Menu

ਸਿਹਤ ਵਿਭਾਗ ਵੱਲੋਂ ਦੀਆਂ ਡੇਅਰੀਆਂ ਦੀ ਕੀਤੀ ਗਈ ਚੈਕਿੰਗ, ਬੈਸਟ ਬਿਫੋਰ ਨਾ ਲਿਖਣ ਕਾਰਨ ਦੁਕਾਨਾਂ ਨੂੰ ਨੋਟਿਸ ਜਾਰੀ

07, ਮਾਰਚ : ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਸ਼ਹਿਰ ਨਿਵਾਸੀਆਂ ਨੂੰ ਸ਼ੁੱਧ ਅਤੇ ਸਾਫ਼ ਸੁਥਰੀਆਂ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ  ਦੁੱਧ ਵੇਚਣ ਵਾਲਿਆਂ ਡੇਅਰੀਆਂ ਦੀ ਅਚਨਚੇਤ  ਚੈਕਿੰਗ ਕੀਤੀ ਗਈ।  ਜਿਸ ਅਧੀਨ ਰਾਖੀ ਵਿਨਾਇਕ ਸਹਾਇਕ ਕਮਿਸ਼ਨਰ ਫੂਡ  ਸੇਫਟੀ ਅਤੇ ਸੰਦੀਪ ਸਿੰਘ ਫੂਡ ਸੇਫਟੀ ਅਫ਼ਸਰ  ਦੀ ਟੀਮ ਵੱਲੋਂ ਮਲੇਰਕੋਟਲਾ ਦੇ ਵੱਖ-ਵੱਖ ਪਿੰਡ ਹਥਨ ਅਤੇ ਮੰਡੇਰ ਵਿੱਚ ਅਚਨਚੇਤ ਚੈਕਿੰਗ ਕਰ ਕੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੇ ਚਾਰ ਸੈਂਪਲ ਭਰੇ ਗਏ । ਇਸ ਤੋਂ ਇਲਾਵਾ 1 ਸਰ੍ਹੋਂ ਦੇ ਤੇਲ ਦਾ ਸੈਂਪਲ ਵੀ ਜਾਂਚ ਲਈ ਭਰਿਆ ਗਿਆ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਟੀਮ ਵੱਲੋਂ ਫੂਡ ਸੇਫਟੀ ਅਤੇ ਸਟੈਂਡਰਡ ਐਕਟ  ਦੇ ਮਾਪਦੰਡਾਂ ਅਨੁਸਾਰ ਸਾਫ ਸੁਥਰੇ ਢੰਗ ਨਾਲ ਕੰਮ ਕਰਨ ਅਤੇ ਐਫ.ਐਸ.ਐਸ.ਏ.ਆਈ (FSSAI)  ਤਹਿਤ ਲਾਇਸੰਸ /ਰਜਿਸਟ੍ਰੇਸ਼ਨ ਬਣਾਉਣ ਬਾਰੇ ਵੀ ਜਾਗਰੂਕ ਕੀਤਾ ਗਿਆ।  ਸਹਾਇਕ ਕਮਿਸ਼ਨਰ ਫੂਡ ਰਾਖੀ ਵਿਨਾਇਕ ਨੇ ਦੱਸਿਆ ਕਿ  ਭਰੇ ਗਏ  ਸੈਂਪਲਾਂ ਨੂੰ ਜਾਂਚ ਲਈ  ਸਟੇਟ ਫੂਡ ਲੈਬਾਰਟਰੀ ਵਿਖੇ ਭੇਜਿਆ ਜਾਵੇਗਾ ਅਤੇ ਲੈਬਾਰਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫੇਲ੍ਹ ਪਾਏ ਗਏ ਤਾਂ ਸਬੰਧਤ ਮਾਲਕਾਂ ਖ਼ਿਲਾਫ਼ ਫੂਡ ਸੇਫਟੀ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

ਇਸ ਤੋਂ ਇਲਾਵਾ ਫੂਡ ਸੇਫਟੀ ਟੀਮ ਵੱਲੋਂ ਮਲੇਰਕੋਟਲਾ  ਦੇ ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਮਿਠਾਈਆਂ ਦੀਆਂ ਟਰੇਆਂ ਉੱਤੇ ” ਬੈਸਟ ਬਿਫੋਰ ਡੇਟ ” (best before date) ਲਿਖਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਸੰਬੰਧੀ ਟੀਮ ਵੱਲੋਂ ਕਾਲਜ ਰੋਡ, ਕਲਬ ਚੌਂਕ, ਕੁਟੀ ਰੋਡ, ਸਠਾਂ ਚੌਂਕ ਵਿਖ਼ੇ ਹਲਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ  ਦੋ ਦੁਕਾਨਾਂ ਦੇ ਹਲਵਾਈਆਂ ਨੂੰ ਉਪਰੋਕਤ ਨਿਯਮਾਂ ਦੀ ਪਾਲਣਾ ਨਾ ਕਰਨ ਸੰਬੰਧੀ ਨੋਟਿਸ ਜਾਰੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੀ ਚੈਕਿੰਗ ਜਾਰੀ ਰਹੇਗੀ ਅਤੇ ਜੋ ਵੀ ਦੁਕਾਨਦਾਰ ਫੂਡ ਸੇਫ਼ਟੀ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਹੈ ਉਸ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans