Menu

ਫਲਾਈਟ ‘ਚ ਨਸ਼ੇ ‘ਚ ਧੁੱਤ ਯਾਤਰੀ ਦਾ ਹੰਗਾਮਾ,ਐਮਰਜੈਂਸੀ ਗੇਟ ਖੋਲ੍ਹਣ ਦੀ ਕੀਤੀ ਕੋਸ਼ਿਸ਼

8 ਅਪ੍ਰੈਲ 2023- ਦਿੱਲੀ ਤੋਂ ਬੈਂਗਲੁਰੂ ਜਾ ਰਹੀ ਇੰਡੀਗੋ ਦੀ ਫਲਾਈਟ ‘ਚ ਉਡਾਣ ਦੌਰਾਨ ਇੱਕ ਯਾਤਰੀ ਨੇ ਐਮਰਜੈਂਸੀ ਗੇਟ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਯਾਤਰੀ ਨਸ਼ੇ ‘ਚ ਧੁੱਤ ਸੀ ਅਤੇ ਚਾਲਕ ਦਲ ਦੇ ਨਾਲ ਦੁਰਵਿਵਹਾਰ ਵੀ ਕਰ ਰਿਹਾ ਸੀ। ਚਾਲਕ ਦਲ ਦੇ ਮੈਂਬਰਾਂ ਨੇ ਫਲਾਈਟ ਦੇ ਕਪਤਾਨ ਨੂੰ ਸੂਚਿਤ ਕੀਤਾ। ਜਦੋਂ ਫਲਾਈਟ ਬੈਂਗਲੁਰੂ ਪਹੁੰਚੀ ਤਾਂ ਯਾਤਰੀ ਨੂੰ CISF ਦੇ ਹਵਾਲੇ ਕਰ ਦਿੱਤਾ ਗਿਆ। ਦੋਸ਼ੀ ਯਾਤਰੀ ਖ਼ਿਲਾਫ਼ 3 ਧਾਰਾਵਾਂ ਤਹਿਤ  ਕੇਸ ਦਰਜ ਕੀਤਾ ਗਿਆ ਹੈ।

ਇੰਡੀਗੋ ਦੀ ਫਲਾਈਟ 6E308 ਸ਼ੁੱਕਰਵਾਰ ਨੂੰ ਦਿੱਲੀ ਤੋਂ ਬੈਂਗਲੁਰੂ ਜਾ ਰਹੀ ਸੀ। ਇਸ ਵਿਚ ਇੱਕ 40 ਸਾਲਾ ਯਾਤਰੀ ਵੀ ਸੀ। ਉਹ ਸੀਟ ਨੰਬਰ 18 ਐੱਫ ‘ਤੇ ਬੈਠਾ ਸੀ। ਦੱਸਿਆ ਜਾ ਰਿਹਾ ਹੈ ਯਾਤਰੀ ਨਸ਼ੇ ਵਿੱਚ ਸੀ। ਘਟਨਾ ਸਵੇਰੇ 7.56 ਵਜੇ ਵਾਪਰੀ। ਯਾਤਰੀ ਨੇ ਅਚਾਨਕ ਸਫ਼ਰ ਦੌਰਾਨ ਫਲਾਈਟ ਦੇ ਐਮਰਜੈਂਸੀ ਫਲੈਪ ਨੂੰ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਚਾਲਕ ਦਲ ਨੇ ਜਦੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ‘ਤਾਂ ਉਸ ਨੇ ਚਾਲਕ ਦਲ ਨਾਲ ਹਮਲਾਵਰ ਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ।

ਦੋਸ਼ੀ ਯਾਤਰੀ ਦੀ ਪਛਾਣ 40 ਸਾਲਾ ਪ੍ਰਤੀਕ ਵਾਸੀ ਕਾਨਪੁਰ ਵੱਜੋਂ ਹੋਈ ਹੈ। ਪ੍ਰਤੀਕ ਇੱਕ ਈ-ਕਾਮਰਸ ਫਰਮ ਵਿੱਚ ਮਾਰਕੀਟਿੰਗ ਕਾਰਜਕਾਰੀ ਵਜੋਂ ਕੰਮ ਕਰਦਾ ਹੈ। ਸਵੇਰੇ 10.43 ਵਜੇ ਬੈਂਗਲੁਰੂ ਪਹੁੰਚਣ ਤੋਂ ਬਾਅਦ ਉਸਨੂੰ CISF ਦੇ ਹਵਾਲੇ ਕਰ ਦਿੱਤਾ ਗਿਆ। ਸੂਚਨਾ ਮੁਤਾਬਕ ਇੱਥੇ ਉਸਦਾ ਬ੍ਰੇਥ ਐਨਾਲਾਈਜ਼ਰ ਟੈਸਟ ਕੀਤਾ ਗਿਆ, ਜਿਸ ਵਿੱਚ ਪ੍ਰਤੀਕ ਪਾਜ਼ੀਟਿਵ ਆਇਆ।ਜਾਣਕਾਰੀ ਅਨੁਸਾਰ ਦੋਸ਼ੀ ਯਾਤਰੀ ਪ੍ਰਤੀਕ ‘ਤੇ IPC ਦੀ ਧਾਰਾ 336, 290 ਅਤੇ ਏਅਰਕ੍ਰਾਫਟ ਐਕਟ 1934 ਦੀ ਧਾਰਾ 11A ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਤੀਕ ਨੂੰ 41A CRPC ਦੇ ਤਹਿਤ ਨੋਟਿਸ ਜਾਰੀ ਕੀਤਾ ਜਾਵੇਗਾ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans