਏ ਪ੍ਰਾਰਥੀਆਂ ਨੂੰ ਪੰਜਾਬ/ਭਾਰਤ ਵਿੱਚ ਕਿਤੇ ਵੀ ਨਿਯੁਕਤ ਕੀਤਾ ਜਾ ਸਕਦਾ ਹੈ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans