6ਅਪ੍ਰੈਲ 2023- ‘ਆਪ’ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਨੇ ਟਵੀਟ ਕਰ ਕੇ ਤਿੱਖਾ ਪ੍ਰਤੀਕਰਮ ਦਿੱਤਾ ਹੈ ,ਕਾਂਗਰਸ ਪਾਰਟੀ ਵੱਲੋਂ ਟਵੀਟ ਕਰ ਕੇ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਵਲੰਟੀਅਰਾਂ ਦੀ ਗੱਲ ਕਰਦੀ ਹੈ, ਪਰ ਜਲੰਧਰ ਜ਼ਿਮਨੀ ਚੋਣ ਦੇ ਲਈ ਉਨ੍ਹਾਂ ਨੂੰ ਕੋਈ ਵੀ ਵਲੰਟੀਅਰ ਨਹੀਂ ਮਿਲਿਆ। ਦੱਸ ਦੇਈਏ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਕੱਲ੍ਹ ਹੀ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ ਸਨ।
