Menu

ਮੰਦਭਾਗੀ ਖਬਰ-ਰੋਜੀ ਰੋਟੀ ਲਈ ਅਮਰੀਕਾ ਗਏ 22ਸਾਲਾ ਨੌਜਵਾਨ ਦੀ ਸੜਕ ਹਾਦਸੇ ਚ ਮੌਤ

6 ਅਪ੍ਰੈਲ 2023- ਵਿਦੇਸ਼ਾਂ ਤੋਂ ਲਗਾਤਾਰ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਮੰਦਭਾਗੀਆਂ ਖਬਰਾਂ ਆ ਰਹੀਆਂ ਹਨ। ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ ਕਿ  ਹਲਕਾ ਭੁਲੱਥ ਦੇ ਪਿੰਡ ਤਲਵੰਡੀ ਕੂਕਾ ਦੇ 22 ਸਾਲਾ ਨੌਜਵਾਨ ਦੀ ਅਮਰੀਕਾ ਦੇ ਮੈਰੀਲੈਂਡ ਇਲਾਕੇ ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।  ਰਾਜਵਿੰਦਰ ਸਿੰਘ (22) ਪੁੱਤਰ ਤਰਲੋਕ ਸਿੰਘ ਸਾਲ 2018 ਚ  ਅਮਰੀਕਾ ਗਿਆ ਸੀ। ਜਿੱਥੇ ਹੁਣ ਇਹ ਨੌਜਵਾਨ ਟਰਾਲਾ ਚਲਾਉਂਦਾ ਸੀ। ਜਾਣਕਾਰੀ ਮੁਤਾਬਿਕ 5 ਅਪ੍ਰੈਲ ਨੂੰ ਸ਼ਾਮ ਦੇ 6 ਕੁ ਵਜੇ ਦੇ ਕਰੀਬ ਉਕਤ ਨੌਜਵਾਨ ਅਮਰੀਕਾ ਦੇ ਮੈਰੀਲੈਂਡ ਇਲਾਕੇ ਚ ਟਰਾਲਾ ਖੜ੍ਹਾ ਕਰਕੇ ਸਟੋਰ ਤੋਂ ਸਾਮਾਨ ਲੈਣ ਚੱਲਾ ਸੀ, ਇਸ ਦੌਰਾਨ ਪਿੱਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਰਾਜਵਿੰਦਰ ਸਿੰਘ ਨੂੰ ਜ਼ੋਰਦਾਰ ਟੱਕਰ ਮਾਰੀ ਦਿੱਤੀ, ਜਿਸ ਦੌਰਾਨ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਅਤੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਰਾਜਵਿੰਦਰ ਸਿੰਘ ਦੀ ਮੌਤ ਹੋ ਗਈ।  ਮ੍ਰਿਤਕ ਦੇ ਪਿਤਾ ਤਰਲੋਕ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਲੜਕਾ ਹੁਣ ਕੈਲੇਫੋਰਨੀਆ ਵਿਚ ਰਹਿ ਰਿਹਾ ਸੀ, ਜਿਸ ਨੂੰ 17 ਸਾਲ ਦੀ ਉਮਰ ਚ ਉਸ ਨੇ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ ਸੀ, ਜੋ ਉਥੇ ਪੱਕਾ ਹੋ ਗਿਆ ਸੀ ,ਪਰ ਹਾਲੇ ਗ੍ਰੀਨ ਕਾਰਡ ਮਿਲਣਾ ਬਾਕੀ ਸੀ। ਪਿੰਡ ਦੇ ਮੋਹਤਬਰ ਵਿਕਾਸ ਜੁਲਕਾ ਦਾ ਕਹਿਣਾ ਹੈ ਕਿ ਪਰਿਵਾਰ ਆਰਥਿਕ ਪੱਖੋਂ ਮਜ਼ਬੂਤ ਨਹੀਂ ਹੈ, ਸਾਡੀ ਪੰਜਾਬ ਸਰਕਾਰ ਤੋਂ ਮੰਗ ਹੈ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਰਾਜਵਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ।

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ ਵਿੱਚ ਐਨਡੀਏ…

Lok Sabha Election 2024–26 ਅਪ੍ਰੈਲ  2024-: ਲੋਕ ਸਭਾ ਚੋਣਾਂ 2024 ਦੇ ਦੂਜੇ ਪੜਾਅ ਲਈ ਵੋਟਿੰਗ 26 ਅਪ੍ਰੈਲ ਯਾਨੀਕਿ ਅੱਜ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39953 posts
  • 0 comments
  • 0 fans