Menu

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪੰਜਵੀਂ ਜਮਾਤ ਦੇ ਐਲਾਨੇ ਨਤੀਜੇ ਤਹਿਤ ਮਾਨਸਾ ਦੀ ਰਹੀ ਝੰਡੀ

ਸਰਕਾਰੀ ਪ੍ਰਾਇਮਰੀ ਸਕੂਲ ਰੱਲਾ (ਕੋਠੇ) ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ, ਨਵਦੀਪ ਕੌਰ ਪਹਿਲੇ, ਦੂਜੇ ਨੰਬਰ ‘ਤੇ ਰਹੀਆਂ
ਸਬੰਧਤ ਅਧਿਆਪਕਾਂ ਨੂੰ ਸਟੇਟ ਐਵਾਰਡ ਦਿੱਤਾ ਜਾਵੇ- ਪਵਨ ਫੱਤੇਵਾਲੀਆਂ
ਮਾਨਸਾ, 6 ਅਪ੍ਰੈਲ (ਬੀਰਬਲ ਧਾਲੀਵਾਲ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲ੍ਹੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜੇ ਦੌਰਾਨ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੱਲਾ (ਕੋਠੇ) ਦੀਆਂ ਦੋਨਾਂ ਵਿਦਿਆਰਥਣਾਂ ਜਸਪ੍ਰੀਤ ਕੌਰ ਪੁੱਤਰੀ ਜਰਨੈਲ ਸਿੰਘ, ਨਵਦੀਪ ਕੌਰ ਪੁੱਤਰੀ ਕਰਮਜੀਤ ਸਿੰਘ ਵਾਸੀ ਰੱਲਾ ਨੇ ਪੰਜਾਬ ਭਰ ਚੋਂ ਪਹਿਲਾ, ਦੂਜਾ ਸਥਾਨ ਪ੍ਰਾਪਤ ਕਰਕੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ ਨੂੰ ਬੂਰ ਪਾਇਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਭੁਪਿੰਦਰ ਕੌਰ, ਡਿਪਟੀ ਡੀਈਓ ਗੁਰਲਾਭ ਸਿੰਘ, ਸਿਹਤ ਵਿਭਾਗ ਦੇ ਸਟੇਟ ਮੀਡੀਆ ਕੋਆਰਡੀਨੇਟਰ ਪਵਨ ਕੁਮਾਰ ਫੱਤੇਵਾਲੀਆਂ, ਸਿੱਖਿਆ ਵਿਕਾਸ ਮੰਚ ਮਾਨਸਾ ਦੇ ਚੇਅਰਮੈਨ ਡਾ: ਸੰਦੀਪ ਘੰਡ,ਪ੍ਰਧਾਨ ਹਰਦੀਪ ਸਿੱਧੂ, ਬੀ.ਪੀ.ਈ.ਓ ਅਮਨਦੀਪ ਸਿੰਘ ਨੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਨੂੰ ਵਧਾਈ ਦਿੰਦਿਆਂ ਮਾਣ ਮਹਿਸੂਸ ਕੀਤਾ ਕਿ ਮਾਨਸਾ ਜ਼ਿਲ੍ਹੇ ਦੇ ਵਿਦਿਆਰਥੀ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ।
           ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਰੱਲਾ (ਕੋਠੇ) ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ,ਨਵਦੀਪ ਕੌਰ ਨੇ ਪੰਜਵੀਂ ਦੀ ਪ੍ਰੀਖਿਆ ਦੌਰਾਨ ਸੌ ਫ਼ੀਸਦੀ ਨੰਬਰ (500/500) ਹਾਸਲ ਕਰਕੇ ਪੰਜਾਬ ਭਰ ਚੋਂ ਕਰਮਵਾਰ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਦੋਨੋਂ ਵਿਦਿਆਰਥੀਆਂ ਨੇ ਪੰਜਾਬ ਭਰ ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੋਵੇ।
          ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਭੁਪਿੰਦਰ ਕੌਰ ਨੇ ਮਾਣ ਮਹਿਸੂਸ ਕੀਤਾ ਹੈ ਕਿ ਮਾਨਸਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਪਹਿਲਾ ਖੇਡਾਂ ਵਿਚੋਂ, ਹੁਣ ਪੜ੍ਹਾਈ  ਵਿੱਚੋਂ ਮੋਹਰੀ ਸਥਾਨ ਪ੍ਰਾਪਤ ਕੀਤਾ ਹੈ,ਉਨ੍ਹਾਂ ਕਿਹਾ ਮਾਨਸਾ ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਚੰਗੀ ਕਾਰਗੁਜ਼ਾਰੀ ਲਈ ਜ਼ਿਲ੍ਹੇ ਦੇ ਸਮੂਹ ਅਧਿਆਪਕ ਵਧਾਈ ਦੇ ਪਾਤਰ ਹਨ, ਜਿੰਨਾਂ ਨੇ ਪਿਛਲੇ ਸਮੇਂ ਤੋਂ ਦਿਨ ਰਾਤ ਇਕ ਕਰਕੇ ਵਿਦਿਆਰਥੀਆਂ ਨੂੰ ਮਿਹਨਤ ਕਰਵਾਈ। ਉਨ੍ਹਾਂ ਸਕੂਲਾਂ ਮੁੱਖੀ ਅਤੇ ਜਮਾਤ ਇੰਚਾਰਜ਼ ਗੁਰਪ੍ਰੀਤ ਸਿੰਘ, ਬੀ.ਐੱਮ.ਟੀ ਜਗਤਾਰ ਝੱਬਰ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ, ਜਿੰਨਾਂ ਦੀ ਮਿਹਨਤ ਕਰਕੇ ਦੋਨੋਂ ਬੱਚੀਆਂ ਨੇ ਪੰਜਾਬ ਭਰ ਚੋਂ ਪਹਿਲਾ, ਦੂਜਾ ਸਥਾਨ ਪ੍ਰਾਪਤ ਕੀਤਾ।
        ਦੂਜੇ ਬੰਨੇ ਸਿਹਤ ਵਿਭਾਗ ਦੇ ਮੀਡੀਆ ਕੋਆਰਡੀਨੇਟਰ ਪਵਨ ਫੱਤੇਵਾਲੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੱਚੀਆਂ ਦੇ ਦੋਨੋਂ ਆਰਥਿਕ ਪੱਖੋਂ ਸਧਾਰਨ ਪਰਿਵਾਰਾਂ ਦੀ ਪੰਜਾਬ ਸਰਕਾਰ ਵੱਲ੍ਹੋਂ ਭਵਿੱਖ ਚ ਪੜ੍ਹਾਈ ਦਾ ਸਾਰਾ ਖਰਚਾ ਚੁੱਕਣਾ ਚਾਹੀਦਾ ਹੈ, ਨਾਲ ਹੀ ਪਹਿਲੇ ਸਥਾਨ ‘ਤੇ ਰਹਿਣ ਵਾਲੀ ਵਿਦਿਆਰਥਣ ਜਸਪ੍ਰੀਤ ਦੇ ਪਿਤਾ ਜੋ ਰਾਜ ਮਿਸਤਰੀ ਦੇ ਤੌਰ ‘ਤੇ ਕੰਮ ਕਰਦੇ ਹਨ,ਉਨ੍ਹਾਂ ਦੀ ਰੀੜ ਦੀ ਹੱਡੀ ਦਾ ਇਲਾਜ ਕਰਵਾਇਆ ਜਾਵੇ, ਦੋਨੋਂ ਬੱਚੀਆਂ ਨੂੰ ਆਰਮੀ ਸਕੂਲ ਚ ਦਾਖਲ ਕਰਵਾਇਆ ਜਾਵੇ, ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਸਕੂਲ ਮੁਖੀ ਅਤੇ ਸਬੰਧਤ ਸਕੂਲ ਅਧਿਆਪਕਾਂ ਨੂੰ ਜਿੰਨਾਂ ਦੀ ਮਿਹਨਤ ਨਾਲ ਵਿਦਿਆਰਥਣਾਂ ਨੇ ਸਕੂਲ ,ਜ਼ਿਲ੍ਹੇ ਦਾ ਨਾਮ ਪੰਜਾਬ ਭਰ ਚ ਰੋਸ਼ਨ ਕੀਤਾ ਹੈ, ਉਨ੍ਹਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans