Menu

ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਏ ਜਾ ਰਹੇ – ਅਮਨ ਅਰੋੜਾ

07, ਅਪ੍ਰੈਲ : ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ। ਅਮਨ ਅਰੋੜਾ ਨੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਿਚਾਰ ਚਰਚਾ ਦਾ ਮੁੱਖ ਉਦੇਸ਼ ਉਦਯੋਗਾਂ ਵਿੱਚ ਰੋਜ਼ਗਾਰ ਸੰਬੰਧੀ ਮੌਜੂਦਾ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ ਤਾਂ ਜੋ ਉਦਯੋਗਾਂ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਢੁੱਕਵੇਂ ਮੌਕੇ ਪੈਦਾ ਕੀਤੇ ਜਾ ਸਕਣ।
ਇਸ ਮੌਕੇ ਓਪਨ ਹਾਊਸ ਸੈਸ਼ਨ ਦੌਰਾਨ ਉਦਯੋਗਪਤੀਆਂ ਤੋਂ ਸੁਝਾਅ ਲੈਂਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵੱਡਮੁੱਲੇ ਸੁਝਾਵਾਂ ਨਾਲ ਵਿਭਾਗ ਨੂੰ ਉਦਯੋਗਾਂ ਦੀਆਂ ਮੰਗਾਂ ਅਨੁਸਾਰ ਲੋੜੀਂਦੇ ਕੋਰਸ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਹ ਹਰ ਸਮੇਂ ਮੌਜੂਦ ਹਨ।
ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ  ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦਾ ਮੁੱਖ ਧਿਆਨ ਹੁਨਰ ਕੋਰਸਾਂ ਲਈ ਉਦਯੋਗਾਂ ਨੂੰ ਸੂਚੀਬੱਧ ਕਰਨਾ ਰਹੇਗਾ। ਉਨ੍ਹਾਂ ਨੇ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ, ਪੀ.ਐੱਸ.ਡੀ.ਐੱਮ. ਨਾਲ ਸੂਚੀਬੱਧ ਉਦਯੋਗਾਂ, ਉਦਯੋਗਾਂ ਵਿੱਚ ਨੌਕਰੀਆਂ ਦੀ ਮੰਗ ਅਨੁਸਾਰ ਚਲਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਅਤੇ ਵਿਭਾਗ ਦੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣੂ ਕਰਵਾਇਆ।

ਇਸ ਮੌਕੇ ਸੀ.ਆਈ.ਆਈ. ਦੇ ਚੇਅਰਮੈਨ ਅਤੇ ਟਾਇਨਰ ਆਰਥੋਡੋਨਟਿਕਸ ਦੇ ਮਾਲਕ  ਪੀ.ਜੇ. ਸਿੰਘ, ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਚੇਅਰਮੈਨ  ਅਨੁਰਾਗ ਅਗਰਵਾਲ, ਚੀਮਾ ਬੋਆਇਲਰਜ਼ ਲਿਮ. ਦੇ  ਐਚ.ਐਸ.ਚੀਮਾ, ਮੁੰਜਾਲ ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਕਾਰਜਕਾਰੀ ਡਾਇਰੈਕਟਰ ਡਾ. ਪ੍ਰੇਮ ਕੁਮਾਰ, ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੂਲੀਅਨ ਬੀਅਰ, ਕੇ.ਸੀ. ਗਰੁੱਪ ਆਫ਼ ਇੰਡਸਟਰੀਜ਼ ਦੇ  ਵਿਕਾਸ, ਜਰਿਉ ਇੰਜੀਨੀਅਰਿੰਗ ਲਿਮ. ਦੇ ਮੈਨੇਜਿੰਗ ਡਾਇਰੈਕਟਰ  ਰੋਹਿਤ ਗਰੋਵਰ ਵੀ ਹਾਜ਼ਰ ਸਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans