Menu

ਰਾਜਸਥਾਨ ਦੇ ਸ਼ਹਿਰ ਪੱਲੂ ਨੇੜੇ ਸ਼ਰਧਾਲੂਆਂ ਨਾਲ ਭਰਿਆਂ ਟਰੱਕ ਪਲਟਿਆ, 13 ਲੋਕ ਜ਼ਖ਼ਮੀ, 2 ਦੀ ਹਾਲਤ ਨਾਜ਼ੁਕ

4, ਅਪ੍ਰੈਲ- ਧਾਰਮਿਕ ਸਥਾਨ ਤੇ ਮੱਥਾ ਟੇਕਣ ਜਾ ਰਿਹਾ ਕਰੀਬ 50 ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟ ਗਿਆ। ਜਿਸ ਕਾਰਨ 13 ਦੇ ਕਰੀਬ ਸ਼ਰਧਾਲੂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਇਹ ਟਰੱਕ ਪੰਜਾਬ ਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਤੋਂ ਸਾਲਾਸਰ ਧਾਮ ਜਾ ਰਿਹਾ ਸੀ ਜੋ ਕਿ ਪੱਲੂ ਨੇੜੇ ਟਾਇਰ ਫਟਣ ਕਾਰਨ ਪਲਟ ਗਿਆ। ਜ਼ਖ਼ਮੀਆਂ ਨੂੰ ਰਾਜਸਥਾਨ ‘ਚ ਡਾਕਟਰਾਂ ਦੀ ਹੜਤਾਲ ਕਾਰਨ ਅਬੋਹਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਦੋ ਸ਼ਰਧਾਲੂਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਸ੍ਰੀ ਹਨੂੰਮਾਨ ਮੰਦਰ ਅਰਨੀਵਾਲਾ ਦੇ ਮੁੱਖ ਸੇਵਾਦਾਰ ਜਗਦੀਸ਼ ਸਚਦੇਵਾ ਅੱਜ ਸਾਲਾਸਰ ਧਾਮ ਲਈ 7ਵੇਂ ਭੰਡਾਰੇ ਲਈ ਰਾਸ਼ਨ ਸਮਗਰੀ ਸਮੇਤ 50 ਦੇ ਕਰੀਬ ਸੇਵਾਦਾਰਾਂ ਨੂੰ ਟਰੱਕ ਵਿੱਚ ਲੈ ਕੇ ਜਾ ਰਹੇ ਸਨ। ਜਦੋਂ ਇਹ ਟਰੱਕ ਅੱਜ ਤੜਕੇ 2 ਵਜੇ ਦੇ ਕਰੀਬ ਰਾਜਸਥਾਨ ਦੇ ਪੱਲੂ ਨੇੜੇ ਪਹੁੰਚਿਆ ਤਾਂ ਅਚਾਨਕ ਟਾਇਰ ਫਟਣ ਕਾਰਨ ਟਰੱਕ ਸੜਕ ‘ਤੇ ਪਲਟ ਗਿਆ। ਜਿਸ ਕਾਰਨ 13 ਦੇ ਕਰੀਬ ਸ਼ਰਧਾਲੂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਦਕਿ ਕੁਝ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਅਬੋਹਰ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਬੋਹਰ ਦੀ ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਪ੍ਰਧਾਨ ਰਾਜੂ ਚਰਾਇਆ ਅਤੇ ਉਨ੍ਹਾਂ ਦੀ ਟੀਮ ਸਿਹਤ ਕਰਮਚਾਰੀਆਂ ਦੇ ਨਾਲ ਇਲਾਜ ਵਿੱਚ ਜੁੱਟ ਗਈ ਹੈ।

ਹਾਦਸੇ ਵਿੱਚ ਅਰਨੀਵਾਲਾ ਵਾਸੀ ਲਵਲੀ, ਪ੍ਰਦੀਪ ਕੌਰ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਰਮੇਸ਼ ਕੁਮਾਰ, ਕਸ਼ਮੀਰ ਕੌਰ, ਕੁਲਦੀਪ ਸਿੰਘ, ਸੁਖਦੇਵ ਸਿੰਘ, ਦੀਪੂ, ਸੁਖਪ੍ਰੀਤ, ਪਰਮਜੀਤ ਕੌਰ, ਚਿਮਨ ਸਿੰਘ ਅਤੇ ਛਿੰਦਰਪਾਲ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਕਸ਼ਮੀਰ ਕੌਰ ਅਤੇ ਕੁਲਦੀਪ ਸਿੰਘ ਦੀ ਹਾਲਤ ਜ਼ਿਆਦਾ ਗੰਭੀਰ ਹੋਣ ’ਤੇ ਉਨ੍ਹਾਂ ਨੂੰ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans