Menu

ਬਰਸਾਤੀ ਪਾਣੀਆਂ ਦੇ ਪ੍ਰਬੰਧਾਂ ਸੰਬੰਧੀ ਕੀਤੇ ਜਾਣ ਠੋਸ ਉਪਰਾਲੇ – ਜਗਰੂਪ ਗਿੱਲ

ਬਠਿੰਡਾ, 4 ਅਪ੍ਰੈਲ (ਵੀਰਪਾਲ ਕੌਰ): ਆਉਣ ਵਾਲੇ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰਖਦਿਆਂ ਬਰਸਾਤੀ ਪਾਣੀਆਂ ਦੀ ਨਿਕਾਸੀ ਦੇ ਪੂਰਨ ਤੌਰ ਤੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਇਹ ਨਿਰਦੇਸ਼ ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਸ਼ਹਿਰੀ) ਨੇ ਨਗਰ ਨਿਗਮ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੌਰਾਨ ਦਿੱਤੇ। ਇਸ ਮੌਕੇ ਵਿਧਾਇਕ ਗਿੱਲ ਨੇ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਦੇ ਬਦਲਵੇਂ ਪ੍ਰਬੰਧਾਂ ਲਈ ਜਿੱਥੇ ਜ਼ਰੂਰਤ ਪੈਂਦੀ ਹੈ, ਉੱਥੇ ਜਰਨੇਟਰ ਆਦਿ ਦਾ ਪ੍ਰਬੰਧ ਕੀਤਾ ਜਾਵੇ ਅਤੇ ਆਮ ਲੋਕਾਂ ਨੂੰ ਬਰਸਾਤੀ ਪਾਣੀ ਨਾਲ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਸ ਤੋਂ ਇਲਾਵਾ ਸ਼ਹਿਰ ਵਿਚ ਸੀਵਰੇਜ ਸਿਸਟਮ, ਨਾਲੀਆਂ ਆਦਿ ਦੀ ਵੀ ਚੰਗੀ ਤਰ੍ਹਾਂ ਸਫ਼ਾਈ ਕਰਵਾਈ ਜਾਵੇ ਤਾਂ ਜੋ ਬਰਸਾਤਾਂ ਦੇ ਮੌਸਮ ਦੌਰਾਨ ਸੀਵਰੇਜ ਬੰਦ ਹੋਣ ਦੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।

ਇਸੇ ਤਰ੍ਹਾਂ ਹੀ ਕਮਿਸ਼ਨਰ ਨਗਰ ਨਿਗਮ  ਰਾਹੁਲ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜਿੱਥੇ ਕਿਤੇ ਵੀ ਆਮ ਲੋਕਾਂ ਦੁਆਰਾ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਸੰਬੰਧੀ ਸ਼ਿਕਾਇਤ ਜਾਂ ਸੁਝਾਅ ਧਿਆਨ ਵਿੱਚ ਲਿਆਂਦੇ ਜਾਂਦੇ ਹਨ ਤਾਂ ਉਸ ਕੰਮ ਨੂੰ ਤਰਜੀਹ ਦਿੰਦਿਆਂ ਉਸ ਦਾ ਹੱਲ ਕੀਤਾ ਜਾਵੇ। ਇਸ ਮੌਕੇ ਨਗਰ ਨਿਗਮ ਦੇ ਵੱਖ-ਵੱਖ ਅਧਿਕਾਰੀ ਮੌਜੂਦ ਸਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans