Menu

ਅਮਨ ਅਰੋੜਾ ਵੱਲੋਂ ਸੇਵਾ ਕੇਂਦਰਾਂ ਚ ਕਿਸੇ ਨੂੰ ਵੀ ਟੋਕਨ ਤੋਂ ਬਗ਼ੈਰ ਕੋਈ ਸੇਵਾ ਨਾ ਦੇਣ ਦੇ ਨਿਰਦੇਸ਼

– ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕੁੱਝ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸੇਵਾ ਕੇਂਦਰਾਂ ਦੇ ਸਟਾਫ਼ ਉਤੇ ਬਿਨਾਂ ਟੋਕਨ ਤੋਂ ਸੇਵਾਵਾਂ ਦੇਣ ਲਈ ਦਬਾਅ ਪਾਉਣ ਸਬੰਧੀ ਖ਼ਬਰਾਂ ਦਾ ਲਿਆ ਸਖ਼ਤ ਨੋਟਿਸ

ਚੰਡੀਗੜ੍ਹ, 8 ਅਪ੍ਰੈਲ:- ਸੂਬੇ ਚ ਸੇਵਾਵਾਂ ਮੁਹੱਈਆ ਕਰਵਾਉਣ ਸਮੇਂ ਬਰਾਬਰਤਾ ਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਸਿਸਟਮ ਵਿੱਚੋਂ ‘ਖ਼ਾਸ ਆਦਮੀ’ ਕਲਚਰ ਨੂੰ ਖ਼ਤਮ ਕਰਨ ਵਾਸਤੇ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਅਮਨ ਅਰੋੜਾ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਵਿਚਲੇ ਸੇਵਾ ਕੇਂਦਰਾਂ ਤੋਂ ਟੋਕਨ ਬਗ਼ੈਰ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਸੇਵਾ ਨਾ ਦਿੱਤੀ ਜਾਵੇ।  ਅਰੋੜਾ ਨੇ ਉਨ੍ਹਾਂ ਖ਼ਬਰਾਂ ਦਾ ਸਖ਼ਤ ਨੋਟਿਸ ਲਿਆ ਹੈ, ਜਿਨ੍ਹਾਂ ਚ ਦਾਅਵਾ ਕੀਤਾ ਗਿਆ ਸੀ ਕਿ ਕੁਝ ਸਰਕਾਰੀ ਅਧਿਕਾਰੀ/ਕਰਮਚਾਰੀ ਬਿਨਾਂ ਟੋਕਨ ਤੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਦੇ ਸਟਾਫ਼ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਜ਼ਿਲ੍ਹਿਆਂ ਤੋਂ ਇਸ ਸਬੰਧੀ ਸ਼ਿਕਾਇਤਾਂ ਵੀ ਮਿਲੀਆਂ ਹਨ।ਉਨ੍ਹਾਂ  ਨੇ ਸਪੱਸ਼ਟ ਕੀਤਾ ਕਿ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦਾ ਅਜਿਹਾ ਵਤੀਰਾ ਸਵੀਕਾਰਯੋਗ ਨਹੀਂ ਹੈ ਅਤੇ ਜੇਕਰ ਕੋਈ ਅਧਿਕਾਰੀ/ਕਰਮਚਾਰੀ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਾਰੀਆਂ ਸੇਵਾਵਾਂ ਲੈਣ ਲਈ ਸਾਰੇ ਨਾਗਰਿਕ ਬਰਾਬਰ ਦੇ ਹੱਕਦਾਰ ਹਨ। ਸੇਵਾ ਕੇਂਦਰ ਖੋਲ੍ਹਣ ਦਾ ਮੁੱਖ ਮਕਸਦ ਵੀ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ।ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਸੇਵਾ ਕੇਂਦਰਾਂ ਦੇ ਸਟਾਫ ਨੂੰ ਵੀ ਹਦਾਇਤ ਕੀਤੀ ਕਿ ਇਸ ਸਬੰਧੀ ਜੇਕਰ ਕੋਈ ਸ਼ਿਕਾਇਤ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰਨ ਲਈ ਆਖਦਿਆਂ  ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਖ਼ਾਸ ਆਦਮੀ’ ਸੱਭਿਆਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੱਤਾ ਚ ਆਈ ਹੈ। ਇਸ ਲਈ ਇਸ ਰਵਾਇਤ ਨੂੰ ਹਰ ਹਾਲ ਠੱਲ੍ਹ ਪਾਈ ਜਾਵੇ।ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੂੰ ਆਨਲਾਈਨ ਟੋਕਨ ਸੇਵਾ ਜਲਦੀ ਸ਼ੁਰੂ ਕਰਨ ਲਈ ਵੀ ਕਿਹਾ ਤਾਂ ਜੋ ਸਰਕਾਰੀ ਸੇਵਾਵਾਂ ਲੈਣ ਲਈ ਲੋਕ ਘਰ ਬੈਠੇ ਟੋਕਨ ਹਾਸਲ ਕਰ ਸਕਣ।

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ…

ਰਾਜਸਥਾਨ, 2 ਅਕਤੂਬਰ: ਰਾਜਸਥਾਨ ਵਿੱਚ ਜੈਪੁਰ, ਜੋਧਪੁਰ, ਬੀਕਾਨੇਰ, ਹਨੂੰਮਾਨਗੜ੍ਹ, ਸ਼੍ਰੀਗੰਗਾਨਗਰ, ਬੂੰਦੀ, ਅਲਵਰ ਅਤੇ ਉਦੈਪੁਰ ਇਨ੍ਹਾਂ ਅੱਠ ਰੇਲਵੇ ਸਟੇਸ਼ਨਾਂ ਨੂੰ…

ਜਾਅਲੀ ਦਸਤਾਵੇਜ਼ਾਂ ‘ਤੇ ਗੈਰ-ਕਾਨੂੰਨੀ ਢੰਗ…

30 ਸਤੰਬਰ 2024 : ਬੰਗਲਾਦੇਸ਼ੀ ਪੋਰਨ ਸਟਾਰ…

ਬੈਂਗਲੁਰੂ ਕੋਰਟ ਨੇ ਵਿੱਤ ਮੰਤਰੀ…

ਬੈਂਗਲੁਰੂ : ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

Listen Live

Subscription Radio Punjab Today

Subscription For Radio Punjab Today

ਥਾਈਲੈਂਡ ‘ਚ ਸਕੂਲ ਬੱਸ ਨੂੰ ਲੱਗੀ ਅੱਗ,…

ਥਾਈਲੈਂਡ 1 ਅਕਤੂਬਰ : ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

ਲਾਈਵ ਓਕ (ਯੂਬਾ ਸਿਟੀ) ਦੀਆਂ…

ਸੈਕਰਾਮੈਂਟੋ ( ਹੁਸਨ ਲੜੋਆ ਬੰਗਾ) ਪੰਜਾਬੀ ਹੈਰੀਟੇਜ…

ਕੈਲੀਫੋਰਨੀਆ ਦੀ ਅਦਾਲਤ ‘ਚ ਬਰੂਦ…

ਸੈਕਰਾਮੈਂਟੋ,ਕੈਲੀਫੋਰਨੀਆ, 27 ਸਤੰਬਰ  (ਹੁਸਨ ਲੜੋਆ ਬੰਗਾ)- ਹਥਿਆਰਾਂ…

Our Facebook

Social Counter

  • 43083 posts
  • 0 comments
  • 0 fans